ਕਾਬੁਲ ਦੇ ਗੁਰਦੁਆਰੇ ‘ਚ ਮੁੜ ਹਥਿਆਰਬੰਦ ਦਾਖਲ

0
257

ਅੰਮ੍ਰਿਤਸਰ-ਅਫ਼ਗਾਨਿਸਤਾਨ ਵਿਚ ਸੱਤਾ ਪਲਟੇ ਤੋਂ ਬਾਅਦ ਸ਼ੁੱਕਰਵਾਰ ਦੂਜੀ ਵਾਰ ਕਾਬੁਲ ਵਿਖੇ ਗੁਰਦੁਆਰਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਭਾ ਕਰਤੇ ਪ੍ਰਵਾਨ ਵਿਚ ਹਥਿਆਰਬੰਦ ਵਿਅਕਤੀਆਂ ਨੇ ਦਾਖਲ ਹੋ ਕੇ ਉੱਥੇ ਹਾਜ਼ਰ ਘੱਟਗਿਣਤੀ ਸਿੱਖ ਅਤੇ ਹਿੰਦੂਆਂ ਨੂੰ ਡਰਾਇਆ-ਧਮਕਾਇਆ ਹੈ। ਇਸ ਤੋਂ ਪਹਿਲਾਂ ਵੀ ਅਣਪਛਾਤੇ ਹਥਿਆਰਬੰਦ ਵਿਅਕਤੀ ਇਸ ਗੁਰਦੁਆਰੇ ਵਿਚ ਦਾਖਲ ਹੋ ਕੇ ਭੰਨ੍ਹ-ਤੋੜ ਕਰ ਚੁੱਕੇ ਹਨ। ਉਨ੍ਹਾਂ ਨੇ ਗੁਰਦੁਆਰੇ ਦੇ ਸੀਸੀਟੀਵੀ ਕੈਮਰੇ ਵੀ ਭੰਨ੍ਹ ਦਿੱਤੇ ਸਨ। ਇਸ ਘਟਨਾ ਤੋਂ ਕੁਝ ਦਿਨ ਬਾਅਦ ਹੀ ਮੁੜ ਦੂਜੀ ਵਾਰ ਇਸ ਗੁਰਦੁਆਰੇ ਵਿਚ ਅਣਪਛਾਤੇ ਹਥਿਆਰਬੰਦ ਵਿਅਕਤੀ ਦਾਖਲ ਹੋਏ ਹਨ, ਜਿਨ੍ਹਾਂ ਨੇ ਆਪਣੇ ਆਪ ਨੂੰ ‘ਇਸਲਾਮਿਕ ਐਮੀਰੇਟ ਆਫ਼ ਅਫ਼ਗਾਨਿਸਤਾਨ’ ਦਾ ਗੁੱਟ ਦੱਸਿਆ ਹੈ। ਇੰਡੀਆ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ ਵੇਲੇ ਲਗਭਗ ਦੋ ਵਜੇ ਵਾਪਰੀ ਹੈ ਜਦੋਂ ਇਹ ਅਣਪਛਾਤੇ ਸ਼ੱਕੀ ਵਿਅਕਤੀ ਕਾਬੁਲ ਦੇ ਗੁਰਦੁਆਰੇ ਵਿਚ ਦਾਖਲ ਹੋਏ। ਗੁਰਦੁਆਰੇ ਦੇ ਸੁੱਰਖਿਆ ਕਰਮਚਾਰੀ ਅਤੇ ਸੰਗਤ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਇਨ੍ਹਾਂ ਹਥਿਆਰਬੰਦ ਵਿਅਕਤੀਆਂ ਨੇ ਵਿਰੋਧ ਕਰਨ ਵਾਲੇ ਵਿਅਕਤੀਆਂ ਨਾਲ ਧੱਕਾ-ਮੁੱਕੀ ਕੀਤੀ ਅਤੇ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ। ਸ੍ਰੀ ਚੰਡੋਕ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਉੱਥੋਂ ਦੇ ਸਿੱਖਾਂ ਵਲੋਂ ਫੋਨ ਕਰਕੇ ਦਿੱਤੀ ਗਈ ਹੈ।

LEAVE A REPLY

Please enter your comment!
Please enter your name here