ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਦੁਰਗਿਆਣਾ ਮੰਦਰ ਅਤੇ ਹਨੂਮਾਨ ਮੰਦਰ ਵਿਖੇ ਮੱਥਾ ਟੇਕਿਆ।

0
14
ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਦੁਰਗਿਆਣਾ ਮੰਦਰ ਅਤੇ ਹਨੂਮਾਨ ਮੰਦਰ ਵਿਖੇ ਮੱਥਾ ਟੇਕਿਆ।

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਦੁਰਗਿਆਣਾ ਮੰਦਰ ਅਤੇ ਹਨੂਮਾਨ ਮੰਦਰ ਵਿਖੇ ਮੱਥਾ ਟੇਕਿਆ।
ਪ੍ਰਧਾਨ ਮੰਤਰੀ ਮੋਦੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਕਰਵਾ ਕੇ ਸਭ ਦਾ ਦਿਲ ਜਿੱਤ ਲਿਆ ਹੈ- ਤਰਨਜੀਤ ਸਿੰਘ ਸੰਧੂ ਸਮੁੰਦਰੀ
ਅੰਮ੍ਰਿਤਸਰ 27 ਅਪ੍ਰੈਲ  (      ) ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਦੁਰਗਿਆਣਾ ਮੰਦਰ ਤੇ ਹਨੂਮਾਨ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਦੁਰਗਿਆਣਾ ਮੰਦਰ ਦੇ ਪ੍ਰਧਾਨ ਬੀਬੀ ਲਸ਼ਮੀ ਕਾਂਤਾ ਚਾਵਲਾ ਨੇ ਸਨਮਾਨਿਤ ਕੀਤਾ, ਉਨ੍ਹਾਂ ਨਾਲ ਹਲਕਾ ਕੇਂਦਰੀ ਦੇ ਇੰਚਾਰਜ ਡਾ. ਰਾਮ ਚਾਵਲਾ, ਡਾ. ਰਕੇਸ਼ ਸ਼ਰਮਾ, ਮੋਨੂੰ ਮਹਾਜਨ ਮੰਡਲ ਪ੍ਰਧਾਨ, ਅਤੁੱਲ ਕੁਮਾਰ ਮੈਸੀ ਵੀ ਮੌਜੂਦ ਸਨ।
ਉਨ੍ਹਾਂ ਪੰਜਾਬ ਅਤੇ ਅੰਮ੍ਰਿਤਸਰ ਦੀ ਮੌਜੂਦਾ ਹਾਲਾਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਪੰਜਾਬ ਵਿਚ ਅਰਾਜਕਤਾ ਪੈਦਾ ਕਰਨ ਲਈ ਦੁਸ਼ਮਣ ਤਾਕਤਾਂ ਹਮੇਸ਼ਾਂ ਤਾਕ ਵਿਚ ਰਹੀਆਂ ਹਨ। ਸੂਬੇ ਦੀ ਮੌਜੂਦਾ ਸਥਿਤੀ ਪੰਜਾਬੀ ਭਾਈਚਾਰੇ ਲਈ ਵੱਡਾ ਖ਼ਤਰਾ ਬਣੇ ਇਸ ਤੋਂ ਪਹਿਲਾਂ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਪੰਜਾਬ ਗੈਂਗਸਟਰਾਂ ਦੀ ਭਰਮਾਰ, ਨਸ਼ਾ ਅਤੇ ਅਮਨ ਕਾਨੂੰਨ ਵਿਵਸਥਾ ਦੇ ਕਾਰਨ ਵੱਡੀ ਉਲਝਣ ਦਾ ਸ਼ਿਕਾਰ ਹੈ। ਪੰਜਾਬ ’ਚ ਵਿਗੜੀ ਹੋਈ ਕਾਨੂੰਨ ਵਿਵਸਥਾ ਲਈ ਆਮ ਆਦਮੀ ਪਾਰਟੀ ਦੀ ਨਾਕਾਬਲ ਲੀਡਰਸ਼ਿਪ ਜ਼ਿੰਮੇਵਾਰ ਹੈ। ਉਨਾਂ ਕਿਹਾ ਕਿ ਪੰਜਾਬ ਅਤੇ ਅੰਮ੍ਰਿਤਸਰ ਨੂੰ ਪੂੰਜੀ ਨਿਵੇਸ਼ ਲਈ ਅਨੁਕੂਲ ਬਣਾਇਆ ਜਾਵੇਗਾ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਨਸ਼ਿਆਂ ’ਚ ਬਰਬਾਦ ਹੋ ਰਹੇ ਹਨ, ਅਤੇ ਬਹੁਤਿਆਂ ਦਾ ਵਿਦੇਸ਼ਾਂ ਨੂੰ ਪਲਾਇਨ ਕਰ ਜਾਣਾ ਪੰਜਾਬ ਦੇ ਭਵਿੱਖ ਲਈ ਕਿਸੇ ਤਰਾਂ ਵੀ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦ੍ਰਿੜ੍ਹ ਸਿਆਸੀ ਇੱਛਾ ਸ਼ਕਤੀ ਤੋਂ ਬਿਨਾ ਪੰਜਾਬ ਨੂੰ ਮੁੜ ਇਸ ਦੇ ਵਾਸਤਵ ਰੂਪ ਵਿਚ ਨਹੀਂ ਲਿਆਂਦਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਪੱਖੀ ਉਲਝਣ ਨੂੰ ਸੁਲਝਾਉਣ ਦੀ ਸਮਰੱਥਾ ਕੇਵਲ ਭਾਜਪਾ ਕੋਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਭਾਜਪਾ ਸੂਬੇ ਵਿਚ ਨਸ਼ਿਆਂ ਵਿਰੁੱਧ ਜ਼ੋਰਦਾਰ ਮੁਹਿੰਮ ਚਲਾਏਗੀ ਅਤੇ ਕੇਂਦਰੀ ਲਾਭਕਾਰੀ ਸਕੀਮਾਂ ਜਰੀਏ ਰੁਜ਼ਗਾਰ ਦੇ ਅਵਸਰ ਪ੍ਰਦਾਨ ਕਰਕੇ ਭਾਰੀ ਗਿਣਤੀ ਵਿਚ ਹੋ ਰਹੇ ਨੌਜਵਾਨਾਂ ਦੇ ਪ੍ਰਵਾਸ ਨੂੰ ਰੋਕਣ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਕੋਲ ਭਵਿੱਖ ਨੂੰ ਲੈ ਕੇ ਵੱਡੇ ਸੁਪਨੇ ਹਨ। ਜਿਨ੍ਹਾਂ ਨੂੰ ਸਾਕਾਰ ਕਰਨ ’ਚ ਉਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਚੋਣ ’ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ ਅਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੂਜੀਆਂ ਪਾਰਟੀਆਂ ਨੂੰ ਪਰਖ ਚੁੱਕੇ ਹਨ, ਉਹ ਹੁਣ ਭਾਜਪਾ ਦੀ ਸਮਰੱਥਾ ਅਤੇ ਲੋਕਾਂ ਪ੍ਰਤੀ ਪਹੁੰਚ ਤੋਂ ਆਸਵੰਦ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਵੋਟ ਬੈਂਕ ਲਈ ਨੌਜਵਾਨਾਂ ਅਤੇ ਦਲਿਤ ਵਰਗਾਂ ਨੂੰ ਹਮੇਸ਼ਾਂ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਇਹ ਸਭ ਹੁਣ ਨਹੀਂ ਚੱਲੇਗਾ। ਉਨ੍ਹਾਂ ਭ੍ਰਿਸ਼ਟਾਚਾਰ ਅਤੇ ਟੱਬਰ ਵਾਦ ਦੀ ਸਿਆਸਤ ਨੂੰ ਮੂਲੋਂ ਰੱਦ ਕਰਦਿਆਂ ਰਾਸ਼ਟਰ ਨਿਰਮਾਣ ਅਤੇ ’ਉਸਾਰੂ’ ਰਾਜਨੀਤੀ ਲਈ ਭਾਜਪਾ ਨਾਲ ਜੁੜਨ ਦੀ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ।   ਇਸ ਮੌਕੇ ਸ. ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਯੁੱਧਿਆ ਵਿੱਚ ਵਿਸ਼ਾਲ ਰਾਮ ਮੰਦਰ ਦੀ ਉਸਾਰੀ ਕਰਵਾ ਕੇ ਸਭ ਦਾ ਦਿਲ ਜਿੱਤ ਲਿਆ ਹੈ।  ਉਨ੍ਹਾਂ ਕਿਹਾ ਕਿ ਯਕੀਨੀ ਤੌਰ ’ਤੇ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਵੀ ਚੁਣਨਗੇ ਤਾਂ ਜੋ ਉਹ ਆਪਣੇ ਕੰਮ ਨੂੰ ਸਮਰਪਣ ਦੀ ਭਾਵਨਾ ਨਾਲ ਜਾਰੀ ਰੱਖ ਸਕਣ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪੰਜਾਬ ਦੇ ਲੋਕ ਵੀ ਅਜਿਹਾ ਚਾਹੁੰਦੇ ਹਨ।

LEAVE A REPLY

Please enter your comment!
Please enter your name here