ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਦੂਜੀ ਰਿਹਰਸਲ ਹੋਈ

0
101

ਮਾਨਸਾ, 07 ਅਗਸਤ :

15 ਅਗਸਤ ਨੂੰ ਅਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਸਮਾਰੋਹ ਦੇ ਮੱਦੇਨਜ਼ਰ ਅੱਜ ਸਥਾਨਕ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੂਜੀ ਰਿਹਰਸਲ ਕਰਵਾਈ ਗਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਕੋਰਿਓਗ੍ਰਾਫ਼ੀਆਂ ਦੌਰਾਨ ਆਜ਼ਾਦੀ ਦਿਹਾੜੇ ਪ੍ਰਤੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਹਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਕਰੀਬ 600 ਬੱਚਿਆਂ ਨੇ ਦੇਸ਼ ਭਗਤੀ ਅਤੇ ਸੱਭਿਆਚਾਰ ਨੂੰ ਪੇਸ਼ ਕਰਨ ਵਾਲੇ ਗੀਤਾਂ ’ਤੇ ਕੋਰਿਓਗ੍ਰਾਫ਼ੀ ਸੱਭਿਆਚਾਰਕ ਕਮੇਟੀ ਅੱਗੇ ਪੇਸ਼ ਕੀਤੀ ਅਤੇ ਆਪਣੀ ਕਲਾ ਦੇ ਖੂਬ ਜੌਹਰ ਦਿਖਾਏ। ਰਿਹਰਸਲ ਉਪਰੰਤ ਸੱਭਿਆਚਾਰ ਕਮੇਟੀ ਨੇ ਸਕੂਲ ਇੰਚਾਰਜਾਂ ਨੂੰ ਰਿਹਰਸਲ ਦੌਰਾਨ ਸਾਹਮਣੇ ਆਈਆਂ ਊਣਤਾਈਆਂ ਨੂੰ ਦੂਰ ਕਰਨ ਲਈ ਕਿਹਾ।

ਇਸ ਮੌਕੇ ਡਿਪਟੀ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸ੍ਰ. ਮਨਮੋਹਨ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀਮਤੀ ਰੂਬੀ ਬਾਂਸਲ, ਪ੍ਰੋਫੈਸਰ ਸ਼੍ਰੀਮਤੀ ਸੁਪਨਦੀਪ ਕੌਰ, ਸ਼੍ਰੀ ਅੰਮ੍ਰਿਤਪਾਲ ਸਿੰਘ, ਸ਼੍ਰੀ ਗੁਰਦੀਪ ਸਿੰਘ ਅਤੇ ਸ਼੍ਰੀ ਦਿਪਾਕਰ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਭਾਰੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here