ਕਥਿਤ ਪੋਸਟ-ਮੈਟ੍ਰਿਕ ਸਕਾਲਰਸ਼ਿੱਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ:- ਡਾ: ਰਾਜ ਕੁਮਾਰ ਵੇਰਕਾ

0
319

ਚੰਡੀਗੜ੍ਹ (ਸਾਂਝੀ ਸੋਚ ਬਿਊਰੋ) -ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਥਿਤ ਸਕਾਲਰਸ਼ਿੱਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨਾਂ ਖਿਲਾਫ਼ ਚਾਰਜਸ਼ੀਟ ਕੀਤੀ ਗਈ ਹੈ, ਉਨ੍ਹਾਂ ਵਿੱਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐਫਏ ਚਰਨਜੀਤ ਸਿੰਘ, ਐਸਓ ਮੁਕੇਸ ਭਾਟਿਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ ਅਰੋੜਾ ਸਾਮਲ ਹਨ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੋਈ ਹੋਰ ਵਿਅਕਤੀ ਵੀ ਜੇਕਰ ਕਥਿਤ ਪੋਸਟ-ਮੈਟ੍ਰਿਕ ਐਸਸੀ ਸਕਾਲਰਸਪਿ ਘੁਟਾਲੇ ਵਿੱਚ ਸਾਮਲ ਪਾਇਆ ਗਿਆ, ਉਸ ਖਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਨਿੱਜੀ ਤੌਰ ’ਤੇ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸੀ ਜਾਂਚ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਐਸਸੀ ਸਕਾਲਰਸਪਿ ਫੰਡਾਂ ਵਿੱਚ ਹੇਰਫੇਰ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ਵਿੱਚ ਅਸਫ਼ਲ ਰਹੇ ਹਨ, ਉਨ੍ਹਾਂ ਵਿਰੁੱਧ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਸੁਰੂ ਕਰਨ ਅਤੇ ਕਾਰਵਾਈ ਦੀ ਰਿਪੋਰਟ ਰੋਜਾਨਾ ਦੇ ਆਧਾਰ ’ਤੇ ਉਨ੍ਹਾਂ ਦੇ ਦਫ਼ਤਰ ਭੇਜਣ ਦੇ ਆਦੇਸ ਦਿੱਤੇ ਹਨ। ਡਾ. ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ ’ਤੇ ਘੱਟ ਗਿਣਤੀਆਂ ਨਾਲ ਹੋਣ ਵਾਲੀ ਬੇਇਨਸਾਫੀ ਨੂੰ ਬਰਦਾਸਤ ਨਹੀਂ ਕਰਨਗੇ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਨੂੰ ਨਿੱਜੀ ਤੌਰ ’ਤੇ ਇਹ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਭਲਾਈ ਸਕੀਮਾਂ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

LEAVE A REPLY

Please enter your comment!
Please enter your name here