ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ.ਨਰਸਿੰਗ (ਸੱਤਵੇਂ ਸਮੈਸਟਰ) ਦਾ ਸ਼ਾਨਦਾਰ ਨਤੀਜਾ
ਬੰਗਾ 09 ਅਕਤੂਬਰ , 2025
ਨਰਸਿੰਗ ਵਿਦਿਅਕ ਖੇਤਰ ਦੀ ਪ੍ਰਮੁੱਖ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਬੈਚ 2021-2025 (ਸੱਤਵਾਂ ਸਮੈਸਟਰ) ਦਾ ਸ਼ਾਨਦਾਰ 100% ਫੀਸਦੀ ਨਤੀਜਾ ਆਉਣ ਦਾ ਸਮਾਚਾਰ ਹੈ। ਮੈਡਮ ਰਮਨਦੀਪ ਕੌਰ ਕੰਗ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਕਾਲਜ ਵਿਦਿਆਰਥੀਆਂ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਬਾਰੇ ਜਾਣਕਾਰੀ ਮੀਡੀਆ ਨੂੰ ਦਿੱਤੀ । ਉਹਨਾਂ ਨੇ ਦੱਸਿਆ ਕਿ ਕਾਲਜ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਸੱਤਵੇਂ ਸਮੈਸਟਰ) ਦਾ ਸ਼ਾਨਦਾਰ 100% ਫੀਸਦੀ ਨਤੀਜਾ ਆਇਆ ਹੈ ਅਤੇ ਇਸ ਕਲਾਸ ਦੇ ਸਮੂਹ ਵਿਦਿਆਰਥੀਆ ਵਧੀਆ ਅੰਕ ਪ੍ਰਾਪਤ ਕਰਕੇ ਫਸਟ ਡਵੀਜ਼ਨ ਵਿਚ ਪਾਸ ਹੋਏ ਹਨ । ਬੀ ਐਸ ਸੀ ਨਰਸਿੰਗ (ਸੱਤਵੇਂ ਸਮੈਸਟਰ) ਵਿਚੋਂ ਆਪਣਾ ਰਿਕਾਰਡ ਕਾਇਮ ਰੱਖਦੇ ਹੋਏ ਹਰਨੀਤ ਕੌਰ ਪੁੱਤਰੀ ਸ. ਰਾਜਵਿੰਦਰ ਸਿੰਘ – ਸ੍ਰੀਮਤੀ ਸੁਨੀਤਾ ਰਾਣੀ ਚੱਕ ਬਿਲਗਾ ਨੇ ਪਹਿਲਾ ਸਥਾਨ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੀਤਾ ਹੈ । ਜਦ ਕਿ ਦੂਜਾ ਸਥਾਨ ਹੇਮਨਜੋਤ ਕੌਰ ਪੁੱਤਰੀ ਸ. ਭਗਤ ਸਿੰਘ – ਸ੍ਰੀਮਤੀ ਗੁਰਦੀਪ ਕੌਰ ਅਨੰਦਪੁਰ ਸਾਹਿਬ ਅਤੇ ਤੀਜਾ ਸਥਾਨ ਬਬਨਪ੍ਰੀਤ ਕੌਰ ਪੁੱਤਰੀ ਸ. ਕਰਨੈਲ ਸਿੰਘ – ਸ੍ਰੀਮਤੀ ਪ੍ਰਦੀਪ ਕੌਰ, ਸ੍ਰੀ ਅਨੰਦਪੁਰ ਸਾਹਿਬ ਨੇ ਪ੍ਰਾਪਤ ਕੀਤਾ । ਇਸ ਮੌਕੇ ਕਾਲਜ ਦੇ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ.ਐਸ.ਸੀ. ਨਰਸਿੰਗ ਦੇ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਮੈਡਮ ਰਾਬੀਆ ਹਾਟਾ, ਮੈਡਮ ਮਨਪ੍ਰੀਤ ਕੌਰ, ਮੈਡਮ ਕਿਰਨ ਬੇਦੀ, ਮੈਡਮ ਹਰਲੀਨ ਕੌਰ ਅਤੇ ਕਲਾਸ ਦੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ ।