ਐਮ.ਐਸ.ਐਮ ਕਾਨਵੇਂਟ ਸਕੂਲ ਚੋਹਲਾ ਸਾਹਿਬ ਵਿਖੇ ਲਗਾਇਆ ਅੱਖਾਂ ਦਾ ਚੈੱਕਅਪ ਕੈਂਪ 

0
71
ਐਮ.ਐਸ.ਐਮ ਕਾਨਵੇਂਟ ਸਕੂਲ ਚੋਹਲਾ ਸਾਹਿਬ ਵਿਖੇ ਲਗਾਇਆ ਅੱਖਾਂ ਦਾ ਚੈੱਕਅਪ ਕੈਂਪ
500 ਬੱਚਿਆਂ ਦੀਆਂ ਅੱਖਾਂ ਦੀ ਕੀਤੀ ਗਈ ਜਾਂਚ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,18 ਜੁਲਾਈ
ਵਿੱਦਿਆ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮਐਸਐਮ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ,ਧੁੰਨ ਰੋਡ ਚੋਹਲਾ ਸਾਹਿਬ ਵਿਖੇ ਸ਼ੁੱਕਰਵਾਰ ਨੂੰ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਬੱਚਿਆਂ ਦੀਆਂ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ.ਉਪਕਾਰ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਡਾਕਟਰ ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸੀਐਚਸੀ ਸਰਹਾਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ ਹੈ।ਇਸ ਦੌਰਾਨ ਅਪਥਾਲਮਿਕ ਅਫ਼ਸਰ ਜਸਵਿੰਦਰ ਸਿੰਘ ਵਲੋਂ ਲਗਭਗ 500 ਵਿਦਿਆਰਥੀਆਂ ਦੀ ਅੱਖਾਂ ਦੀ ਨਜ਼ਰ ਚੈੱਕ ਕੀਤੀ ਗਈ ਅਤੇ ਕਮਜ਼ੋਰ ਨਜ਼ਰ ਵਾਲੇ ਬੱਚਿਆਂ ਨੂੰ ਐਨਕਾਂ ਲਗਵਾਉਣ ਤੇ ਚੰਗੀ ਖੁਰਾਕ ਦੀ ਸਲਾਹ ਦਿੱਤੀ ਗਈ।ਇਸ ਸਮੇਂ ਅਪਥਾਲਮਿਕ ਅਫ਼ਸਰ ਜਸਵਿੰਦਰ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਜੇਕਰ ਸਵੇਰ ਵੇਲੇ ਅੱਖਾਂ ਵਿਚੋਂ ਪਾਣੀ ਵਗੇ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਆਪਣੀਆਂ ਅੱਖਾਂ ਦਾ ਚੈੱਕਅਪ ਕਰਵਾਉਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਨਾਲ ਅੱਖਾਂ ਵਿੱਚ ਦਾਰੂ ਪਾਉਣ।ਇਸ ਮੌਕੇ ਡਾਕਟਰ ਵਿਵੇਕ ਸ਼ਰਮਾਂ,ਕਵਰਪ੍ਰੀਤ ਕੌਰ ਅਤੇ ਅਮਨਦੀਪ ਕੌਰ ਸਟਾਫ ਨਰਸ ਨੇ ਸਾਂਝੇ ਰੂਪ ਵਿੱਚ ਬੱਚਿਆਂ ਨੂੰ ਅੱਜਕਲ੍ਹ ਬਰਸਾਤ ਦੇ ਮੌਸਮ ਵਿੱਚ ਅੱਖਾਂ ਦੀ ਸਾਫ਼ ਸਫਾਈ ਅਤੇ ਸੰਭਾਲ ਬਾਰੇ ਦੱਸਿਆ।ਉਨ੍ਹਾਂ ਕਿਹਾ ਕਿ ਘਰੋਂ ਨਿਕਲਦੇ ਸਮੇਂ ਆਪਣੀਆਂ ਅੱਖਾਂ ਨੂੰ ਘੱਟੇ ਮਿੱਟੀ ਤੋਂ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਜ਼ਰੂਰਤ ਤੋਂ ਬਿਨਾਂ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ।ਜੇਕਰ ਬਾਹਰ ਜਾਣਾ ਪਵੇ ਤਾਂ ਆਪਣੀਆਂ ਅੱਖਾਂ ‘ਤੇ ਚਸ਼ਮਾ ਲਗਾਓ।ਇਸ ਸਮੇਂ ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ,ਵਾਇਸ ਪ੍ਰਿੰਸੀਪਲ ਕੁਲਬੀਰ ਕੌਰ ਅਤੇ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here