ਕੈਬਨਿਟ ਮੰਤਰੀ ਅਮਨ ਅਰੋੜਾ ਨੇ ਉੱਭਾਵਾਲ ਵਿਖੇ 1.55 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ

0
108

ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ

ਦਲਜੀਤ ਕੌਰ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 1 ਜੂਨ, 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨ ਭਰਾਵਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਸ਼ੁਰੂ ਕੀਤੀ ਪੰਜਾਬ ਵਿਆਪੀ ਮੁਹਿੰਮ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਉੱਭਾਵਾਲ ਵਿਖੇ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੀਬ 1 ਕਰੋੜ 55 ਲੱਖ ਰੁਪਏ ਦੀ ਲਾਗਤ ਨਾਲ 4 ਮੋਘਿਆਂ ਲਈ ਅੰਡਰ ਗਰਾਊਂਡ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮੁੱਚੇ ਕਾਰਜਾਂ ਨੂੰ ਪਾਰਦਰਸ਼ਤਾ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਹਲਕਾ ਸੁਨਾਮ ਦੇ 47 ਪਿੰਡਾਂ ਵਿੱਚ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਲਈ ਪ੍ਰੋਜੈਕਟ ਪਿਛਲੇ ਦਿਨੀਂ ਆਰੰਭਿਆ ਗਿਆ ਹੈ ਜਿਸ ਤਹਿਤ ਜਮੀਨਦੋਜ਼ ਪਾਈਪਲਾਈਨ ਪਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਲਈ 68 ਕਰੋੜ ਰੁਪਏ ਦਾ ਪ੍ਰੋਜੈਕਟ ਮੰਜੂਰ ਕੀਤਾ ਗਿਆ ਹੈ ਜਿਸ ਦੇ ਪਹਿਲੇ ਪੜਾਅ ਤਹਿਤ ਕੰਮ ਚੱਲ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਸਰਕਾਰ ਧਰਤੀ ਦੇ ਹੇਠਲੇ ਪਾਣੀ ਨੂੰ ਬਚਾਉਣ ਦੀ ਦਿਸ਼ਾ ਵਿੱਚ ਇਹ ਮਹੱਤਵਪੂਰਨ ਉਪਰਾਲਾ ਕਰ ਰਹੀ ਹੈ ਜਿਸ ਵਿੱਚ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਦੀ ਵੀ ਲੋੜ ਹੈ।

ਇਸ ਮੌਕੇ ਅਵਤਾਰ ਸਿੰਘ ਚਹਿਲ, ਰਣਬੀਰ ਸਿੰਘ ਜੌਹਲ, ਮੋਤਾ ਸਿੰਘ ਢੀਂਡਸਾ, ਜਗਜੀਵਨ ਸਿੰਘ ਢੀਂਡਸਾ, ਐਸ ਡੀ ਓ ਪੰਜਾਬ ਜਲ ਸਰੋਤ ਵਿਭਾਗ ਗਗਨਦੀਪ ਸਿੰਘ, ਜੇ.ਈ ਗੁਰਦੀਪ ਸਿੰਘ ਜੇ.ਈ ਜੋਤਵੀਰ ਸਿੰਘ, ਜੇ.ਈ ਦੀਪਕ ਸਿੰਘ, ਜਗਨਨਾਥ ਸ਼ਰਮਾ, ਲਾਭ ਸਿੰਘ ਨੀਲੋਵਾਲ, ਪਰਮਿੰਦਰ ਸਿੰਘ ਧਾਲੀਵਾਲ, ਕਰਮਜੀਤ ਸਿੰਘ ਨੰਬਰਦਾਰ, ਲਖਵੀਰ ਸਿੰਘ ਢੀਂਡਸਾ, ਸੁਖਮਿੰਦਰ ਸਿੰਘ ਗੋਰਖੀ, ਰਾਮ ਅਵਤਾਰ ਸਿੰਘ, ਬਲਕਾਰ ਸਿੰਘ, ਮੇਲਾ ਸਿੰਘ, ਕੁਲਵੀਰ ਸਿੰਘ, ਸੀਪਾ ਉਭਾਵਾਲ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here