ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

0
6

ਸੂਚਨਾ ਅਤੇ ਲੋਕ ਸੰਪਰਕ ਵਿਭਾਗਪੰਜਾਬ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ30 ਅਪ੍ਰੈਲ2026:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਲਈ ਈਡੀ ਅਤੇ ਹੋਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਦੇਸ਼ ਦੇ ਲੋਕ ਜਾਗਰੂਕ ਹੋ ਗਏ ਹਨ ਅਤੇ ਸਮਾਂ ਆਉਣ ਤੇ ਭਾਜਪਾ ਵੱਲੋਂ ਚਲੀਆਂ ਜਾ ਰਹੀਆਂ “ਸੌੜੀਆਂ ਚਾਲਾਂ” ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ।

ਸਪੀਕਰ ਸੰਧਵਾਂ ਨੇ ਅੱਗੇ ਕਿਹਾ ਕਿ ਧਰਮ ਨਿਰਪੱਖ ਸੋਚ ਨੂੰ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ ਅਤੇ ਦੇਸ਼ ਨੂੰ ਤਰੱਕੀ ਦੇ ਰਾਹ ਤੇ ਲਿਜਾਣ ਲਈ ਅਰਵਿੰਦ ਕੇਜਰੀਵਾਲ ਦੇ ਦ੍ਰਿਸ਼ਟੀਕੋਣ ਨੂੰ ਅਪਣਾਉਣ ਦੀ ਲੋੜ ਹੈ।

LEAVE A REPLY

Please enter your comment!
Please enter your name here