ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰੇਲਵੇ ਲਾਈਨ ਨਾਲ ਲਗਦੀ ਇੰਦਰਾ ਬਸਤੀ ਵਾਲੀ ਸੜਕ ਨੂੰ ਚੌੜਾ ਕਰਨ ਦੇ ਕੰਮ ਦੀ ਕਰਵਾਈ ਸ਼ੁਰੂਆਤ

0
48
3.17 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਦੂਜੇ ਪੜਾਅ ਨੂੰ ਤਿੰਨ ਮਹੀਨਿਆਂ ‘ਚ ਕਰਵਾਇਆ ਜਾਵੇਗਾ ਮੁਕੰਮਲ: ਅਮਨ ਅਰੋੜਾ
ਰੇਲਵੇ ਲਾਈਨ ਦੇ ਦੋਵੇਂ ਪਾਸੇ ਸੜਕ ਚੌੜੀ ਕਰਨ ਦੀ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪਿਛਲੀਆਂ ਸਰਕਾਰਾਂ ਨੇ ਪੂਰੀ ਤਰ੍ਹਾਂ ਅਣਗੌਲਿਆ: ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 10 ਮਾਰਚ, 2024:  ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਪੰਜਾਬ ਸਰਕਾਰ ਵੱਲੋਂ 3 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੀ ਨੁਹਾਰ ਬਦਲਣ ਲਈ ਸ਼ੁਰੂ ਕੀਤੇ ਗਏ ਰੇਲਵੇ ਲਾਈਨ ਦੇ ਨਾਲ ਲਗਦੀਆਂ ਸੜਕਾਂ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦੇ ਦੂਸਰੇ ਪੜਾਅ ਦੀ ਸ਼ੁਰੂਆਤ ਕਰਵਾਈ। ਸ਼ਹਿਰ ਦੀ ਇੰਦਰਾ ਬਸਤੀ ਵਾਲੇ ਪਾਸੇ ਵਾਲੀ ਸੜਕ ਨੂੰ ਚੌੜਾ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 2500 ਫੁੱਟ ਲੰਬੀ ਇਸ ਸੜਕ ਨੂੰ ਅਤੇ ਮਾਲ ਗੁਦਾਮ ਵਾਲੀ 850 ਫੁੱਟ ਲੰਬੀ ਸੜਕ ਨੂੰ 10-10 ਫੁੱਟ ਹੋਰ ਚੌੜਾ ਕਰਨ ‘ਤੇ 2 ਕਰੋੜ 41 ਲੱਖ ਰੁਪਏ ਖ਼ਰਚੇ ਜਾ ਰਹੇ ਹਨ ਜਦਕਿ ਇਸ ਜਗ੍ਹਾ ਦੀ ਲੀਜ਼ ਵਜੋਂ ਰੇਲਵੇ ਨੂੰ ਤਕਰੀਬਨ 76 ਲੱਖ ਰੁਪਏ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਤਹਿਤ ਆਰੰਭ ਕੀਤਾ ਗਿਆ ਚਾਰਦੀਵਾਰੀ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਦੂਜੇ ਪੜਾਅ ਨੂੰ ਆਉਣ ਵਾਲੇ ਤਿੰਨ-ਚਾਰ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਜਿਸ ਤੋਂ ਬਾਅਦ ਸ਼ਹਿਰ ਦੇ ਇਸ ਹਿੱਸੇ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਦਾ ਪੂਰਾ ਹੱਲ ਹੋ ਜਾਵੇਗਾ। ਅਮਨ ਅਰੋੜਾ ਨੇ ਕਿਹਾ ਕਿ ਇਸ ਇਲਾਕੇ ਵਿੱਚ ਪਾਣੀ ਭਰਨ ਦੇ ਮਸਲੇ ਨੂੰ ਸੁਲਝਾਉਣ ਦੀ ਤਜਵੀਜ਼ ਵੀ ਇਸ ਪ੍ਰੋਜੈਕਟ ਵਿੱਚ ਰੱਖੀ ਗਈ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਉਨ੍ਹਾਂ ਵੱਲੋਂ ਹਲਕਾ ਵਾਸੀਆਂ ਨਾਲ ਕੀਤੇ ਗਏ ਸਨ, ਹੁਣ ੳਨ੍ਹਾਂ ਸਾਰਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਲਾਈਨ ਦੇ ਦੋਵੇਂ ਪਾਸੇ ਸੜਕ ਦੇ ਨਾਲ ਵਸਦੇ ਪਰਿਵਾਰਾਂ ਦੀ ਦਹਾਕਿਆਂ ਤੋਂ ਲਟਕ ਰਹੀ ਸੜਕ ਨੂੰ ਚੌੜਾ ਕਰਨ ਦੀ ਮੰਗ ਨੂੰ  ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਹੋਇਆ ਸੀ ਜਿਸਨੂੰ ਹੁਣ ਉਨ੍ਹਾਂ ਵੱਲੋਂ ਖੁਦ ਆਪਣੀ ਦੇਖਰੇਖ ਹੇਠ ਪੂਰਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਚੀਮਾ ਕਸਬੇ ਵਿੱਚ ਵੀ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਪੌਣੇ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪੇਂਡੂ ਹਸਪਤਾਲ ਦੀ 30 ਬਿਸਤਰਿਆਂ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਚੀਮਾ ਮੰਡੀ ਵਿੱਚ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਨਵੇਂ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਵੀ ਕਰਵਾਈ ਗਈ ਹੈ ਜਿੱਥੇ ਹਜ਼ਾਰਾਂ ਲੋੜਵੰਦ ਮਰੀਜ਼ਾਂ ਦਾ ਮਿਆਰੀ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ।
ਇਸ ਅਹਿਮ ਉਪਰਾਲੇ ਲਈ ਮੰਤਰੀ ਅਮਨ ਅਰੋੜਾ ਨੂੰ ਵਾਰਡ ਨੰਬਰ 16, 17, 18, 19 ਅਤੇ 20 ਦੇ ਨਿਵਾਸੀਆਂ ਦੇ ਨਾਲ ਨਾਲ ਰਾਮ ਆਸ਼ਰਮ ਮੰਦਿਰ ਕਮੇਟੀ ਦੇ ਪ੍ਰਧਾਨ ਤਰੁਨ ਬਾਂਸਲ ਅਤੇ ਮੈਬਰਾਂ, ਸੁਨਾਮ ਵਿਕਾਸ ਸੰਘਰਸ਼ ਸਮਿਤੀ ਤੋਂ ਮਹੇਸ਼ ਦਿਵਾਨ, ਸ਼ਸ਼ੀ ਅਤੇ ਪ੍ਮੋਦ ਜਦਕਿ ਬ੍ਰਹਮਾਕੁਮਾਰੀਜ਼ ਮੰਦਿਰ ਵਲੋਂ ਮੀਰਾਂ ਦੀਦੀ ਵੱਲੋਂ ਸਨਮਾਨ ਕੀਤਾ ਗਿਆ।
ਇਸ ਮੌਕੇ ਨਿਸ਼ਾਨ ਸਿੰਘ ਟੋਨੀ ਪ੍ਰਧਾਨ ਨਗਰ ਕੌਂਸਲ, ਮੁਕੇਸ਼ ਜੁਨੇਜਾ ਚੇਅਰਮੈਨ ਮਾਰਕੀਟ ਕਮੇਟੀ, ਜਤਿੰਦਰ ਜੈਨ, ਮਨਪ੍ਰੀਤ ਬਾਂਸਲ, ਆਸ਼ਾ ਬਜਾਜ, ਗੁਰਤੇਜ ਸਿੰਘ ਨਿੱਕਾ, ਸੁਨੀਲ ਕੁਮਾਰ ਆਸ਼ੂ ਐਮ ਸੀ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਬਲਾਕ ਪ੍ਰਧਾਨ ਸਾਹਿਬ ਸਿੰਘ, ਰਵੀ ਕਮਲ ਗੋਇਲ, ਭਾਨੂੰ ਪ੍ਰਤਾਪ, ਸੰਨੀ ਖੱਟਕ, ਵਿਕਰਮ ਗਰਗ ਵਿੱਕੀ, ਦੀਪਿਕਾ ਗੋਇਲ ਐਮਸੀ, ਸੋਨੀ ਖਡਿਆਲੀਆ, ਨਿਰਮਲਾ ਦੇਵੀ, ਹਰਮੀਤ ਵਿਰਕ, ਕੁਲਵੀਰ ਸੋਧੇ, ਜਰਨੈਲ ਬੱਬੂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here