ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ 

0
47
ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ
ਬਿਆਸ ਬਲਰਾਜ ਸਿੰਘ ਰਾਜਾ
ਸ਼ਹੀਦੇ ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੇ ਦਿਹਾੜੇ ਨੂੰ ਸਮਰਪਿਤ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਵਿਖੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਲੋਕ ਜਾਗ੍ਰਿਤੀ ਸੰਸਥਾ ਦੇ ਪ੍ਰਧਾਨ ਨਵਤੇਜ ਸਿੰਘ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਕੀਤਾ ਗਿਆ। ਜਿਸ ਵਿੱਚ ਲੜਕੀਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੰਚਾਲਕ ਨਵਤੇਜ ਸਿੰਘ ਨੇ ਕਿਹਾ ਕਿ ਅੱਜ ਲੜਕੀਆਂ ਨੂੰ ਨਸ਼ਿਆਂ ਦੇ ਵਿਰੁੱਧ ਜਾਗਰੂਕ ਕਰਨਾ ਸਮੇਂ ਦੀ ਪਹਿਲੀ ਮੰਗ ਹੈ, ਕਿਉਂਕਿ ਲੜਕੀਆਂ ਵਲੋਂ ਕਥਿਤ ਤੌਰ ਤੇ ਸ਼ੁਰੂ ਸ਼ੁਰੂ ਵਿੱਚ ਸ਼ੌਕ ਦੇ ਲਈ ਕੀਤੇ ਗਏ ਨਸ਼ੇ ਜਿਵੇਂ ਸ਼ਰਾਬ,ਬੀਅਰ, ਸਿਗਰੇਟ ਪੀਣਾ ਬਾਅਦ ਵਿੱਚ ਮਜਬੂਰੀ ਬਣ ਜਾਂਦਾ ਹੈ ਅਤੇ ਬਾਅਦ ਵਿੱਚ ਉਹ ਨਸ਼ਿਆਂ ਦੀ ਦਲਦਲ ਵਿੱਚ ਅੱਗੇ ਤੋਂ ਅੱਗੇ ਫਸ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਲੜਕੀਆਂ ਦੋ ਘਰਾਂ ਦਾ ਚਿਰਾਗ ਹੁੰਦੀਆਂ ਹਨ ਜੌ ਕਿ ਵੰਸ਼ ਨੂੰ ਅੱਗੇ ਚਲਾਉਦੀਆਂ ਹਨ ਅਤੇ ਇਹੋ ਜਿਹੀਆਂ ਬੁਰੀਆਂ ਆਦਤਾਂ ਇਹਨਾਂ ਦੀ ਜਿੰਦਗੀ ਬਰਬਾਦ ਕਰ ਦਿੰਦੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਸੱਚੇ ਤੌਰ ਤੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣੀ ਹੈ ਤਾਂ ਯੋਧੇ ਸੂਰਬੀਰਾਂ ਨੂੰ ਜਨਮ ਦੇਣ ਵਾਲੀਆਂ ਧੀਆਂ ਨੂੰ ਨਸ਼ਿਆਂ ਤੋਂ ਬਚਾ ਲਈਏ। ਇਸ ਮੌਕੇ ਪ੍ਰਿੰਸੀਪਲ ਸ ਸਰਬਜੀਤ ਸਿੰਘ ਅਤੇ ਹੋਰ  ਸਟਾਫ ਮੈਂਬਰਾਂ ਤੋਂ ਇਲਾਵਾ ਆਈ ਟੀ ਆਈ ਦੀਆਂ ਵਿਦਿਆਰਥਣਾਂ ਹਾਜਰ ਸਨ।
ਕੈਪਸ਼ਨ : ਆਈ ਟੀ ਆਈ ਬਾਬਾ ਬਕਾਲਾ ਸਾਹਿਬ ਵਿੱਚ ਲੱਗੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਦੌਰਾਨ ਨਵਤੇਜ ਸਿੰਘ ਅਤੇ ਹੋਰਨਾਂ ਦੀ ਤਸਵੀਰ।

LEAVE A REPLY

Please enter your comment!
Please enter your name here