ਐਚਪੀਸੀਐਲ ਤੇਲ ਪਾਈਪ ਲਾਈਨ ਦੀ ਸੁਰੱਖਿਆ ਸਬੰਧੀ ਜ਼ਿਲ੍ਹਾ ਪੱਧਰੀ ਤਾਲਮੇਲ ਮੀਟਿੰਗ ਦਾ ਆਯੋਜਨ

0
130

ਮਾਨਸਾ, 12 ਸਤੰਬਰ:
ਮਾਨਸਾ ਜ਼ਿਲ੍ਹੇ ਵਿੱਚੋਂ ਲੰਘਦੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੀ ਜ਼ਮੀਨਦੋਜ਼ ਤੇਲ ਪਾਈਪਲਾਈਨ ਰਾਮਾਮੰਡੀ-ਰੇਵਾੜੀ ਕਾਨਪੁਰ ਦੀ ਸੁਰੱਖਿਆ ਅਤੇ ਨਿਰੰਤਰ ਨਿਗਰਾਨੀ ਸਬੰਧੀ ਇੱਕ ਤਾਲਮੇਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ (ਆਈ.ਪੀ.ਐਸ.) ਦੀ ਪ੍ਰਧਾਨਗੀ ਹੇਠ ਐਚ.ਪੀ.ਸੀ.ਐਲ ਤੇਲ ਪਾਈਪ ਲਾਈਨ ਦੀ ਸੁਰੱਖਿਆ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਐਚ.ਪੀ.ਸੀ.ਐਲ ਵੱਲੋਂ ਪਾਈਪ ਲਾਈਨ ਦੀ ਸੁਰੱਖਿਆ ਲਈ ਐਚ.ਪੀ.ਸੀ.ਐਲ ਅਤੇ ਪੁਲਿਸ ਦਰਮਿਆਨ ਆਪਸੀ ਸਹਿਯੋਗ ਅਤੇ ਨਿਰੰਤਰ ਤਾਲਮੇਲ ਸਬੰਧੀ ਫੈਸਲਾ ਲਿਆ ਗਿਆ, ਜਿਸ ਵਿੱਚ ਪਾਈਪ ਲਾਈਨ ਨੂੰ ਨੁਕਸਾਨ ਜਾਂ ਚੋਰੀ ਹੋਣ ਦੀ ਸੂਰਤ ਵਿੱਚ ਤੁਰੰਤ ਮੌਕੇ ਦੀ ਜਾਂਚ, ਜਾਂਚ ਰਿਪੋਰਟ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਅਤੇ ਤੁਰੰਤ ਜਾਂਚ ਬਾਰੇ ਵਿਚਾਰ ਕੀਤਾ ਗਿਆ।
ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ ਨੇ ਐਚ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਤੇਲ ਪਾਈਪ ਲਾਈਨ ਦੀ ਸੁਰੱਖਿਆ ਲਈ ਸਥਾਨਕ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਰਾਮਾਮੰਡੀ ਡਿਸਪੈਚ ਸਟੇਸ਼ਨ, ਬਠਿੰਡਾ ਦੇ ਡੀ.ਜੀ.ਐਮ ਮੈਨੇਜਰ ਸ਼੍ਰੀ ਅਜੈਪਾਲ ਸਰੋਹਜੀ ਨੇ ਐਚ.ਪੀ.ਸੀ.ਐਲ ਦੀ ਪਾਈਪ ਲਾਈਨ ਦੀ ਸੁਰੱਖਿਆ ਵਿੱਚ ਸਹਿਯੋਗ ਲਈ ਪੁਲਿਸ ਵਿਭਾਗ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here