ਤਰਨਤਾਰਨ ਸ਼ਹਿਰ ਦੇ ਮੁਹੱਲਾ ਨਾਨਕਸਰ ਵਿਖੇ ਮੋਦੀ ਸਰਕਾਰ ਦੀਆਂ ਸਹੂਲਤਾਂ ਸੰਬੰਧੀ ਵਿਸ਼ਾਲ ਕੈਂਪ ਆਯੋਜਿਤ

0
109
ਤਰਨਤਾਰਨ ਸ਼ਹਿਰ ਦੇ ਮੁਹੱਲਾ ਨਾਨਕਸਰ ਵਿਖੇ ਮੋਦੀ ਸਰਕਾਰ ਦੀਆਂ ਸਹੂਲਤਾਂ ਸੰਬੰਧੀ ਵਿਸ਼ਾਲ ਕੈਂਪ ਆਯੋਜਿਤ
ਕੇਂਦਰ ਦੀ ਹਰ ਇੱਕ ਸਹੂਲਤ ਲਾਭਪਾਤਰੀ ਦੇ ਘਰ ਪਹੁੰਚਾਉਣ ਦੀ ਭਾਜਪਾ ਹੈ ਪਾਬੰਦ– ਜ਼ਿਲ੍ਹਾ ਪ੍ਰਧਾਨ ਹਰਜੀਤ ਸੰਧੂ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,6 ਜੁਲਾਈ
ਭਾਰਤ ਦੀ ਸੱਤਾ ‘ਤੇ ਲਗਾਤਾਰ ਤੀਸਰੀ ਵਾਰ ਕਾਮਯਾਬੀ ਨਾਲ ਬਨਣ ਵਾਲੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਤਰਨਤਾਰਨ ਸ਼ਹਿਰ ਦੀ ਵਾਰਡ ਨੰਬਰ 5 ਮੁਹੱਲਾ ਨਾਨਕਸਰ ਰੋਹੀ ਕੰਡਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਦੇ ਨੌਜਵਾਨ ਆਗੂ ਪਰਮਜੀਤ ਸਿੰਘ ਲਾਲਕਾ ਦੇ ਉੱਦਮਾਂ ਸਦਕਾ ਡਿਜੀਟਲ ਆਨਲਾਈਨ ਕੈਂਪ ਲਗਾ ਕੇ ਮੌਕੇ ‘ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ।ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਕੀਮਾਂ ਦਾ ਲਾਭ ਲੈਣ ਆਏ ਲੋਕਾਂ ਨੂੰ ਵਿਸਥਾਰ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ-ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿੱਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ ‘ਤੇ ਲੋਕਾਂ ਨੂੰ ਮਿਲਦੀਆਂ ਹਨ ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿੱਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ।ਪਰ ਪੰਜਾਬ ਦੇ ਹਾਕਮਾਂ ਦੀ ਮਾੜੀ ਨੀਤੀ ਕਰਕੇ ਸਾਡੇ ਤੱਕ ਪਹੁੰਚਣ ਵਿੱਚ ਜੋ ਮੁਸ਼ਕਿਲ ਆ ਰਹੀ ਸੀ ਉਹ ਹੁਣ ਜਲਦੀ ਦੂਰ ਹੋ ਜਾਵੇਗੀ ਕਿਉਂਕਿ ਭਾਜਪਾ ਦੇ ਆਗੂ ਆਪ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।ਇਸੇ ਤਹਿਤ ਹੀ ਪਿੰਡਾਂ ਵਿੱਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫਤ ਇਲਾਜ ਲਈ ਮੈਡੀਕਲ ਕਾਰਡ,ਕਿਸਾਨ ਸਨਮਾਨ ਨਿਧੀ,ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ,ਈ-ਸ਼੍ਰਮ ਕਾਰਡ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਐਨਐਸਏਪੀ ਤਹਿਤ ਪੈਨਸ਼ਨ,ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ,ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ ਮੌਕੇ ਤੇ ਹੀ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ‘ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ,ਸਰਕਲ ਪ੍ਰਧਾਨ ਰੋਹਿਤ ਸ਼ਰਮਾ,ਐਸਸੀ ਮੋ

LEAVE A REPLY

Please enter your comment!
Please enter your name here