ਡਿਪਟੀ ਕਮਿਸ਼ਨਰ ਨੇ ਨਾਗਰਿਕਾਂ ਨੂੰ ਆਪਣਾ ਆਧਾਰ ਅਪਡੇਟ ਕਰਨ ਦੀ ਕੀਤੀ ਅਪੀਲ

0
128

*ਮਾਈ ਆਧਾਰ ਵੈਬਸਾਈਟ ’ਤੇ ਆਨਲਾਈਨ ਕੀਤੀ ਜਾ ਸਕਦੀ ਹੈ
ਆਧਾਰ ਅਪਡੇਸ਼ਨ-ਬਲਦੀਪ ਕੌਰ
ਮਾਨਸਾ, 13 ਫਰਵਰੀ:
ਪਛਾਣ ਦੇ ਸਬੂਤਾਂ ਅਤੇ ਪਤੇ ਦੇ ਸਬੂਤਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਧਾਰ ਕਾਰਡ ਨੂੰ ਮੁੜ ਤੋਂ ਪ੍ਰਮਾਣਿਤ ਕਰਨਾ ਜਰੂਰੀ ਹੈ ਅਤੇ ਇਸ ਨਾਲ ਆਧਾਰ ਕਾਰਡ ਨੂੰ ਹੋਰ ਮਜ਼ਬੂਤ ਪਛਾਣ ਦਸਤਾਵੇਜ਼ ਬਣਾਇਆ ਜਾ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਆਧਾਰ ਕਾਰਡ ਨੂੰ ਅਪਡੇਟ ਕਰਨ ਦਾ ਨਵਾਂ ਅਭਿਆਸ ਵੀ ਚਲਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਯੂ.ਆਈ.ਡੀ.ਏ.ਆਈ. ਨੇ ਆਧਾਰ ਕਾਰਡ ਨਾਲ ਨਵੇਂ ਪਛਾਣ ਦਸਤਾਵੇਜਾਂ ਨੂੰ ਅਪਲੋਡ ਕਰਨ ਲਈ ਆਪਸ਼ਨ ਵੀ ਦੇ ਦਿੱਤੀ ਹੈ। ਮਾਈ ਆਧਾਰ ਪੋਰਟਲ ਜਾਂ ਨੇੜੇ ਦੇ ਆਧਾਰ ਇਨਰੋਲਮੈਂਟ ਕੇਂਦਰਾਂ ਜ਼ਰੀਏ ਇਨ੍ਹਾਂ ਦਸਤਾਵੇਜ਼ਾਂ ਨੂੰ ਅਪਲੋਡ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕਾਂ ਨੇ ਪਿਛਲੇ 8 ਤੋਂ 10 ਸਾਲਾਂ ਦਰਮਿਆਨ ਆਪਣੇ ਆਧਾਰ ਕਾਰਡ ਵਿੱਚ ਕੋਈ ਵੀ ਅਪਡੇਸ਼ਨ ਨਹੀਂ ਕਰਵਾਈ ਉਹ ਅਪਡੇਸ਼ਨ ਕਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਭਾਵੇਂ ਆਧਾਰ ਕਾਰਡ ਵਿਚ ਨਾਗਰਿਕਾਂ ਦੀ ਜਾਣਕਾਰੀ ਵਿੱਚ ਤਬਦੀਲੀ ਨਹੀਂ ਵੀ ਹੋਈ ਹੋਵੇ ਫਿਰ ਵੀ ਆਧਾਰ ਕਾਰਡ ਨਾਲ ਪਛਾਣ ਅਤੇ ਪਤੇ ਦੇ ਸਬੂਤਾਂ ਨੂੰ ਪ੍ਰਮਾਣਿਤ ਕਰਵਾਉਣਾ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਰਜਿਸਟਰਡ ਹੈ ਤਾਂ ਨਿਵਾਸੀ https://myaadhaar.uidai.gov.in/ ’ਤੇ ਲਾਗ ਇਨ ਕਰਕੇ ਇਸ ਆਨਲਾਈਨ ਸੇਵਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਨਾਲ ਕਈ ਸਰਕਾਰੀ ਸੇਵਾਵਾਂ ਅਤੇ ਹੋਰ ਲਾਭ ਨਾਗਰਿਕਾਂ ਤੱਕ ਪਹੁੰਚਾਏ ਜਾਂਦੇ ਹਨ ਇਸ ਲਈ ਇਸਨੂੰ ਅਪਡੇਟ ਰੱਖਣਾ ਬਹੁਤ ਹੀ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਵਿਅਕਤੀ ਦੇ ਆਧਾਰ ਕਾਰਡ ਨੂੰ ਪਛਾਣ ਦੇ ਸਬੂਤ ਵਜੋਂ ਲੈਣ ਤੋਂ ਪਹਿਲਾਂ ਇਸਨੂੰ ਤਸਦੀਕ ਜਰੂਰ ਕਰਵਾ ਲੈਣ ਕਿਉਂਕਿ ਇਸ ਨਾਲ ਫਰਜ਼ੀ/ਫੋਟੋਸ਼ਾਪ ਵਾਲੇ ਆਧਾਰ ਕਾਰਡਾਂ ਦੀ ਪਛਾਣ ਕਰਨ ਵਿੱਚ ਮੱਦਦ ਹਾਸਲ ਹੋਵੇਗੀ।

LEAVE A REPLY

Please enter your comment!
Please enter your name here