ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਸਲਾਨਾ ਖੇਡ ਸਮਾਰੋਹ ਦਾ ਆਯੋਜਨ

0
3
ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਸਲਾਨਾ ਖੇਡ ਸਮਾਰੋਹ ਦਾ ਆਯੋਜਨ
ਸ਼੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਡੀਨ, ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਦੀ ਯੋਗ ਅਗਵਾਈ ਵਿੱਚ ਸਲਾਨਾ ਖੇਡ ਸਮਾਰੋਹ ਦਾ ਸਫਲ ਆਯੋਜਨ ਕੀਤਾ ਗਿਆ।
ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਲਾਅ ਯੂਨੀਵਰਸਿਟੀ, ਸੋਨੀਪਤ ਦੇ ਸੰਸਥਾਪਕ ਉਪ-ਕੁਲਪਤੀ ਪ੍ਰੋ. (ਡਾ.) ਵਿਨੈ ਕਪੂਰ ਮਹਿਰਾ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕਾਲਜ ਇੰਚਾਰਜ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿਠੜਾ ਡਾ. ਜਗਸੀਰ ਸਿੰਘ ਬਰਾੜ, ਮੈਡਮ ਹਰਮੇਸ਼ ਕੌਰ ਜੋਧੇ ਅਤੇ ਸ. ਸਤਨਾਮ ਸਿੰਘ ਗਿੱਲ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ।
ਕਾਲਜ ਦੀ ਐਨ.ਸੀ.ਸੀ. ਯੂਨਿਟ ਦੇ ਕਮਾਂਡਰ ਸਰਜੰਟਪਾਲ ਸਿੰਘ ਵੱਲੋਂ ਮੁੱਖ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਲਾਮੀ ਦਿੱਤੀ ਗਈ। ਐਨਸੀਸੀ ਕੈਡਿਟ ਅੰਡਰ ਆਫਿਸਰ ਜਸਪ੍ਰੀਤ ਕੌਰ ਵੱਲੋਂ ਸਾਰਿਆਂ ਨੂੰ ਸਹੁੰ ਚੁਕਵਾਈ ਗਈ l ਇਹ ਸਮਾਰੋਹ ਕਾਲਜ ਦੀ ਐਜੂਕੇਸ਼ਨਲ ਕਲਚਰਲ ਸੋਸਾਇਟੀ ਤੇ ਗਠਿਤ ਕਮੇਟੀ ਨਾਲ ਸਫਲਤਾਪੂਰਵਕ ਸੰਪੰਨ ਹੋਇਆ।
ਮੁੱਖ ਮਹਿਮਾਨ ਪ੍ਰੋ. (ਡਾ.) ਵਿਨੈ ਕਪੂਰ ਮਹਿਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਹਨਾਂ ਨੇ ਦੱਸਿਆ ਕਿ ਖੇਡਾਂ ਸਰੀਰਕ ਵਿਕਾਸ ਦੇ ਨਾਲ-ਨਾਲ ਮਾਨਸਿਕ ਤਣਾਅ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਦੇ ਨਾਲ ਹੀ ਉਹਨਾਂ ਵਿਦਿਆਰਥੀਆਂ ਨੂੰ ਆਨਲਾਈਨ ਖੇਡਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ।
ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਜਿਹੇ ਸਮਾਰੋਹਾਂ ਵਿੱਚ ਵਿਦਿਆਰਥੀਆਂ ਨੂੰ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ ਅਤੇ ਨਾਲ ਹੀ ਉਨ੍ਹਾਂ ਅੰਦਰ ਜਿੱਤ ਪ੍ਰਾਪਤ ਕਰਨ ਦੀ ਭਾਵਨਾ ਵੀ ਵਿਕਸਿਤ ਹੁੰਦੀ ਹੈ। ਉਹਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮੌਕੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਭਕਾਰੀ ਸਾਬਤ ਹੁੰਦੇ ਹਨ।
ਇਸ ਮੌਕੇ ਡਾ. ਜਗਸੀਰ ਸਿੰਘ ਬਰਾੜ ਨੇ ਵੀ ਖੇਡ ਸਮਾਰੋਹ ਦੀ ਪ੍ਰਸ਼ੰਸਾ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ।
ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਅਥਲੈਟਿਕ ਅਤੇ ਫੀਲਡ ਇਵੈਂਟਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਅੰਗਰੇਜ਼ੀ ਵਿਭਾਗ ਤੋਂ ਕਰਮਬੀਰ ਸਿੰਘ, ਕਾਮਰਸ ਵਿਭਾਗ ਤੋਂ ਹੀਰਾ ਲਾਲ ਅਤੇ ਕੰਪਿਊਟਰ ਸਾਇੰਸ ਵਿਭਾਗ ਤੋਂ ਮਨੂ ਬਾਲਾ ਵੱਲੋਂ ਮਹਿਮਾਨਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਸਰੀਰਕ ਸਿੱਖਿਆ ਵਿਭਾਗ ਦੇ ਅਧਿਆਪਕ ਅਮਨਦੀਪ ਸਿੰਘ ਵੱਲੋਂ ਮੁੱਖ ਮਹਿਮਾਨ ਤੋਂ ਖੇਡਾਂ ਦੇ ਆਗਾਜ਼ ਲਈ ਅਨੁਮਤੀ ਲਈ ਗਈ। ਇਸ ਮੌਕੇ ਮੁੱਖ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।ਖੇਡ ਸਮਾਰੋਹ ਦੌਰਾਨ ਅਮਨਪ੍ਰੀਤ ਕੌਰ ਅਤੇ ਅਮਰਿੰਦਰ ਨੂੰ “ਬੈਸਟ ਅਥਲੀਟ” ਚੁਣ ਕੇ ਟ੍ਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ  ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here