‘ਆਪ’ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਲੋਕਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ

0
99

ਵੱਡੀ ਗਿਣਤੀ ਵਿੱਚ ਹਲਕੇ ਦੇ ਪਿੰਡ ਡਲਾ ਨੂਰਮਹਿਲ ਦੇ ਕਿਸਾਨ ਮੋਰਚਾ ਮੈਂਬਰਾਂ ਨੇ ਫੜ੍ਹਿਆ ‘ਆਪ’ ਦਾ ਝਾੜੂ
‘ਆਪ’ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਪਾਰਟੀ ਵਿੱਚ ਕਰਾਇਆ ਸ਼ਾਮਲ, ਕੀਤਾ ਸਵਾਗਤ

ਜਲੰਧਰ, 29 ਅਪਰੈਲ
ਆਮ ਆਦਮੀ ਪਾਰਟੀ ਦੀਆਂ ਨੀਤੀਆਂ ‘ਤੇ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ‘ਤੇ ਸਮਰਥਕਾਂ ਵਲੋਂ ‘ਆਪ’ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਜਲੰਧਰ ਲੋਕ ਸਭਾ ਹਲਕੇ ਦੇ ਪਿੰਡ ਡਲਾ ਨੂਰਮਹਿਲ ਦੇ ਕਿਸਾਨ ਮੋਰਚਾ ਦੇ ਕਈ ਮੈਂਬਰ ‘ਆਪ’ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦਾ ਲੜ ਫੜ੍ਹਨ ਵਾਲਿਆਂ ਵਿੱਚ ਕਿਸਾਨ ਮੋਰਚਾ ਦੇ ਮੈਂਬਰਾਂ ਵਿੱਚ ਅਮਰੀਕ ਸਿੰਘ, ਬਿੱਕਰ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਅਮਨਦੀਪ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਬਿੱਕਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਹਨਾਂ ਦੇ ਹੋਰ ਸਾਥੀ ਵੀ ਸ਼ਾਮਲ ਸਨ। ਹਲਕਾ ਨਕੋਦਰ ਤੋਂ ‘ਆਪ’ ਵਿਧਾਇਕਾ ਮੈਡਮ ਇੰਦਰਜੀਤ ਕੌਰ ਮਾਨ ਨੇ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ।
‘ਆਪ’ ਵਿਧਾਇਕਾ ਮੈਡਮ ਇੰਦਰਜੀਤ ਕੌਰ ਮਾਨ ਦੀ ਅਗੁਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਕਿਸਾਨ ਮੋਰਚਾ ਦੇ ਸਾਰੇ ਮੈਂਬਰਾਂ ‘ਆਪ’ ਦੀ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਉਹ ਸਾਰੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਕੀਤੇ ਹੋਏ ਕੰਮਾਂ ਤੋਂ ਉਹ ਬਹੁਤ ਹੀ ਪ੍ਰਭਾਵਿਤ ਹਨ। ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਪੱਖੀ ਫੈਸਲੇ ਲੈ ਰਹੇ ਹਨ, ਜੋ ਕਿ ਕਿਸਾਨਾਂ ਲਈ ਇੱਕ ਬਹੁਤ ਹੀ ਵਧੀਆ ਗੱਲ ਹੈ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।
‘ਆਪ’ ਵਿਧਾਇਕਾ ਮੈਡਮ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ‘ਆਪ’ ਪਾਰਟੀ ਵਿੱਚ ਸ਼ਾਮਲ ਹੋ ਵਾਲੇ ਕਿਸਾਨ ਵੀਰਾਂ ਨੂੰ ਪਾਰਟੀ ਵਿਚ ਬਣਦਾ ਮਾਣ ‘ਤੇ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੂਬਾ ਸਰਕਾਰ ਕਿਸਾਨਾਂ ਦੀ ਆਪਣੀ ਸਰਕਾਰ ਹੈ, ਉਨ੍ਹਾਂ ਦੀ ਹਰ ਪੱਖੋਂ ਸੁਣਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here