ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ ਕੀਤਾ: ਲਾਲ ਚੰਦ ਕਟਾਰੂਚੱਕ

0
139

ਹੁਣ ਤੱਕ 13 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ

ਚੰਡੀਗੜ੍ਹ, 15 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ‘ਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾ ਰਹੀ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਤੁਰੰਤ ਸਿੱਧਾ ਭੁਗਤਾਨ ਕਰਨ ਦੇ ਮਾਮਲੇ ‘ਚ ਰਿਕਾਰਡ ਕਾਇਮ ਕੀਤਾ ਹੈ ਕਿਉਂਕਿ ਭੁਗਤਾਨ ਪਹਿਲਾਂ ਨਾਲੋਂ ਤੇਜ਼ੀ ਨਾਲ ਜਾਰੀ ਕੀਤੇ ਗਏ ਹਨ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇਕ ਬਿਆਨ ਵਿੱਚ ਕਿਹਾ ਕਿ ਹੁਣ ਤੱਕ 2125 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟੋ-ਘੱਟ ਸਮਰਥਨ ਮੁੱਲ ਦੀ ਪੂਰੀ ਰਕਮ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਕਰੀਬ 36000 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਜਾਰੀ ਕਰਨ ਵੇਲੇ ਕਿਸਾਨਾਂ ‘ਤੇ ਕੋਈ ਕਟੌਤੀ ਨਹੀਂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 15 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 13 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

LEAVE A REPLY

Please enter your comment!
Please enter your name here