ਗੁਰਦੀਪ ਸਿੰਘ ਨਾਗੀ ਸਰਬਸੰਮਤੀ ਨਾਲ 14ਵੀਂ ਵਾਰ ਬਣੇ ਮਾਝਾ ਪ੍ਰੈਸ ਕਲੱਬ, ਅੰਮ੍ਰਿਤਸਰ ਦੇ ਪ੍ਰਧਾਨ
ਜਸਵੰਤ ਸਿੰਘ ਮਾਂਗਟ ਨੂੰ ਜਨਰਲ ਸਕੱਤਰ ਤੇ ਅੰਮ੍ਰਿਤਪਾਲ ਸਿੰਘ ਨੂੰ ਸਰਪ੍ਰਸਤ ਥਾਪਿਆ
ਜੰਡਿਆਲਾ ਗੁਰੂ, 22 ਅਪ੍ਰੈਲ (ਸ਼ੁਕਰਗੁਜ਼ਾਰ ਸਿੰਘ)-ਮਾਝਾ ਪ੍ਰੈਸ ਕਲੱਬ, ਅੰਮ੍ਰਿਤਸਰ (ਰਜਿ:) ਦੀ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਨਾਗੀ ਦੀ ਪ੍ਰਧਾਨਗੀ ਹੇਠ ਜੰਡਿਆਲਾ ਗੁਰੂ ਵਿਖੇ ਹੋਈ, ਜਿਸ ਵਿੱਚ ਕਲੱਬ ਦੀ ਇਸ ਵਰ੍ਹੇ ਦੀ ਚੋਣ ਸਮੇਤ ਸਾਲ ਭਰ ਦੀਆਂ ਗਤੀਵਿਧੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਮੌਜੂਦ ਵੱਖ-ਵੱਖ ਅਦਾਰਿਆਂ ਨਾਲ ਜੁੜੇ ਸਮੂਹ ਪੱਤਰਕਾਰ ਸਾਥੀਆਂ ਵੱਲੋਂ ਪਿਛਲੇ ਢਾਈ ਦਹਾਕਿਆਂ ਤੋਂ ਪੱਤਰਕਾਰੀ ਦੇ ਖੇਤਰ ਵਿਚ ਸੇਵਾਵਾਂ ਨਿਭਾਉਣ ਦੇ ਨਾਲ ਲੰਬੇ ਸਮੇਂ ਤੋਂ ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਦੀ ਪ੍ਰਧਾਨਗੀ ਕਰ ਰਹੇ ਗੁਰਦੀਪ ਸਿੰਘ ਨਾਗੀ ਨੂੰ 14ਵੀਂ ਵਾਰ ਸਰਬਸੰਮਤੀ ਨਾਲ ਕਲੱਬ ਦਾ ਪ੍ਰਧਾਨ ਚੁਣ ਲਿਆ ਗਿਆ। ਇਸ ਤੋਂ ਇਲਾਵਾ ਜਸਵੰਤ ਸਿੰਘ ਮਾਂਗਟ ਨੁੰ ਜਨਰਲ ਸਕੱਤਰ, ਅੰਮ੍ਰਿਤਪਾਲ ਸਿੰਘ ਨੂੰ ਸਰਪ੍ਰਸਤ, ਗੁਰਪਾਲ ਸਿੰਘ ਰਾਏ ਨੂੰ ਸਕੱਤਰ, ਹਰੀਸ਼ ਕੱਕੜ ਤੇ ਸਿਮਰਤਪਾਲ ਸਿੰਘ ਬੇਦੀ ਨੂੰ ਮੀਤ ਪ੍ਰਧਾਨ, ਸਵਿੰਦਰ ਸਿੰਘ ਲਹੌਰੀਆ ਤੇ ਸੁਖਦੇਵ ਸਿੰਘ ਬੱਬੂ ਨੂੰ ਖਜ਼ਾਨਚੀ, ਕੁਲਦੀਪ ਸਿੰਘ ਭੁੱਲਰ ਨੂੰ ਸੀਨੀਅਰ ਮੀਤ ਪ੍ਰਧਾਨ, ਸ਼ੁਕਰਗੁਜ਼ਾਰ ਸਿੰਘ ਐਡਵੋਕੇਟ ਨੂੰ ਕਾਨੂੰਨੀ ਸਲਾਹਕਾਰ, ਪਰਵਿੰਦਰ ਸਿੰਘ ਮਲਕ ਤੇ ਪ੍ਰਗਟ ਸਿੰਘ ਨੂੰ ਪ੍ਰਚਾਰ ਸਕੱਤਰ, ਸੁਖਚੈਨ ਸਿੰਘ ਤੇ ਸਤਿੰਦਰ ਸਿੰਘ ਅਠਵਾਲ ਨੂੰ ਪ੍ਰੈਸ ਸਕੱਤਰ, ਸਤਪਾਲ ਵਿਨਾਇਕ ਤੇ ਕੁਲਦੀਪ ਸਿੰਘ ਖਹਿਰਾ ਨੂੰ ਮੁੱਖ ਸਲਾਹਕਾਰ ਨਿਯਕੁਤ ਕੀਤਾ ਗਿਆ। ਇਸ ਮੌਕੇ ਡਾਕਟਰ ਗੁਰਮੀਤ ਸਿੰਘ ਨੰਡਾ ਤੇ ਗੁਰਵਿੰਦਰ ਸਿੰਘ ਹੈਪੀ ਨੂੰ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ।ਇਸ ਦੌਰਾਨ ਪ੍ਰਧਾਨ ਗੁਰਦੀਪ ਸਿੰਘ ਨਾਗੀ ਨੇ ਸਮੂਹ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਅਤੇ ਪੱਤਰਕਾਰ ਭਾਈਚਾਰੇ ਦੇ ਭਲੇ ਹਿੱਤ ਹਮੇਸ਼ਾਂ ਤੱਤਪਰ ਰਹਿਣਗੇ।ਪ੍ਰਧਾਨ ਗੁਰਦੀਪ ਸਿੰਘ ਨਾਗੀ ਨੇ ਕਲੱਬ ਦੇ ਸਮੂਹ ਸਾਥੀਆਂ ਦੇ ਸਹਿਯੋਗ ਨਾਲ ਕਲੱਬ ਦੀਆਂ ਪਿਛਲੇ ਵਰ੍ਹੇ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਅਤੇ ਭਵਿੱਖ ਵਿੱਚ ਵੀ ਸਮੂਹ ਸਾਥੀਆਂ ਦੇ ਉੱਦਮ ਤੇ ਸਹਿਯੋਗ ਨਾਲ ਸਮਾਜ ਭਲਾਈ ਦੇ ਕਾਰਜ ਜਾਰੀ ਰੱਖਣ ਦਾ ਭਰੋਸਾ ਦੁਆਇਆ। ਇਸ ਮੌਕੇ ਪੱਤਰਕਾਰ ਸਾਥੀਆਂ ਵੱਲੋੰ ਨਾਗੀ ਜੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਕੈਪਸ਼ਨ: ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਦੇ 14ਵੀਂ ਵਾਰ ਪ੍ਰਧਾਨ ਚੁਣੇ ਗਏ ਗੁਰਦੀਪ ਸਿੰਘ ਨਾਗੀ ਸਮੂਹ ਸਾਥੀਆਂ ਦੇ ਨਾਲ।







