ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਦਾ ਸ਼ਾਨਦਾਰ ਨਤੀਜਾ

0
119

ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀ ਵਿਦਿਆਰਥੀ ਲਵਪ੍ਰੀਤ ਕੌਰ ਕਲੇਰ ਨੇ ਬੀ.ਐਸ.ਸੀ. ਅਪਰੇਸ਼ਨ ਥੀਏਟਰ ਟੈਕਨੋਲਜੀ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ

ਬੰਗਾ : 28 ਅਪ੍ਰੈਲ
ਢਾਹਾਂ ਕਲੇਰਾਂ ਵਿਖੇ ਸਥਾਪਿਤ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਕਲਾਸ ਦਾ ਸ਼ਾਨਦਾਰ ਨਤੀਜਾ ਆਇਆ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਿਯੰਕਾ ਰਾਜ ਜਾਣਕਾਰੀ ਦਿੰਦੇ ਦੱਸਿਆ ਕਿ ਬੀ.ਐਸ.ਸੀ. ਅਪਰੇਸ਼ਨ ਥੀਏਟਰ ਟੈਕਨੋਲਜੀ (ਪਹਿਲਾ ਸਮੈਸਟਰ) ਵਿਚੋਂ ਪਹਿਲਾ ਸਥਾਨ ਲਵਪ੍ਰੀਤ ਕੌਰ ਕਲੇਰ ਪੁੱਤਰੀ ਸ੍ਰੀ ਸੁਰਜੀਤ ਸਿੰਘ ਕਲੇਰ- ਸ੍ਰੀਮਤੀ ਜਾਗੀਰ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ 7.96 ਐਸ.ਜੀ.ਪੀ.ਏ ਪ੍ਰਾਪਤ ਕੀਤਾ ਹੈ। ਜਦ ਕਿ ਦੂਸਰਾ ਸਥਾਨ ਨਿਧਾਤ ਅਬਦੁੱਲਾ ਪੁੱਤਰੀ ਸ੍ਰੀ ਮੁਹੰਮਦ ਅਬਦੁੱਲਾ-ਸ੍ਰੀਮਤੀ ਹਮੀਦਾ ਬੇਗਮ ਜੰਮੂ ਕਸ਼ਮੀਰ ਨੇ 7.85 ਐਸ.ਜੀ.ਪੀ.ਏ ਪ੍ਰਾਪਤ ਹਾਸਲ ਕੀਤਾ। ਕਲਾਸ ਵਿਚ ਹਿਮਾਨੀ ਸ਼ਰਮਾ ਪੁੱਤਰੀ ਸ੍ਰੀ ਸੁਰਿੰਦਰ ਸ਼ਰਮਾ-ਸ੍ਰੀਮਤੀ ਕਿਰਨ ਸ਼ਰਮਾ ਜੰਮੂ ਅਤੇ ਦਵਿੰਦਰਪ੍ਰੀਤ ਕੌਰ ਪੁੱਤਰੀ ਸ੍ਰੀ ਜੀਵਨ ਲਾਲ-ਸ੍ਰੀਮਤੀ ਕੁਲਵਿੰਦਰ ਕੌਰ ਜ਼ਿਲ੍ਹਾ ਜਲੰਧਰ ਨੇ ਇੱਕੋ ਜਿਹੇ ਗਰੇਡ ਅੰਕ 7.81 ਐਸ.ਜੀ.ਪੀ.ਏ ਲੈ ਕੇ ਤੀਜੇ ਸਥਾਨ ਤੇ ਰਹੇ। ਜਦ ਕਿ ਚੌਥਾ ਸਥਾਨ ਇਰਤੀਜਾ ਗਫਾਰ ਪੁੱਤਰੀ ਸ੍ਰੀ ਅੱਬਦੁੱਲ ਗਫਾਰ ਲੋਨ-ਸ੍ਰੀਮਤੀ ਜਵਾਹਰਾ ਬੇਗਮ, ਜੰਮੂ ਕਸ਼ਮੀਰ ਨੇ 7.59 ਐਸ.ਜੀ.ਪੀ.ਏ ਲੈ ਕੇ ਪ੍ਰਾਪਤ ਕੀਤਾ । ਪ੍ਰਿੰਸੀਪਲ ਡਾ. ਪ੍ਰਿੰਯਕਾ ਰਾਜ ਨੇ ਦੱਸਿਆ ਕਿ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਕਰਵਾਉਣ ਦੇ ਨਾਲ ਨਾਲ, ਉਹਨਾਂ ਦੇ ਸਰਬਪੱਖੀ ਵਿਕਾਸ ਵੱਲ ਪੂਰਾ ਧਿਆਨ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਕਾਲਜ ਵਿਚ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਤੋ ਇਲਾਵਾ ਬੀ.ਐਸ.ਸੀ. ਰੇਡੀਉ ਐਂਡ ਇਮੇਜ਼ਿੰਗ ਟੈਕਨੋਲਜੀ ਅਤੇ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦੇ ਕੋਰਸ ਵੀ ਕਰਵਾਏ ਜਾਂਦੇ ਹਨ। ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ.ਹਰਦੇਵ ਸਿੰਘ ਕਾਹਮਾ ਨੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਪਹਿਲਾ ਸਮੈਸਟਰ ਦੇ ਸਮੂਹ ਵਿਦਿਆਰਥੀਆਂ ਨੂੰ, ਉਨ੍ਹਾਂ ਦੇ ਮਾਪਿਆਂ ਨੂੰ, ਸਮੂਹ ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਵੀ ਦਿੱਤੀ।
ਕਾਲਜ ਦੇ ਸ਼ਾਨਦਾਰ ਨਤੀਜੇ ਦੀ ਜਾਣਕਾਰੀ ਦੇਣ ਮੌਕੇ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ, ਸ੍ਰੀ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾ. ਪ੍ਰਿਯੰਕਾ ਰਾਜ ਪ੍ਰਿੰਸੀਪਲ, ਸ੍ਰੀ ਰਾਜਦੀਪ ਥਿਦਵਾਰ, ਸ੍ਰੀ ਮੁਦਾਸਿਰ ਮੋਹੀ ਉਦ ਦੀਨ, ਮੈਡਮ ਪ੍ਰਭਜੋਤ ਕੌਰ ਖਟਕੜ, ਸਮੂਹ ਸਟਾਫ ਅਤੇ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਦੇ ਟਾਪਰ ਵਿਦਿਆਰਥੀ ਵੀ ਹਾਜ਼ਰ ਸਨ ।

LEAVE A REPLY

Please enter your comment!
Please enter your name here