ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਪੰਜਾਬ ਦਾ ਚਹੁੰਪੱਖੀ ਵਿਕਾਸ – ਬਰਸਟ
— ਸੂਬਾ ਜਨਰਲ ਸਕੱਤਰ ਨੇ ਵੱਧ ਤੋਂ ਵੱਧ ਵੋਟਾਂ ਪਾ ਕੇ ਆਪ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ
— ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ ਪੱਧਰ ਤੇ ਕੀਤੇ ਜਾ ਰਹੇ ਹਨ ਕਾਰਜ, ਸੜਕਾਂ ਦੇ ਨਿਰਮਾਣ ਦਾ ਲੋਕਾਂ ਨੂੰ ਲਾਭ
ਚੰਡੀਗੜ੍ਹ, 10 ਦਸੰਬਰ 2025
– ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ, ਤਾਂ ਜੋ ਸਰਕਾਰ ਨੂੰ ਹੋਰ ਜਿਆਦਾ ਹੱਲਾ–ਸ਼ੈਰੀ ਮਿਲੇ, ਜਿਸ ਨਾਲ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਹੋਰ ਜੋਰਾਂ-ਸ਼ੋਰਾਂ ਨਾਲ ਕੰਮ ਕੀਤਾ ਜਾਵੇਗਾ।
ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਜੋ ਇਤਿਹਾਸਕ ਫੈਸਲੇ ਲਏ ਗਏ ਹਨ, ਉਨ੍ਹਾਂ ਤੋਂ ਲੋਕ ਬਹੁਤ ਖੁਸ਼ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਤੋਂ ਹੀ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਵਾਸਤੇ ਕੰਮ ਕਰਦੀ ਆਈ ਹੈ। ਜਿਨ੍ਹਾਂ ਕਰਕੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਹੁਤ ਪਸੰਦ ਕਰ ਰਹੇ ਹਨ। ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਵੀ ਵਿਸ਼ੇਸ਼ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ। ਇਸਦੇ ਨਾਲ ਹੀ 16209 ਕਰੋੜ ਰੁਪਏ ਦੀ ਲਾਗਤ ਨਾਲ 44920 ਕਿਲੋਮੀਟਰ ਸੜਕਾਂ ਦੇ ਨਿਰਮਾਣ ਪ੍ਰੋਜੈਕਟ ਤੇ ਕਾਰਜ ਸ਼ੁਰੂ ਕੀਤਾ ਹੈ, ਜਿਸ ਵਿੱਚੋਂ 19373 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਹੋ ਚੁੱਕਾ ਹੈ। ਇਹ ਇਤਿਹਾਸਕ ਪ੍ਰੋਜੈਕਟ ਸੂਬੇ ਦੀ ਆਰਥਿਕ ਤਸਵੀਰ ਬਦਲ ਦੇਵੇਗਾ। ਸੂਬੇ ਦੀਆਂ ਸੜਕਾਂ ਦੇ ਨਿਰਮਾਣ ਨਾਲ ਲੋਕਾਂ ਦੀ ਰੋਜਾਨਾ ਦੀ ਯਾਤਰਾ ਹੋਰ ਤੇਜ਼, ਸੁਰੱਖਿਅਤ ਅਤੇ ਆਸਾਨ ਹੋ ਜਾਵੇਗੀ ਅਤੇ ਕਿਸਾਨਾਂ ਲਈ ਆਪਣੀ ਉਪਜ ਨੂੰ ਮੰਡੀਆਂ ਤੱਕ ਪਹੁੰਚਾਉਣ ਲਈ ਸਮਾਂ ਅਤੇ ਲਾਗਤ ਘੱਟ ਲਗੇਗੀ।
ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਦਿਨ ਵੇਲੇ ਬਿਜਲੀ ਸਪਲਾਈ, ਨਹਿਰੀ ਪਾਣੀ ਦੀ ਸਿੰਚਾਈ, ਜੋ ਕਿ ਪਿਛਲੇ 30 ਸਾਲਾਂ ਵਿੱਚ ਘੱਟ ਕੇ 21% ਤੱਕ ਆ ਗਈ ਸੀ। ਅੱਜ 80% ਤੱਕ ਨਹਿਰਾਂ ਦਾ ਪਾਣੀ ਖੇਤਾਂ ਤੱਕ ਪਹੁੰਚਾਉਣ ਦੇ ਕੰਮ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤਾ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਲੋਕਾਂ ਲਈ ਸਿਹਤ ਬੀਮਾ ਯੋਜਨਾ 10 ਲੱਖ ਪ੍ਰਤੀ ਪਰਿਵਾਰ ਕੀਤੀ ਗਈ ਹੈ।
ਸ. ਬਰਸਟ ਨੇ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ 90% ਲੋਕਾਂ ਨੂੰ ਹੋ ਰਿਹਾ ਹੈ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਕੂਲਾਂ ਦੇ ਹਾਲਾਤ ਸੁਧਾਰੇ ਜਾ ਰਹੇ ਹਨ। ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਸਿਰਫ਼ ਤੇ ਸਿਰਫ਼ ਵਿਕਾਸ ਹੈ ਅਤੇ ਇਸਦੇ ਤਹਿਤ ਹੀ ਸੂਬੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲੀ-ਜਾਮ੍ਹਾਂ ਪਹਿਣਾਇਆ ਜਾ ਰਿਹਾ ਹੈ। ਸ. ਬਰਸਟ ਨੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੇ ਲੋਕ ਭਲਾਈ ਕਾਰਜਾਂ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।






