*ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਤੇ ਸੈਮੀਨਾਰ*
ਬੰਗਾ , 11 ਦਸੰਬਰ 2025
ਮਾਣਯੋਗ ਸ੍ਰੀਮਤੀ ਪ੍ਰਿਆ ਸੂਦ ਜੀ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਡਾ. ਅਮਨਦੀਪ ਸਿੰਘ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ ”ਯੂਥ ਅਗੇਂਸਟ ਡਰੱਗਜ਼ (ਨਸ਼ਿਆਂ ਵਿਰੁੱਧ ਯੁਵਾ)’ ਆਰੰਭ ਕੀਤੀ ਹੋਈ ਹੈ ਜੋ ਕਿ ਮਿਤੀ 06 ਦਸੰਬਰ 2025 ਤੋਂ 06 ਜਨਵਰੀ 2026 ਤੱਕ ਚੱਲੇਗੀ । ਇਸ ਦੇ ਸਬੰਧ ਵਿੱਚ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਵੱਲੋਂ ਅੱਜ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਅਤੇ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਪੈਰਾ ਲੀਗਲ ਵਲੰਟੀਅਰਜ਼ ਸ੍ਰੀ ਅਵਤਾਰ ਚੰਦ ਚੁੰਬਰ, ਰਵਜੋਤ ਸਿੰਘ ਚੁੰਬਰ ਅਤੇ ਮੈਡਮ ਜਸਵਿੰਦਰ ਕੌਰ ਰਾਣੀ ਨੇ ਨਰਸਿੰਗ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ । ਉਨ੍ਹਾਂ ਨੇ ਵਿਦਿਆਰਥੀਆਂ ਨੂੰ “ਨਸ਼ਿਆਂ ਵਿਰੁੱਧ ਯੁਵਾ” ਮੁਹਿੰਮ ਤਹਿਤ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਤਰਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ । ਉਹਨਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਇਹ ਜਾਗਰੂਕਤਾ ਮੁਹਿੰਮ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ 6 ਦਸੰਬਰ 2025 ਤੋਂ ਲੈ ਕੇ 6 ਜਨਵਰੀ 2026 ਤੱਕ ਚਲੇਗੀ । ਉਹਨਾਂ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਅਧਿਕਾਰਾਂ, ਸਿੱਖਿਆ ਦਾ ਅਧਿਕਾਰ, ਪੋਕਸੋ ਐਕਟ 2012, ਚਾਈਲਡ ਹੈਲਪ ਲਾਈਨ ਨੰਬਰ ਬਾਰੇ ਵੀ ਜਾਗਰੂਕ ਕੀਤਾ ਗਿਆ । ਇਸ ਮੌਕੇ ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਨੇ ਕਾਲਜ ਵਿਖੇ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਵਿਰੁੱਧ ਰੈਲੀ ਅਤੇ ਵਿਸ਼ੇਸ਼ ਸੈਮੀਨਾਰ ਕਰਕੇ ਵਿਦਿਆਰਥੀਆਂ ਨੂੰ ਜਾਗਰੁਕ ਕਰਨ ਲਈ ਧੰਨਵਾਦ ਕੀਤਾ । ਇਸ ਸੈਮੀਨਾਰ ਵਿਚ ਕਾਲਜ ਵਿਦਿਆਰਥੀਆਂ ਮਨਰੀਤ ਕੌਰ ਜੀ.ਐਨ.ਐਮ. (ਦੂਜਾ ਸਾਲ), ਤਰਨਪ੍ਰੀਤ ਕੌਰ ਬੀ.ਐਸ.ਸੀ. ਨਰਸਿੰਗ (ਚੌਥਾ ਸਾਲ) ਅਤੇ ਅਮਨੀਤ ਕੌਰ ਜੀ.ਐਨ.ਐਮ. (ਤੀਜਾ ਸਾਲ) ਨੇ ਨਸ਼ਿਆਂ ਅਤੇ ਹੋਰ ਬੁਰਾਈਆਂ ਖਿਲਾਫ ਗੀਤ, ਕਵਿਤਾ ਅਤੇ ਗੀਤ ਪੇਸ਼ ਕਰਕੇ ਨਾਲ ਸਮੂਹ ਸਰੋਤਿਆਂ ਦਾ ਮਨ ਮੋਹ ਲਿਆ। ਇਸ ਮੌਕੇ ਮੈਡਮ ਸੁਖਮਿੰਦਰ ਕੌਰ ਊਬੀ, ਮੈਡਮ ਮਨਿੰਦਰ ਕੌਰ, ਮੈਡਮ ਰੋਜ਼ਾ ਗਰੇਵਾਲ, ਮੈਡਮ ਜਸਬੀਰ ਕੌਰ, ਮੈਡਮ ਹਰਲੀਨ ਕੌਰ, ਮੁਹੰਮਦ ਯੂਨਸ ਵਾਨੀ ਅਤੇ ਆਕੀਬ ਮੁਹੰਮਦ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਇਸ ਮੌਕੇ ਕਾਲਜ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਬੈਨਰ ਅਤੇ ਪੋਸਟਰਾਂ ਨਾਲ ਕਾਲਜ ਤੋਂ ਚੱਲ ਕੇ ਢਾਹਾਂ ਕਲੇਰਾਂ ਕਲੋਨੀ ਵਿੱਚ ਜੀ ਟੀ ਰੋਡ ਤੇ ਨਸ਼ਿਆਂ ਵਿਰੁੱਧ ਰੈਲੀ ਕੱਢੀ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੁਕ ਕੀਤਾ ।






