ਢਾਹਾਂ ਕਲੇਰਾਂ ਦੇ ਵਿਹੜੇ ਤੀਆਂ ਦਾ ਤਿਉਹਾਰ ਮਨਾਇਆ ਨਵਜੋਤ ਸਾਹਿਤ ਸੰਸਥਾ ਔੜ ਵਲੋਂ ਪ੍ਰਤੀਯੋਗੀਆਂ ਦਾ ਸਨਮਾਨ

0
147

ਬੰਗਾ, 26 ਜੁਲਾਈ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਅੇਜ਼ੂਕੇਸ਼ਨਲ ਟਰੱਸਟ (ਰਜਿ.) ਢਾਹਾਂ ਕਲੇਰਾਂ ਦੇ ਵਿਹੜੇ ਵਿਖੇ ਨਵਜੋਤ ਸਾਹਿਤ ਸੰਸਥਾ ਔੜ ਵੱਲੋਂ ਟਰਸੱਟ ਦੇ ਸਹਿਯੋਗ ਨਾਲ ‘ਤੀਆਂ ਦਾ ਤਿਉਹਾਰ’ ਮਨਾਇਆ ਗਿਆ। ਇਸ ਦੀ ਉਦਘਾਟਨੀ ਰਸਮ ਮਨਜੀਤ ਬਾਲੀ ਸੁਯੰਕਤ ਸਕੱਤਰ ਡਾ. ਅੰਬੇਡਕਰ ਫਾਊਂਡੇਸ਼ਨ ਮਨਿਸਟਰੀ ਆਫ਼ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਭਾਰਤ ਸਰਕਾਰ ਨੇ ਨਿਭਾਈ। ਉਹਨਾਂ ਕੁੜੀਆਂ ਨੂੰ ਸਵੈ ਮਾਣ ਦੇ ਰਾਹ ਤੁਰਦਿਆਂ ਹਿੰਮਤ ਅਤੇ ਮਿਹਨਤ ਨਾਲ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ।

ਉਪਰੰਤ ਤੀਆਂ ਦੇ ਤਿਉਹਾਰ ਦੀ ਸਾਂਝ ਪਾਉਂਦਿਆਂ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੀਆਂ ਵਿਦਿਆਰਥਣਾਂ ਰੇਨੂੰਕਾ, ਰਾਧਿਕਾ ਤੇ ਸਿਮਰਨ, ਗੁਰੂ ਨਾਨਕ ਮਿਸ਼ਨ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੀਆਂ ਵਿਦਿਆਰਥਣਾਂ ਇੰਦਰਪ੍ਰੀਤ ਕੌਰ, ਦੀਆ ਤੇ ਮਨਿੰਦਰ ਮਹਿਮੀ, ਗੁਰੂ ਨਾਨਕ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀਆਂ ਵਿਦਿਆਰਥਣਾਂ ਹਰਲੀਨ ਕੌਰ ਤੇ ਕਿਰਨ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਮੈਡੀਕਲ ਸਟਾਫ਼ ਤੋਂ ਮਨਪ੍ਰੀਤ ਕੌਰ ਅਤੇ ਹਰਦੀਪ ਕੌਰ ਨੇ ਲੋਕ ਬੋਲੀਆਂ ਨਾਲ ਪੇਸ਼ਕਾਰੀਆਂ ਰਾਹੀਂ ਖੂਬ ਰੰਗ ਬੰਨ੍ਹਿਆਂ। ਆਖਿਰ ਵਿੱਚ ਗੁਰੂ ਨਾਨਕ ਮਿਸ਼ਨ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀਆਂ ਵਿਦਿਆਰਥਣਾਂ ਨੇ ਗਿੱਧੇ ਦੀ ਧਮਾਲ ਨਾਲ ਆਪਣੀ ਕਲਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਬੰਗਾ ਦੇ ਉਪ ਮੰਡਲ ਮਜਿਸਟ੍ਰੇਟ ਮੈਡਮ ਮਨਰੀਤ ਰਾਣਾ ਨੇ ਸ਼ਿਰਕਤ ਕੀਤੀ ਅਤੇ ਸਾਰੇ ਪ੍ਰਤੀਯੋਗੀਆਂ ਨੂੰ ਪ੍ਰਮਾਣ ਪੱਤਰ, ਯਾਦਗਾਰੀ ਚਿੰਨ੍ਹ ਅਤੇ ਫੁੱਲਾਂ ਦੇ ਹਾਰ ਭੇਟ ਕਰਕੇ ਆਪਣੇ ਕਰ ਕਮਲਾਂ ਨਾਲ ਸਨਮਾਨਿਤ ਕੀਤਾ ।

ਇਸ ਮੌਕੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੈਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਜਨਰਲ ਸਕੱਤਰ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਧੀਆਂ ਦੇ ‍ ”ਤੀਆਂ ਦਾ ਤਿਉਹਾਰ” ਸਮਾਗਮ ਵਿਚ ਪੁੱਜੇ ਸਮੂਹ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਮਾਜ ਦੇ ਬਹੁਪੱਖੀ ਵਿਕਾਸ ਵਿੱਚ ਔਰਤਾਂ ਵੱਲੋਂ ਪਾਏ ਜਾਂਦੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਨਵਜੋਤ ਸਾਹਿਤ ਸੰਸਥਾ ਔੜ ਦੇ ਪ੍ਰਧਾਨ ਮੈਡਮ ਰਜਨੀ ਸ਼ਰਮਾ ਨੇ ਸੰਸਥਾ ਵਲੋਂ ਧੰਨਵਾਦ ਕੀਤਾ। ਸਟੇਜ ਦਾ ਸੰਚਾਲਨ ਸਿਮਰਨਜੀਤ ਸ਼ੇਰਗਿੱਲ, ਕਵਿਤਾ ਅਤੇ ਸੁਰਜੀਤ ਮਜਾਰੀ ਨੇ ਸਾਂਝੇ ਤੌਰ ’ਤੇ ਕੀਤਾ ।

ਇਸ ਮੌਕੇ ਟਰੱਸਟ ਦੇ ਸਿੱਖਿਆ ਨਿਰਦੇਸ਼ਕ ਪ੍ਰੋ. ਹਰਬੰਸ ਸਿੰਘ ਬੋਲੀਨਾ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਸਮਾਜ ਸੇਵਕ ਗੁਰਦੀਪ ਸਿੰਘ ਢਾਹਾਂ, ਡਾ. ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ, ਪ੍ਰੌ: ਨਵਜੋਤ ਕੌਰ ਸਹੋਤਾ, ਪ੍ਰੌ: ਪ੍ਰਭਜੋਤ ਕੌਰ ਖਟਕੜ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਤਪਾਲ ਢਾਹਾਂ ਕਲੇਰਾਂ, ਮੈਡਮ ਜਗਜੀਤ ਕੌਰ ਆਈ ਸੀ ਐਨ ਅਤੇ ਨਵਜੋਤ ਸਾਹਿਤ ਸੰਸਥਾ ਤੋਂ ਸਕੱਤਰ ਅਮਰ ਜਿੰਦ, ਖਜ਼ਾਨਚੀ ਨੀਰੂ ਜੱਸਲ, ਹਰਬੰਸ ਕੌਰ, ਬਲਵਿੰਦਰ ਕੌਰ ਬਾਲੀ, ਸਤਪਾਲ ਸਾਹਲੋਂ, ਦਵਿੰਦਰ ਬੇਗਮਪੁਰੀ, ਗੁਰਨੇਕ ਸ਼ੇਰ, ਹਰੀ ਕ੍ਰਿਸ਼ਨ ਪਟਵਾਰੀ, ਪਿਆਰੇ ਲਾਲ ਬੰਗੜ, ਬਿੰਦਰ ਮੱਲ੍ਹਾਬੇਦੀਆਂ, ਰਾਜਿੰਦਰ ਜੱਸਲ, ਚਮਨ ਮੁੱਲਪੁਰੀ, ਦੇਸ ਰਾਜ ਬਾਲੀ ਆਦਿ ਵੀ ਸ਼ਾਮਲ ਸਨ।

LEAVE A REPLY

Please enter your comment!
Please enter your name here