ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ,  ਭਰਾ ਦਾ ਦੇਹਾਂਤ

0
8
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ,  ਭਰਾ ਦਾ ਦੇਹਾਂਤ
ਅੰਮ੍ਰਿਤਸਰ,18 ਜੂਨ :- ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ ਸੱਕਤਰ ਦੀਪ ਦੇਵਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਹਨਾ ਦੇ ਵੱਡੇ ਭਰਾ ਜਥੇਦਾਰ ਦਲਬੀਰ ਸਿੰਘ ਕੋਟਲੀ ਢੋਲੇ ਸ਼ਾਹ ਅਕਾਲ ਚਲਾਣਾ ਕਰ ਗਏ। ਉਹ ਛਿਆਹਠ ਵਰ੍ਹਿਆਂ ਦੇ ਸਨ ਅਤੇ ਉਹਨਾਂ ਦੀ ਸਿਹਤ ਪਿਛਲੇ ਦਿੰਨਾ ਤੋਂ ਢਿੱਲੀ ਮੱਠੀ ਸੀ। ਬੀਤੀ ਰਾਤ ਉਹਨਾਂ ਆਪਣੇ ਗ੍ਰਹਿ ਵਿਖੇ ਅੰਤਿਮ ਸੁੁਆਸ ਲਏ।
ਦਲਬੀਰ ਸਿੰਘ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਗੁਰਪੁਰਬ ਅਤੇ ਹੋਰ ਦਿੰਨ ਦਿਹਾਰਾਂ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨਾਲ ਸਹਿਯੋਗ ਕਰਨ ਵਾਲੀ ਨੌਜਵਾਨ ਸੇਵਕ ਸਭਾ ਦਾ ਸਰਗਰਮ ਮੈਂਬਰ ਸੀ।ਉਹਨਾਂ ਦਾ ਅੰਤਿਮ ਸੰਸਕਾਰ ਅੰਮ੍ਰਿਤਸਰ ਜਿਲ੍ਹੇ ਦੇ ਉਹਨਾਂ ਦੇ ਜੱਦੀ ਪਿੰਡ ਕੋਟਲੀ ਢੋਲੇ ਸ਼ਾਹ ਵਿਖੇ ਕੀਤਾ ਗਿਆ।
ਉਹਨਾਂ ਨੱਮਿਤ ਅੰਤਿਮ ਅਰਦਾਸ ਮਿਤੀ 26 ਜੂਨ ਐਤਵਾਰ ਨੂੰ ਉਹਨਾਂ ਦੇ ਪਿੰਡ ਵਿਖੇ ਹੋਵੇਗੀ।

LEAVE A REPLY

Please enter your comment!
Please enter your name here