ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਕੋਵੋ ਵਿਖੇ ਨਗਰ ਕੀਰਤਨ ਸਜਾਇਆ ਗਿਆ

0
169

ਮਿਲਾਨ (ਦਲਜੀਤ ਮੱਕੜ) ਖਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਇਟਲੀ ਵਿੱਚ ਵੱਖ ਵੱਖ ਸ਼ਹਿਰਾਂ ਵਿੱਚ ਗੁਰੂਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਲੜੀ ਤਹਿਤ ਬੀਤੇ ਦਿਨੀ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਤੋਂ ਅਰਦਾਸ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ , ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਦੇ ਵਿੱਚ ਬਹੁਤ ਹੀ ਸੁਚੱਜੇ ਢੰਗ ਦੇ ਨਾਲ਼ ਅਤੇ ਸਿੱਖੀ ਪਰੰਪਰਾਵਾਂ ਤਹਿਤ ਆਰੰਭ ਹੋਇਆ । ਸਾਰੇ ਰਸਤੇ ਵਿਚ ਸੰਗਤਾਂ ਦੁਆਰਾ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ। ਜਗਾਂ ਜਗਾਂ ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਫੁੱਲਾਂ ਦੀ ਵਰਖਾ ਕੀਤੀ। ਨਗਰ ਕੀਰਤਨ ਦੌਰਾਨ ਵਿਦੇਸ਼ੀ ਮੂਲ ਦੇ ਲੋਕ ਵੀ ਸਿੱਖੀ ਸਿਧਾਤਾਂ ਤੋਂ ਪ੍ਰਭਾਵਿਤ ਹੋ ਰਹੇ ਸਨ । ਵੱਖ ਵੱਖ ਗੁਰੂਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਵੱਖ ਵੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਈ ਤਰਾਂ ਦੇ ਲੰਗਰ ਲਗਾਏ ਗਏ । ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ । ਇਸ ਨਗਰ ਕੀਰਤਨ ਵਿੱਚ ਸੰਤ ਜਰਨੈਲ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ ਗਏ।ਇਸ ਮੌਕੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਇਟਲੀ ਦੁਆਰਾ ਨੌਜਵਾਨਾਂ ਦੇ ਦਸਤਾਰਾਂ ਸਜਾਈਆ ਗਈਆਂ। ਸ਼ਾਮ ਨੂੰ ਕੋਵੋ ਦੇ ਵੱਖ ਵੱਖ ਸਥਾਨਾਂ ਤੋਂ ਹੁੰਦਾ ਹੋਇਆਂ ਨਗਰ ਕੀਰਤਨ ਪਾਰਕ ਵਿਖੇ ਸੰਪੰਨ ਹੋਇਆ।ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਪੰਡਾਲ ਸਜਾਇਆ ਗਿਆ। ਜਿੱਥੇ ਮੇਜਰ ਸਿੰਘ ਮਾਨ ਦੇ ਢਾਡੀ ਜੱਥੇ ਦੁਆਰਾ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਨਾਲ ਜੋੜਿਆ। ਇਸ ਨਗਰ ਕੀਰਤਨ ਮੌਕੇ ਗੁਰਦਆਰਾ ਪ੍ਰਬੰਧਕ ਕਮੇਟੀ ਕੋਵੋ ਵਲੋਂ ਵੱਖ ਵੱਖ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਇਲਾਕੇ ਦੀ ਸੰਗਤਾਂ ਅਤੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ। ਅੰਤ ਵਿੱਚ ਗੁਰਦਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ। ।ਇਸ ਮੌਕੇ ਗੁਰਦੁਆਰਾ ਮਾਤਾ ਸਾਹਿਬ ਕੌਰ ਜੀ ਕੋਵੋ ਦੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਰੰਮੀ, ਉਪ ਪ੍ਰਧਾਨ ਸੁਖਜਿੰਦਰ ਸਿੰਘ ਕਾਲਾ,ਬਲਜੀਤ ਸਿੰਘ,ਗੁਰਜਿੰਦਰ ਸਿੰਘ, ਗ੍ਰੰਥੀ ਬਾਬਾ ਰਜਿੰਦਰ ਸਿੰਘ, ਹਰਜਿੰਦਰ ਸਿੰਘ ਰੋਮਾਨੋ, ਪਲਵਿੰਦਰ ਸਿੰਘ, ਸੌਨੂੰ ਪਾਲੋਸਕੋ, ਲਾਡੀ ਗਦਾਈਆ, ਗੁਰਮੀਤ ਅਨਿਆਦੇਲੋ,ਬਾਬਾ ਬਿੱਕਰ ਸਿੰਘ, ਹਰਜੀਤ ਸਿੰਘ ਟਿਵਾਣਾ, ਹਰਜੀਤ ਸਿੰਘ ਮਰਤੀਨੈਂਗੋ, ਜੀਤਾ ਕਰੇਮੋਨਾ, ਦੀਪ ਮਾਹਲ,ਜਗਰੂਪ ਰੰਧਾਵਾ, ਟੋਨੀ ਲੋਧੀ, ਰਾਜੂ ਜੌਹਲ, ਬਾਬਾ ਪਿੰਦਰ, ਹਰਜਿੰਦਰ ਸਿੰਘ ਰੋਮਾਨੋ, ਸੇਵਾਦਾਰ ਬੰਟੀ,ਕਰਮਵੀਰ ਸਿੰਘ ਖੋਸਾ, ਸੁਰਿੰਦਰ ਸਿੰਘ ਸੇਵਾਦਾਰ ਆਦਿ ਹਾਜਰ ਸਨ।

LEAVE A REPLY

Please enter your comment!
Please enter your name here