ਜਨਮ ਅਸਥਾਨ ਗੁਰੁਦਆਰਾ ਪਹੁਵਿੰਡ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਕਰਵਾਏ ਗਏ ਧਾਰਮਿਕ ਸਮਾਗਮ

0
6
ਜਨਮ ਅਸਥਾਨ ਗੁਰੁਦਆਰਾ ਪਹੁਵਿੰਡ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਕਰਵਾਏ ਗਏ ਧਾਰਮਿਕ ਸਮਾਗਮ
28 ਜਨਵਰੀ 2026 , ਬਾਬਾ ਬਕਾਲਾ ਸਾਹਿਬ
ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਅਨੌਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ(ਅੰਮ੍ਰਿਤਸਰ) ਵਿਖੇ ਦਮਦਮੀ ਟਕਸਾਲ ਤੇ ਸਮੂਹ ਨਾਮ ਲੇਵਾ ਸੰਗਤਾਂ ਵੱਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 344ਵਾਂ ਜਨਮ ਦਿਹਾੜਾ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਗਿਆ।
 ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੀ ਬ੍ਰਾਂਚ ਵਜੋਂ ਇਸ ਪਵਿੱਤਰ ਅਸਥਾਨ ‘ਤੇ ਚੱਲ ਰਹੀ ਕਾਰ-ਸੇਵਾ ਦੀ ਜ਼ਿੰਮੇਵਾਰੀ ਨਿਭਾ ਰਹੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਏ ਗਏ।ਇਸ ਮੌਕੇ ਬਹੁਤ ਸਾਰੀਆਂ ਪ੍ਰਮੁੱਖ ਪੰਥਕ ਸ਼ਖਸ਼ੀਅਤਾਂ,ਸਿੱਖ ਵਿਦਵਾਨ,ਕਥਾਵਾਚਕ,ਕਵੀਸ਼ਰੀ ਤੇ ਰਾਗੀ ਜਥਿਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ।
ਬੀਤੇਂ ਦਿਨੀਮ ਮੁੱਖ ਸਮਾਗਮ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਸਮਾਗਮ ਦੀ ਆਰੰਭਤਾ ਕੀਤੀ ਗਈ।ਅਰਦਾਸ ਬੇਨਤੀ ਤੇ ਮੁੱਖ ਵਾਕ ਤੋਂ ਬਾਅਦ ਸੱਚਖੰਡ ਹਰਮੰਦਿਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ
ਭਾਈ ਜਗਤਾਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਤੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਗ੍ਰੰਥੀ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਸ਼੍ਰੀ ਅੰਮ੍ਰਿਤਸਰ ਵੱਲੋਂ ਕਥਾ ਵਿਚਾਰ ਦੀ ਸਾਂਝ ਪਾਈ ਗਈ।ਇਸ ਦੌਰਾਨ ਸਮਾਗਮ ‘ਚ ਸ਼ਾਮਿਲ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਇੱਕ ਮਹਾਨ ਸਿੱਖ ਜਰਨੈਲ ਸਨ,ਜਿੰਨ੍ਹਾਂ ਨੂੰ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਹੋਣ ਦਾ ਮਾਣ ਪ੍ਰਾਪਤ ਹੈ।ਬਾਬਾ ਦੀਪ ਸਿੰਘ ਨੇ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਦੀ ਪਵਿੱਤਰਤਾ ਬਹਾਲੀ ਤੇ ਗੁਰਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣਾ ਸੀਸ ਤਲੀ ‘ਤੇ ਧਰ ਕੇ ਲੜਦੇ ਹੋਏ ਜੰਗ ਦੇ ਮੈਦਾਨ ‘ਚ ਸ਼ਹਾਦਤ ਪ੍ਰਾਪਤ ਕੀਤੀ।ਉਨ੍ਹਾਂ ਨੇ ਕਿਹਾ ਕਿ ਦਮਦਮੀ ਟਕਸਾਲ ਦਾ ਇਤਿਹਾਸ ਹਮੇਸ਼ਾਂ ਕੁਰਬਾਨੀਆਂ ਭਰਿਆ ਰਿਹਾ ਹੈ ਤੇ ਬਾਬਾ ਦੀਪ ਸਿੰਘ ਦੀ ਸ਼ਹਾਦਤ ਤੋਂ ਬਾਅਦ ਅੱਜ ਤੱਕ ਟਕਸਾਲ ਦੇ ਆਗੂਆਂ ਨੇ ਸ੍ਰੀ ਹਰਮੰਦਿਰ ਸਾਹਿਬ ਦੀ ਆਨ-ਬਾਨ ਤੇ ਸ਼ਾਨ ਲਈ ਆਪਣੇ ਸਿਰਾਂ ਦੀ ਕੁਰਬਾਨੀ ਦਿੱਤੀ ਹੈ।ਉਨ੍ਹਾਂ ਨੇ ਸੰਗਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣਦਿਆਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੇ ਗੁਰਬਾਈ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ।ਇਸ ਦੌਰਾਨ ਸਿੱਖ ਵਿਦਵਾਨ ਬਾਬਾ ਬੰਤਾ ਸਿੰਘ ਨੇ ਵੀ ਬਾਬਾ ਦੀਪ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਤੋਂ ਜਾਣੂ ਕਰਾਉਂਦਿਆਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।ਇਸਦੇ ਨਾਲ ਹੀ ਸੰਤ ਬਾਬਾ ਗੁਰਬਚਨ ਸਿੰਘ ਦਲ ਪੰਥ ਬਾਬਾ ਬਿਧੀ ਚੰਦ ਸਾਹਿਬ ਸੁਰਸਿੰਘ,ਗਿਆਨੀ ਸੰਤੋਖ ਸਿੰਘ ਤੇ ਸੰਤ ਬਾਬਾ ਗੁਰਭੇਜ ਸਿੰਘ ਖਜਾਲਾ ਮੁੱਖ ਬੁਲਾਰਾ ਸੰਤ ਸਮਾਜ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈਪ
              ਇਸ ਮੌਕੇ ਭਾਈ ਅਜੈਬ ਸਿੰਘ ਅਭਿਆਸੀ ਮੈਂਬਰ ਸ਼੍ਰੋਮਣੀ ਕਮੇਟੀ, ਸੰਤ ਬਾਬਾ ਜਸਵੰਤ ਸਿੰਘ ਆਸਲਾਂ ਵਾਲੇ,ਸੰਤ ਬਾਬਾ ਜਸਕਰਨ ਸਿੰਘ ਅਕਬਰਪੁਰਾ,ਸੰਤ ਬਾਬਾ ਗੁਰਦੇਵ ਸਿੰਘ ਜੀ ਦਸੂਹੇ ਵਾਲੇ (ਦਲ ਪੰਥ ਭਾਈ ਧੰਨਾ ਜੀ ),ਸਰਪੰਚ ਭਾਈ ਅਮਰਜੀਤ ਸਿੰਘ ਪਹੂਵਿੰਡ,ਬਾਬਾ ਗੁਰਦੇਵ ਸਿੰਘ ਠੱਠੇ ਵਾਲੇ (ਅੰਸ-ਬੰਸ ਬਾਬਾ ਜਵੰਦ ਸਿੰਘ ਜੀ ),ਗਿਆਨੀ ਸਾਹਬ ਸਿੰਘ ਦਮਦਮੀ ਟਕਸਾਲ,ਬਾਬਾ ਬਲਵਿੰਦਰ ਸਿੰਘ ਮਾਲੋਵਾਲ,ਭਾਈ ਅਵਤਾਰ ਸਿੰਘ ਵੈਦ,ਕਵੀਸ਼ਰ ਭਾਈ ਸਤਨਾਮ ਸਿੰਘ ਅਣਖੀ,ਢਾਡੀ ਭਾਈ ਮਨਬੀਰ ਸਿੰਘ ਪਹੂਵਿੰਡ,ਪਿ੍ਰੰ. ਧਰਮਬੀਰ ਸਿੰਘ,ਪਿ੍ਰੰ. ਇੰਦਰਜੀਤ ਸਿੰਘ ਤੇ ਚੇਅਰਮੈਨ ਰਜਵੰਤ ਸਿੰਘ ਪਹੂਵਿਡ ਆਦਿ ਨੇ ਵੀ ਸਮਾਗਮ ‘ਚ ਹਾਜ਼ਰੀ ਭਰੀ।

LEAVE A REPLY

Please enter your comment!
Please enter your name here