ਕੇਂਦਰ ਤੇ ਰਾਜ ਸਰਕਾਰ ਵਿਰੁੱਧ ਐਨਪੀਐਸ ਕਰਮਚਾਰੀਆਂ ਨੇ ਖੋਲ੍ਹਿਆ ਮੋਰਚਾ

0
19
*ਪ੍ਰੈੱਸਨੋਟ*
*ਕੇਂਦਰ ਤੇ ਰਾਜ ਸਰਕਾਰ ਵਿਰੁੱਧ ਐਨਪੀਐਸ ਕਰਮਚਾਰੀਆਂ ਨੇ ਖੋਲ੍ਹਿਆ ਮੋਰਚਾ*
*1ਅਗਸਤ ਨੂੰ ਕੱਢਿਆ ਜਾਵੇਗਾ ਜਿਲ੍ਹਾ ਪੱਧਰੀ ਰੋਸ ਮਾਰਚ*
*ਅਧਿਆਪਕ ਦਿਵਸ ਤੇ ਜਿਲ੍ਹਾ ਪੱਧਰ ਤੇ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤੀ ਜਾਵੇਗੀ ਭੁੱਖ ਹੜਤਾਲ*
*25 ਨਵੰਬਰ ਨੂੰ ਐਨਪੀਐਸ ਪੀੜਤ ਕਰਮਚਾਰੀ ਕਰਨਗੇ ਦਿੱਲੀ ਕੂਚ*
ਅੰਮ੍ਰਿਤਸਰ 25 ਜੁਲਾਈ (          ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜਿਲ੍ਹਾ ਕਨਵੀਨਰ ਅਤੇ ਸੁਬਾਈ ਪ੍ਰੈੱਸ ਸਕੱਤਰ ਡਾ ਸੰਤਸੇਵਕ ਸਿੰਘ ਸਰਕਾਰੀਆ ਅਤੇ ਜਨਰਲ ਸਕੱਤਰ ਅਮਰਜੀਤ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਦੀ ਮੋਦੀ ਹਕੂਮਤ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਵਿੱਚ ਕੀਤੀ ਜਾ ਬੇਲੋੜੀ ਦੇਰੀ ਦੇ ਰੋਸ ਕਾਰਨ ਦੋਹਾਂ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਸਾਂਝਾ ਮੋਰਚਾ ਖੋਲ੍ਹ ਦਿੱਤਾ ਹੈ। ਆਗੂਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਵੱਲੋਂ ਦੇਸ਼ ਪੱਧਰ ਤੇ ਦਿੱਤੇ ਪ੍ਰੋਗਰਾਮ ਨੂੰ ਦੋਹੇਂ ਜੱਥੇਬੰਦੀਆਂ ਮਿਲ ਕੇ ਲਾਗੂ ਕਰਨਗੀਆਂ।ਜਿਸ ਦੀ ਲੜੀ ਤਹਿਤ ਮਿਤੀ 1 ਅਗਸਤ 2025 ਨੂੰ ਦੇਸ਼ ਦੇ ਹਰ ਜ਼ਿਲ੍ਹਾ ਹੈਡ ਕੁਆਰਟਰ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਐਨਪੀਐਸ ਅਤੇ ਯੂਪੀਐਸ ਦੀ ਵਿਰੋਧਤਾ ਅਤੇ ਨਿਜੀਕਰਨ ਦੇ ਵਿਰੁੱਧ ਇੱਕ ਦਿਨਾਂ ਰੋਸ ਮਾਰਚ ਕੱਢਿਆ ਜਾਵੇਗਾ 5 ਸਤੰਬਰ 2025 ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਦੇ ਹਰ ਜਿਲਾ ਹੈਡ ਕੁਆਰਟਰ ਤੇ ਇੱਕ ਦਿਨਾਂ ਭੁੱਖ ਹੜਤਾਲ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਰੱਖੀ ਜਾਵੇਗੀ ਅਤੇ 1 ਅਕਤੂਬਰ 2025 ਨੂੰ ਸੋਸ਼ਲ ਮੀਡੀਆ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਮੁਹਿੰਮ ਚਲਾਈ ਜਾਵੇਗੀ ।25 ਨਵੰਬਰ 2025 ਨੂੰ ਦਿੱਲੀ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਐਨਪੀਐਸ ਅਤੇ ਯੂਪੀਐਸ ਵਿਰੋਧਤਾ ਅਤੇ ਨਿੱਜੀਕਰਨ ਦੇ ਵਿਰੁੱਧ ਕੌਮੀ ਪੱਧਰ ਦੀ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਦੇਸ਼ ਭਰ ਦੇ ਐਨਪੀਐਸ ਮੁਲਾਜ਼ਮ ਭਾਗ ਲੈਣਗੇ। ਬੀ ਐੱਡ ਅਧਿਆਪਕ ਫਰੰਟ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਹਰਵਿੰਦਰ ਕੱਥੂਨੰਗਲ ਅਤੇ ਸੀਨੀ ਮੀਤ ਪ੍ਰਧਾਨ ਅਮਰੀਕ ਸਿੰਘ  ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਨੋਟੀਫਿਕੇਸ਼ਨ ਕਰ ਪੁਰਾਣੀ ਪੈਨਸ਼ਨ ਬਹਾਲੀ ਤੋਂ ਭੱਜ ਰਹੀ ਹੈ ਉਥੇ ਹੀ ਕੇਂਦਰ ਸਰਕਾਰ ਤੇ ਛੱਤੀਸਗੜ੍ਹ ਦੀ ਬੀਜੇਪੀ ਸਰਕਾਰ ਨੇ ਰਾਜ ਵਿੱਚ ਮੁੜ ਰਾਜ ਵਿੱਚ ਯੂਪੀਐਸ ਲਾਗੂ ਕਰ ਐਨਪੀਐਸ ਕਰਮਚਾਰੀਆਂ ਦੇ ਜ਼ਖ਼ਮਾਂ ਤੇ ਲੂਣ ਛਿੜਕ ਰਹੀ ਹੈ। ਫਰੰਟ ਦੇ ਜ਼ਿਲ੍ਹਾ ਆਗੂਆਂ ਅਜੇ ਡੋਗਰਾ, ਸੁਲਤਾਨਪਾਲ ਸਿੰਘ, ਭੁਪਿੰਦਰ ਕੱਥੂਨੰਗਲ, ਬਿਕਰਮਜੀਤ ਮੱਖਣਵਿੰਡੀ , ਦਿਨੇਸ਼ ਭੱਲਾ, ਜਰਨੈਲ ਸਿੰਘ ਅਜਨਾਲਾ ਅਤੇ ਸਤਨਾਮ ਸਿੰਘ ਛੀਨਾ ਨੇ ਕਿਹਾ ਕਿ ਉਪਰੋਕਤ ਐਕਸ਼ਨਾ ਦੀ ਤਿਆਰੀ ਜਿਲ੍ਹਾ ਪੱਧਰ ਤੇ ਵਿੱਢ ਲਈ ਗਈ ਹੈ।  ਉਨ੍ਹਾ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦਾ ਜਵਾਬ ਉਪਰੋਕਤ ਪ੍ਰੋਗਰਾਮਾਂ ਨੂੰ ਸਫ਼ਲ ਕਰਕੇ ਪੰਜਾਬ ਵਿੱਚੋਂ ਦਿੱਤਾ ਜਾਵੇਗਾ ਅਤੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਬੀ ਐੱਡ ਅਧਿਆਪਕ ਫਰੰਟ ਭਰਵੀਂ  ਸ਼ਮੂਲੀਅਤ ਕਰੇਗਾ । ਇਸ ਸਮੇਂ ਉਪਰੋਕਤ ਤੋਂ ਇਲਾਵਾ ਕੁਲਬੀਰ ਸਿੰਘ ਨਾਗ ਨਵੇਂ, ਸਤਿੰਦਰ ਸਿੰਘ ਬਾਠ, ਨਵਦੀਪ ਸਿੰਘ ਸੋਹੀ, ਬਲਦੇਵ ਸਿੰਘ ਮਜੀਠਾ, ਗੁਰਬਖਸ਼ ਸਿੰਘ, ਗੁਰਦੀਪ ਸਿੰਘ ਅਜਨਾਲਾ, ਤਰਸੇਮ ਲਾਲ, ਅਰਵਿੰਦ ਕੁਮਾਰ,  ਸਤਵਿੰਦਰਪਾਲ ਸਿੰਘ ਤਰਸਿੱਕਾ, ਬਿਕਰਮਜੀਤ ਸਿੰਘ ਚੀਮਾ, ਹਰਕੰਵਲਜੀਤ ਸਿੰਘ ਰਈਆ, ਅਮਰਦੀਪ ਸਿੰਘ ਰਈਆ, ਕਸ਼ਮੀਰ ਸਿੰਘ ਸੋਹੀ , ਕਪਿਲ ਸ਼ਰਮਾ, ਮਨੋਜ ਕੁਮਾਰ, ਸੁਰਜੀਤ ਸਿੰਘ, ਸਤਨਾਮ ਸਿੰਘ, ਸੁਖਦੇਵ ਸਿੰਘ ਅਜਨਾਲਾ, ਦਲਜੀਤ ਸਿੰਘ ਅਤੇ ਬਲਵਿੰਦਰ ਸਿੰਘ ਭੱਟੀ ਆਦਿ ਅਧਿਆਪਕ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here