ਡੀਏਵੀ ਕਾਲਜ ਜਲੰਧਰ ਦੇ ਐੱਨ ਐੱਸ ਐੱਸ ਯੂਨਿਟ ਵੱਲੋਂ, ਪ੍ਰਿੰਸੀਪਲ ਡਾ. ਅਨੂਪ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੈਸ਼ਨਲ ਇੰਟੀਗ੍ਰੇਸ਼ਨ ਦਿਵਸ ਮਨਾਇਆ ਗਿਆ। ਇਸ ਮੌਕੇ ਐੱਨ ਐੱਸ ਐੱਸ ਵਲੰਟੀਅਰਜ਼ ਨੇ ਆਪਣੇ ਪ੍ਰੋਗਰਾਮ ਅਫ਼ਸਰਾਂ ਨਾਲ਼ ਮਿਲ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਸਹੁੰ ਖਾਧੀ। ਐੱਨ ਐੱਸ ਐੱਸ ਪ੍ਰੋਗਰਾਮ ਅਫਸਰ ਪ੍ਰੋ. ਸੁਰੁਚੀ ਕਾਟਲਾ ਨੇ ਵਲੰਟੀਅਰਜ਼ ਨਾਲ਼ ਗੱਲਬਾਤ ਸਾਂਝੀ ਕਰਦਿਆਂ ਕਿਹਾ ਕਿ ਇਸ ਦਿਨ ਦਾ ਖ਼ਾਸ ਮਕਸਦ ਦੇਸ਼ ਵਿੱਚ ਕੌਮੀ ਏਕਤਾ ਅਤੇ ਅਖੰਡਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਧਰਮ, ਜਾਤ, ਭਾਸ਼ਾ ਅਤੇ ਸਭਿਆਚਾਰਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਾ ਹੀ ਸਾਡੇ ਦੇਸ਼ ਦੀ ਤਰੱਕੀ ਵਿੱਚ ਅਹਿਮ ਰੋਲ ਅਦਾ ਕਰ ਸਕਦਾ ਹੈ। ਐੱਨ ਐੱਸ ਐੱਸ ਕੁਆਰਡੀਨੇਟਰ ਡਾ. ਸਾਹਿਬ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਦੇਸ਼ ਦੀ ਏਕਤਾ, ਸ਼ਾਂਤੀ ਅਤੇ ਸਦਭਾਵਨਾ ਨੂੰ ਬਣਾਈ ਰੱਖਣਾ ਸਾਡਾ ਸਭ ਦਾ ਨੈਤਿਕ ਫਰਜ਼ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਵਿੱਚ ਦੇਸ਼ ਪ੍ਰਤੀ ਪਿਆਰ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਹੋਣੀ ਬੇਹੱਦ ਜ਼ਰੂਰੀ ਹੈ। ਸਾਨੂੰ ਸਭ ਨੂੰ ਮਿਲ ਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਦੇਸ਼ ਵਿਰੋਧੀ ਬਾਹਰੀ ਤਾਕਤਾਂ ਦਾ ਸਖ਼ਤੀ ਨਾਲ਼ ਵਿਰੋਧ ਕਰਦੇ ਰਹਿਣਾ ਚਾਹੀਦਾ ਹੈ, ਇਹ ਫਰਜ਼ ਦੇਸ਼ ਦੇ ਹਰੇਕ ਨਾਗਰਿਕ ਦਾ ਹੋਣਾ ਚਾਹੀਦਾ ਹੈ। ਇਸ ਮੌਕੇ ਐੱਨ ਐੱਸ ਐੱਸ ਵਲੰਟੀਅਰਜ਼ ਤੋਂ ਇਲਾਵਾ ਡਾ. ਗੁਰਜੀਤ ਕੌਰ, ਡਾ. ਰਿਚਾ ਨਾਂਗਲਾ, ਡਾ. ਸੁਨੀਲ ਠਾਕੁਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Boota Singh Basi
President & Chief Editor






