ਦਮਦਮੀ ਟਕਸਾਲ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਮਹਾਰਾਸ਼ਟਰ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਅਜਿਤ ਪਵਾਰ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

0
4

ਦਮਦਮੀ ਟਕਸਾਲ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਮਹਾਰਾਸ਼ਟਰ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਅਜਿਤ ਪਵਾਰ ਦੇ ਦਿਹਾਂਤ ‘ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ , 28 ਜਨਵਰੀ 2026
  ਮਹਾਰਾਸ਼ਟਰ ਦੇ ਬਾਰਾਮਤੀ ਵਿਖੇ ਲੈਂਡਿੰਗ ਦੌਰਾਨ ਮਹਾਂਰਾਸ਼ਟਰ ਦੇ ਉਪ ਮੁੱਖ ਮੁਖ ਮੰਤਰੀ ਸ਼੍ਰੀ ਅਜਿਤ ਪਵਾਰ ਜੀ ਦਾ ਜਹਾਜ਼ ਕ੍ਰੈਸ਼ ਹੋ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਸ਼੍ਰੀ ਅਜਿਤ ਪਵਾਰ ਦੀ ਮੌਤ ‘ਤੇ ਦਮਦਮੀ ਟਕਸਾਲ ਮੁਖੀ ਸੰਤ ਬਾਬਾ ਹਰਨਾਮ ਸਿੰਘ ਜੀ ਖ਼ਾਲਸਾ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਐੱਨ. ਸੀ. ਪੀ. ਦੇ ਮੁਖੀ ਅਜਿਤ ਪਵਾਰ ਦੇ ਬਾਰਾਮਤੀ ਨੇੜੇ ਇਕ ਜਹਾਜ਼ ਹਾਦਸੇ ਦੌਰਾਨ ਹੋਏ ਦਿਹਾਂਤ ਦੀ ਦੁਖਦਾਈ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਡਿਪਟੀ ਸੀ ਐੱਮ ਅਜਿਤ ਪਵਾਰ ਵਲੋਂ ਮਿਤੀ 24,25 ਜਨਵਰੀ ਨੂੰ ਨਾਂਦੇੜ ਵਿਖੇ ਕਰਵਾਏ ਗਏ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਮੌਕੇ ਬਹੁਤ ਵੱਡਾ ਯੋਗਦਾਨ ਰਿਹਾ ਸੀ ਅਤੇ ਸਮਾਗਮ ਵੇਲੇ ਬਾਬਾ ਹਰਨਾਮ ਸਿੰਘ ਖ਼ਾਲਸਾ ਜੀ ਵਲੋਂ ਅਜਿਤ ਪਵਾਰ ਨੂੰ ਸਨਮਾਨਿਤ ਵੀ ਕੀਤਾ ਗਿਆ ਸੀ ਇਸ ਦੁੱਖ ਦੀ ਘੜੀ ‘ਚ ਸਮੁੱਚੇ ਪਵਾਰ ਪਰਿਵਾਰ, ਉਨ੍ਹਾਂ ਦੇ ਸਮਰਥਕਾਂ ਅਤੇ ਮਹਾਰਾਸ਼ਟਰ ਦੇ ਲੋਕਾਂ ਨਾਲ ਉਹ ਹਮਦਰਦੀ ਪ੍ਰਗਟਕਰਦੇ ਹਨ ਬਾਬਾ ਹਰਨਾਮ ਸਿੰਘ ਜੀ ਨੇ ਕਿਹਾ ਕਿ ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਦੱਸਣਯੋਗ ਹੈ ਕਿ ਸ਼੍ਰੀ ਅਜਿਤ ਪਵਾਰ ਕਿਸੇ ਪ੍ਰੋਗਰਾਮ ਲਈ ਬਾਰਾਮਤੀ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਜਹਾਜ਼ ਕ੍ਰੈਸ਼ ਹੋ ਗਿਆ ਅਤੇ ਅਜਿਤ ਪਵਾਰ ਸਣੇ ਪੰਜ ਲੋਕਾਂ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here