ਜਲ ਸ਼ਕਤੀ ਵਿਭਾਗ ਦੇ ਸਵੱਛਤਾ ਸਰਵੇਖਣ ਨੂੰ ਗੰਭੀਰਤਾ ਨਾਲ ਲੈਣ ਸਮੂਹ ਵਿਭਾਗੀ ਅਧਿਕਾਰੀ-ਡਿਪਟੀ ਕਮਿਸ਼ਨਰ

0
50
ਡਿਪਟੀ ਕਮਿਸ਼ਨਰ ਵੱਲੋਂ ਸਵੱਛਤਾ ਸਰਵੇਖਣ ਗ੍ਰਾਮੀਣ 2025 ਨੂੰ ਲੈ ਕੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਵਾਸੀ ਸਵੱਛਤਾ ਸਬੰਧੀ ਆਪਣੀ ਰਾਇ ”SSG ਸਵੱਛ ਸਰਵੇਖਣ ਗ੍ਰਾਮੀਣ 2025” ਐਪਲੀਕੇਸ਼ਨ ‘ਤੇ ਦੇ ਸਕਦੇ ਹਨ

ਮਾਨਸਾ, 20 ਜੂਨ 2025:

“ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਭਾਰਤ ਸਰਕਾਰ ਦੇ ਜਲ ਸ਼ਕਤੀ ਵਿਭਾਗ ਵੱਲੋਂ ਸਵੱਛਤਾ ਸਰਵੇਖਣ ਗ੍ਰਾਮੀਣ 2025 ਕਰਵਾਇਆ ਜਾ ਰਿਹਾ ਹੈ, ਜੋ ਕਿ 19 ਜੁਲਾਈ 2025 ਤੱਕ ਚੱਲੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵੱਖ—ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਰਵੇਖਣ ਨੂੰ ਗੰਭੀਰਤਾ ਨਾਲ ਲੈਣ ਅਤੇ ਆਪੋ— ਆਪਣੇ ਵਿਭਾਗਾਂ ਨਾਲ ਸਬੰਧਤ ਕੰਮਾਂ ਦੀ ਨਿਗਰਾਨੀ ਖੁਦ ਕਰਨ ਤਾਂ ਜੋਂ ਇਸ ਸਰਵੇਖਣ ਵਿੱਚ ਜ਼ਿਲ੍ਹਾ ਮਾਨਸਾ, ਪੰਜਾਬ ਅਤੇ ਭਾਰਤ ਪੱਧਰ ‘ਤੇ ਵਧੀਆਂ ਰੈਂਕਿੰਗ ਹਾਸਲ ਕਰ ਸਕੇ।
ਇਸ ਮੌਕੇ ਤੇ ਜ਼ਿਲ੍ਹਾ ਸੈਨੀਟੇਸ਼ਨ ਅਫਸਰ—ਕਮ—ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮਾਨਸਾ, ਇੰਜੀਨੀਅਰ ਕੇਵਲ ਗਰਗ ਨੇ ਦੱਸਿਆ ਕਿ ਇਸ ਸਰਵੇਖਣ ਦੇ ਕੁੱਲ 1000 ਅੰਕ ਹਨ, ਜਿਸ ਵਿੱਚੋਂ 540 ਅੰਕ ਇਸ ਸਰਵੇਖਣ ਟੀਮ ਵਲੋਂ ਜ਼ਿਲ੍ਹੇ ਦੇ ਵੱਖ—ਵੱਖ ਪਿੰਡਾਂ ਦੀ ਸਾਫ ਸਫਾਈ, ਸਾਂਝੀਆਂ ਤੇ ਸਰਕਾਰੀ ਸੰਸਥਾਵਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨੇ ਦੀ ਵਿਵਸਥਾ, ਪਿੰਡ ਦਾ ਠੋਸ ਕੂੜਾ ਅਤੇ ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਵੇਸਟ ਮਨੇਜਮੈਂਟ, ਸਾਂਝੇ ਅਤੇ ਵਿਅਕਤੀਗਤ ਪਖਾਨਿਆਂ ਦੀ ਵਰਤੋਂ ਅਤੇ ਸਾਫ ਸਫਾਈ ਦੇ ਅਧਾਰ ‘ਤੇ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਗੋਬਰਧਨ ਪਲਾਂਟ ਦਾ ਵੀ ਦੌਰਾ ਕੀਤਾ ਜਾਵੇਗਾ। ਜ਼ਿਲ੍ਹਾ ਵਾਸੀ ਭਾਰਤ ਸਰਕਾਰ ਦੀ ਇਸ ਸਰਵੇਖਣ ਸਬੰਧੀ ਬਣੀ ਮੋਬਾਇਲ ਐਪ ”SSG ਸਵੱਛ ਸਰਵੇਖਣ ਗ੍ਰਾਮੀਣ 2025” ਰਾਹੀਂ ਵੀ ਜ਼ਿਲ੍ਹੇ ਦੀ ਸਵੱਛਤਾ ਬਾਰੇ ਆਪਣੀ ਰਾਇ ਸਾਂਝੀ ਕਰ ਸਕਦੇ ਹਨ ਜਿਸ ਦੇ 50 ਅੰਕ ਹੋਣਗੇ।
ਇਸ ਮੌਕੇ ਐਸ.ਡੀ.ਓ. ਜਲ ਸਪਲਾਈ ਤੇ ਸੈਨੀਟੇਸ਼ਨ ਕਰਮਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਬੜਿੰਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here