ਡਾ ਦਲਬੀਰ ਸਿੰਘ ਕਥੂਰੀਆ ਜੀ ਨੂੰ ਸਦਮਾ-ਮਾਤਾ ਦਾ ਦਿਹਾਂਤ
ਵਿਸ਼ਵ ਪੰਜਾਬੀ ਭਵਨ ਬਰੈਂਪਟਨ (ਕੈਨੇਡਾ) ਦੇ ਬਾਨੀ, ਵਿਸ਼ਵ ਪੰਜਾਬੀ ਸਭਾ ਦੇ ਆਲਮੀ ਚੇਅਰਮੈਨ ਅਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਰਪ੍ਰਸਤ ਡਾ. ਦਲਬੀਰ ਸਿੰਘ ਕਥੂਰੀਆ ਜੀ ਦੇ ਸਤਿਕਾਰਯੋਗ ਮਾਤਾ ਜੀ, ਸਰਦਾਰਨੀ ਪ੍ਰੀਤਮ ਕੌਰ ਸੁਪਤਨੀ ਸ੍ਰ ਸੁਬੇਗ ਸਿੰਘ ਕਥੂਰੀਆ ਜੀ ਦੇ ਸਦੀਵੀ ਵਿਛੋੜੇ ਦੀ ਦੁਖਦਾਈ ਖ਼ਬਰ ਨੇ ਪੰਜਾਬੀ ਸਾਹਿਤਕ, ਸਮਾਜਿਕ ਅਤੇ ਸੱਭਿਆਚਾਰਕ ਜਗਤ ਨੂੰ ਗਹਿਰੇ ਸੋਗ ਵਿੱਚ ਡੁੱਬੋ ਦਿੱਤਾ ਹੈ।
ਮਾਤਾ ਪ੍ਰੀਤਮ ਕੌਰ ਜੀ ਇੱਕ ਧਾਰਮਿਕ, ਸੇਵਾਭਾਵੀ ਅਤੇ ਉੱਚ ਆਦਰਸ਼ਾਂ ਵਾਲੀ ਮਹਾਨ ਸ਼ਖ਼ਸੀਅਤ ਸਨ। ਉਨ੍ਹਾਂ ਨੇ ਆਪਣੇ ਜੀਵਨ ਦੌਰਾਨ ਹਮੇਸ਼ਾ ਪਰਿਵਾਰ ਅਤੇ ਸਮਾਜ ਨੂੰ ਸੱਚਾਈ, ਮਿਹਨਤ, ਇਮਾਨਦਾਰੀ ਅਤੇ ਪ੍ਰਭੂ ਭਗਤੀ ਦਾ ਰਾਹ ਦਿਖਾਇਆ। ਉਨ੍ਹਾਂ ਦੀ ਸੋਚ ਅਤੇ ਸੰਸਕਾਰਾਂ ਨੇ ਹੀ ਡਾ. ਦਲਬੀਰ ਸਿੰਘ ਕਥੂਰੀਆ ਵਰਗੇ ਸਮਾਜ ਸੇਵਾ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪਸਾਰ ਲਈ ਸਮਰਪਿਤ ਵਿਅਕਤੀ ਨੂੰ ਘੜਨ ਵਿੱਚ ਅਹਿਮ ਭੂਮਿਕਾ ਨਿਭਾਈ।
ਇਸ ਦੁੱਖ ਦੀ ਘੜੀ ਵਿੱਚ ਵਿਸ਼ਵ ਪੰਜਾਬੀ ਸਭਾ ਕਨੇਡਾ ਦੀ ਐਡਮਿੰਟਨ ਇਕਾਈ ਵਲੋਂ ਕਥੂਰੀਆ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਦਲਬੀਰ ਸਿੰਘ ਰਿਆੜ, ਬਲਵਿੰਦਰ ਸਿੰਘ ਬਾਲਮ, ਅਮ੍ਰਿਤਪਾਲ ਸਿੰਘ ਅਮ੍ਰਿਤ, ਸਤਨਾਮ ਸਿੰਘ, ਪਾਰਸ, ਨਰਿੰਦਰ ਸਿੰਘ, ਮੈਡਮ ਬਖਸ਼ ਸੰਘਾ, ਸੁਰਜੀਤ ਕੌਰ ਧਾਲੀਵਾਲ, ਪ੍ਰੋ ਵਿਨੈ, ਕਰਨੈਲ ਸਿੰਘ ਪਰਮਾਰ, ਜਸਵੀਰ ਸਿੰਘ ਸੰਘਾ।
ਬਲਵਿੰਦਰ ਬਾਲਮ
ਐਡਮਿੰਟਨ (ਕਨੇਡਾ)







