ਬਾਬਾ ਬਕਾਲਾ ਸਾਹਿਬ (ਬਲਰਾਜ ਸਿੰਘ ਰਾਜਾ) – ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਕਨੂੰਨ ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ ਹੈ ਅਤੇ ਇਸ ਨਾਲ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਅਜਿਹਾ ਗੁਨਾਹ ਕਰਨ ਤੋਂ ਪਹਿਲਾਂ ਸੋ ਵਾਰ ਸੋਚਣਗੇ,ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਮਰਜੀਤ ਸਿੰਘ ਕਾਲੇਕੇ ਜਿਲ੍ਹਾ ਜੁਆਇੰਟ ਸਕੱਤਰ ਯੂਥ ਵਿੰਗ ਆਪ ਨੇ ਕੀਤਾ, ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਬੇਦਬੀ ਦੇ ਮੁੱਦਿਆਂ ਤੇ ਵੱਖ ਵੱਖ ਪਾਰਟੀਆਂ ਨੇ ਸਿਆਸਤ ਕੀਤੀ ਹੈ ਅਤੇ ਇਸ ਪਾਸੇ ਕੋਈ ਠੋਸ ਫੈਸਲੇ ਲੈਣ ਵਿੱਚ ਫੇਲ ਰਹੇ ਪਰ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਲਗਾਤਾਰ ਪੰਜਾਬ ਹਿਤ ਵਿੱਚ ਫੈਸਲੇ ਕਰ ਰਹੀ ਹੈ।
ਇਸ ਕਨੂੰਨ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਵੇਗੀ ਅਤੇ ਪੰਜਾਬ ਦੀ ਅਮਨ ਸ਼ਾਂਤੀ ਵੱਲ ਗਲਤ ਨਜਰ ਰੱਖਣ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਪ੍ਰਧਾਨ ਨਗਰ ਪੰਚਾਇਤ ਅਤੇ ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ ਕੰਗ, ਬਲਾਕ ਪ੍ਰਧਾਨ ਕੁਲਬੀਰ ਸਿੰਘ ਕਾਲੇਕੇ, ਦਵਿੰਦਰ ਸਿੰਘ ਜਸਪਾਲ,ਬਲਾਕ ਪ੍ਰਧਾਨ ਮਨਜਿੰਦਰ ਸਿੰਘ,ਸਰਬਜੀਤ ਸਿੰਘ ਖਲਚੀਆਂ,ਬਲਜਿੰਦਰ ਸਿੰਘ ਚਾਹਲ,ਲਾਡੀ ਸਥੀਆਲਾ,ਰੇਸ਼ਮ ਸਿੰਘ ਬਾਬਾ ਬਕਾਲਾ, ਰਣਜੀਤ ਸਿੰਘ ਆਦਿ ਹਾਜਰ ਸਨ।