‘ਆਪ’ ਦੇ ਮਹਿਲਾ ਵਿੰਗ ਨੇ ਸੰਭਾਲਿਆ ਮੋਰਚਾ, ਹਰਮੀਤ ਸੰਧੂ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ
ਲੋਕਾਂ ਵੱਲੋਂ ਭਰਵਾਂ ਹੁੰਗਾਰਾ, 11 ਨਵੰਬਰ ਨੂੰ ਹਰਮੀਤ ਸੰਧੂ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਦਿੱਤਾ ਭਰੋਸਾ
ਤਰਨਤਾਰਨ, 4 ਨਵੰਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿਵੇਂ-ਜਿਵੇਂ ਨੇੜੇ ਆ ਰਹੀ ਹੈ, ਆਮ ਆਦਮੀ ਪਾਰਟੀ (ਆਪ) ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ‘ਆਪ’ ਦੇ ਮਹਿਲਾ ਵਿੰਗ ਨੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ।
‘ਆਪ’ ਮਹਿਲਾ ਵਿੰਗ ਦੀਆਂ ਆਗੂਆਂ ਅਤੇ ਵਲੰਟੀਅਰਾਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ‘ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਸਮਰਥਨ ਦੇਣ ਦੀ ਅਪੀਲ ਕੀਤੀ।
ਇਸ ਡੋਰ-ਟੂ-ਡੋਰ ਮੁਹਿੰਮ ਦੌਰਾਨ ਮਹਿਲਾ ਵਿੰਗ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਲੋਕਾਂ ਨੇ ‘ਆਪ’ ਦੀ ਟੀਮ ਨੂੰ ਪੂਰਾ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਉਹ ਆਉਂਦੀ 11 ਨਵੰਬਰ ਨੂੰ ਆਪਣੀ ਵੋਟ ‘ਆਪ’ ਨੂੰ ਹੀ ਪਾਉਣਗੇ। ਲੋਕਾਂ ਨੇ ਦਾਅਵਾ ਕੀਤਾ ਕਿ ਉਹ ਹਰਮੀਤ ਸਿੰਘ ਸੰਧੂ ਨੂੰ ਤਰਨਤਾਰਨ ਤੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਭੇਜਣਗੇ।






