ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਗੁਰਮਤਿ ਸਮਾਗਮ ਕਰਵਾਇਆ

0
164

ਬੰਗਾ,
ਦੁਆਬੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਬੀ ਐਸ. ਸੀ (ਇੰਨਟਰਨਜ਼), ਬੀ ਐਸ ਸੀ (ਪੋਸਟ ਬੇਸਿਕ) ਅਤੇ ਜੀ ਐਨ ਐਮ (ਇੰਨਟਰਨਜ਼) ਦੇ ਨਰਸਿੰਗ ਵਿਦਿਆਰਥੀਆਂ ਵੱਲੋਂ ਆਪਣਾ ਨਰਸਿੰਗ ਕੋਰਸ ਪੂਰਾ ਹੋਣ ਦੀ ਖੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦੇ ਹੋਏ ਅੱਜ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਦਿਆਰਥੀਆਂ ਵੱਲੋਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਪਾਲ ਸਿੰਘ ਮਹਿਤਪੁਰ ਉਲੱਦਣੀ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਸਮਾਗਮ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁਰੁਦਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਕੀਰਤਨੀ ਜਥਿਆਂ ਵੱਲੋ ਵੀ ਹਾਜ਼ਰੀਆਂ ਭਰੀਆਂ ਗਈਆਂ । ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਬੋਧਨ ਕਰਦਿਆਂ ਹਰਦੇਵ ਸਿੰਘ ਕਾਹਮਾ ਪ੍ਰਧਾਨ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਸੇਵਾ ਦੇ ਉਪਦੇਸ਼ ਅਨੁਸਾਰ ਨਰਸਿੰਗ ਖੇਤਰ ਵਿਚ ਸ਼ਾਨਦਾਰ ਕਾਰਜ ਕਰਦੇ ਹੋਏ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਨਰਸਿੰਗ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਆ । ਉਹਨਾਂ ਨੇ ਨਰਸਿੰਗ ਵਿਦਿਆਰਥੀਆਂ ਨੂੰ ਕੋਰਸ ਪੂਰਾ ਹੋਣ ਦੀ ਵਧਾਈ ਦਿੱਤੀ ਅਤੇ ਉਹਨਾਂ ਦੀ ਚੜ੍ਹਦੀ ਕਲਾ ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ । ਇਸ ਗੁਰਮਤਿ ਸਮਾਗਮ ਵਿਚ ਜਥੇਦਾਰ ਸਤਨਾਮ ਸਿੰਘ ਲਾਦੀਆਂ, ਮਹਿੰਦਰਪਾਲ ਸਿੰਘ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਬ-ਇੰਸਪੈਕਟਰ ਮਹਿੰਦਰ ਸਿੰਘ ਲਾਦੀਆਂ, ਡਾ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਰਮਨਜੀਤ ਕੌਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਸਮੂਹ ਨਰਸਿੰਗ ਕਾਲਜ ਅਧਿਆਪਕ, ਨਰਸਿੰਗ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਵੀ ਹਾਜ਼ਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ । ਇਸ ਮੌਕੇ ਚਾਹ ਪਕੌੜਿਆਂ ਦਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।

LEAVE A REPLY

Please enter your comment!
Please enter your name here