ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ

0
8
ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ

ਲਿਫਟਿੰਗ ਪੱਖੋਂ ਪਟਿਆਲਾ ਮੋਹਰੀ

ਚੰਡੀਗੜ੍ਹ, 12 ਨਵੰਬਰ:

ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਵਿੱਚ ਸੰਗਰੂਰ ਜ਼ਿਲ੍ਹਾ ਆਮਦ ਅਤੇ ਖਰੀਦ ਦੋਵਾਂ ਪੱਖੋਂ ਪਹਿਲੇ ਸਥਾਨ ‘ਤੇ ਹੈ।

ਸੁਚਾਰੂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਇੱਕ ਠੋਸ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਸਫਲ ਰਹੀ ਹੈ ਜਿਸਦਾ ਉਦੇਸ਼ ਸਾਰੇ ਭਾਈਵਾਲਾਂ ਜਿਵੇਂ ਕਿਸਾਨ, ਆੜ੍ਹਤੀਏ, ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

ਝੋਨੇ ਦੀ ਆਮਦ ਦੇ ਸਬੰਧ ਵਿੱਚ, 11 ਨਵੰਬਰ ਤੱਕ ਮੰਡੀਆਂ ਵਿੱਚ ਕੁੱਲ 15376697.06 ਲੱਖ ਮੀਟਰਿਕ ਟਨ (ਐਲ.ਐਮ.ਟੀ.) ਝੋਨੇ ਦੀ ਆਮਦ ਹੋਈ ਜਿਸ ਵਿੱਚੋਂ 15269488.62 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜੋ ਕਿ 99 ਫ਼ੀਸਦ ਦੇ ਅੰਕੜੇ ਨੂੰ ਪਾਰ ਕਰਦਾ ਹੈ। ਜਿੱਥੋਂ ਤੱਕ ਲਿਫਟਿੰਗ ਦਾ ਸਬੰਧ ਹੈ, ਤਾਂ ਖਰੀਦੀ ਗਈ ਫਸਲ ਵਿੱਚੋਂ 13854981.49 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ 90 ਫ਼ੀਸਦ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

ਸੰਗਰੂਰ ਜ਼ਿਲ੍ਹੇ ਨੇ 1330792.77 ਮੀਟਰਕ ਟਨ ਝੋਨੇ ਦੀ ਆਮਦ ਅਤੇ 1328302.88 ਮੀਟਰਕ ਟਨ ਖਰੀਦ ਨਾਲ ਪਹਿਲਾ ਸਥਾਨ ਹਾਸਲ ਕੀਤਾ ਹੈ। ਬਠਿੰਡਾ ਨੇ 1303454.28 ਮੀਟਰਕ ਟਨ ਆਮਦ ਅਤੇ 1253400.2 ਮੀਟਰਕ ਟਨ ਖਰੀਦ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ ਅਤੇ ਪਟਿਆਲਾ ਜ਼ਿਲ੍ਹਾ 1120786.79 ਮੀਟਰਕ ਟਨ ਝੋਨੇ ਦੀ ਆਮਦ ਅਤੇ 1120772.77 ਮੀਟਰਕ ਟਨ ਖਰੀਦ ਨਾਲ ਤੀਜੇ ਸਥਾਨ ‘ਤੇ ਹੈ।

ਲਿਫਟਿੰਗ ਦੇ ਮਾਮਲੇ ਵਿੱਚ, ਪਟਿਆਲਾ ਹੁਣ ਤੱਕ 1087806.56 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਨਾਲ ਪਹਿਲੇ ਸਥਾਨ ‘ਤੇ ਹੈ, ਸੰਗਰੂਰ 1083766.01 ਮੀਟਰਕ ਟਨ ਨਾਲ ਦੂਜੇ ਸਥਾਨ ‘ਤੇ ਹੈ ਅਤੇ ਬਠਿੰਡਾ ਨੇ 1070364.39 ਮੀਟਰਕ ਟਨ ਲਿਫਟਿੰਗ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।

———

LEAVE A REPLY

Please enter your comment!
Please enter your name here