ਡਿਪਟੀ ਕਮਿਸ਼ਨਰ ਨੇ ਇੰਡਸਟਰੀ ਅਤੇ ਬੇਲਰ ਮਾਲਕਾਂ ਦਰਮਿਆਨ ਕਰਵਾਇਆ ਤਾਲਮੇਲ

0
39
ਡਿਪਟੀ ਕਮਿਸ਼ਨਰ ਨੇ ਇੰਡਸਟਰੀ ਅਤੇ ਬੇਲਰ ਮਾਲਕਾਂ ਦਰਮਿਆਨ ਕਰਵਾਇਆ ਤਾਲਮੇਲ

-ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਮਾਨਸਾ
ਡਿਪਟੀ ਕਮਿਸ਼ਨਰ ਨੇ ਇੰਡਸਟਰੀ ਅਤੇ ਬੇਲਰ ਮਾਲਕਾਂ ਦਰਮਿਆਨ ਕਰਵਾਇਆ ਤਾਲਮੇਲ
ਝੋਨੇ ਦੇ ਖਰੀਦ ਸੀਜ਼ਨ ਅਤੇ ਪਰਾਲੀ ਪ੍ਰਬੰਧਨ ਦੌਰਾਨ ਕੋਈ ਵੀ ਮੁਸ਼ਕਿਲ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ – ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ
ਮਾਨਸਾ 30 ਸਤੰਬਰ :-
ਝੋਨੇ ਦੀ ਖਰੀਦ ਨੂੰ ਨਿਰਵਿਘਨਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਮੰਤਵ ਨਾਲ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ IAS ਨੇ ਇੰਡਸਟਰੀ ਅਤੇ ਬੇਲਰ ਮਾਲਕਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ਼੍ਰੀਮਤੀ ਹਰਪ੍ਰੀਤ ਪਾਲ ਕੌਰ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇੰਡਸਟਰੀ ਅਤੇ ਬੇਲਰ ਮਾਲਕਾਂ ਦਰਮਿਆਨ ਪਰਾਲੀ ਦੇ ਪ੍ਰਬੰਧਨ ਸਬੰਧੀ ਤਾਲਮੇਲ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਇੰਨਾ ਦੋਵਾਂ ਧਿਰਾਂ ਵਿਚਕਾਰ ਪਰਾਲੀ ਦੇ ਪ੍ਰਬੰਧਨ ਸਬੰਧੀ ਤਾਲਮੇਲ ਨਹੀਂ ਬੈਠ ਰਿਹਾ ਸੀ। ਜਿਸ ਸਬੰਧੀ ਅੱਜ ਮੀਟਿੰਗ ਕਰਕੇ ਦੋਵਾਂ ਧਿਰਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ, ਤਾਂ ਜੋ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਕੋਈ ਵੀ ਸਮੱਸਿਆ ਸਾਹਮਣੇ ਨਾ ਆਵੇ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਝੋਨੇ ਦੀ ਖਰੀਦ ਨਾਲੋ-ਨਾਲ ਯਕੀਨੀ ਬਣਾਈ ਜਾ ਸਕੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।

LEAVE A REPLY

Please enter your comment!
Please enter your name here