ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਦੀ ਆਮਦ ਦੀ ਖੁਸ਼ੀ ਵਿਚ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ

0
500

ਬੰਗਾ (ਸਾਂਝੀ ਸੋਚ ਬਿਊਰੋ) -ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਆਮਦ ਦੀ ਖੁਸ਼ੀ ਵਿਚ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸਮੂਹ ਅਦਾਰਿਆਂ ਦੇ ਸਟਾਫ਼, ਵਿਦਿਆਰਥੀਆਂ ਤੇ ਦੇਸ਼-ਵਿਦੇਸ਼ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਸੰਮਤ 554 ਦੇ ਪਹਿਲੇ ਦਿਨ 01 ਚੇਤ ਸੰਗਰਾਂਦ ਦੇ ਦਿਹਾੜੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਦੀ ਆਰੰਭਤਾ ਸੰਗਤੀ ਰੂਪ ਵਿਚ ਕੀਤੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ । ਇਸ ਮੌਕੇ ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੇਸ ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਦੀਆਂ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਸੇਵਾ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਕੱਤਰ ਸੰਗਤਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਰੱਖਣ ਲਈ ਹਮੇਸ਼ਾ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਅਪੀਲ ਵੀ ਕੀਤੀ । ਨਵੇਂ ਸਾਲ ਨਾਨਕਸ਼ਾਹੀ ਸੰਮਤ 554 ਆਮਦ ਦੀ ਖੁਸ਼ੀ ਵਿਚ ਹੋਏ ਗੁਰਮਤਿ ਸਮਾਗਮ ਵਿਚ ਹਰਦੇਵ ਸਿੰਘ ਕਾਹਮਾ ਪ੍ਰਧਾਨ, ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਪ੍ਰਬੰਧਕ ਮੈਂਬਰ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਭਾਈ ਪ੍ਰਵੀਨ ਸਿੰਘ, ਵਰਿੰਦਰ ਸਿੰਘ ਬਰਾੜ ਮੁਖੀ ਐਚ ਆਰ, ਕਮਲਜੀਤ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਟਰੱਸਟ, ਹਸਪਤਾਲ, ਨਰਸਿੰਗ ਕਾਲਜ ਅਧੀਨ ਚੱਲਦੇ ਸਮੂਹ ਅਦਾਰਿਆਂ ਦੇ ਵਿਭਾਗਾਂ ਦੇ ਮੁੱਖੀ ਅਤੇ ਸਮੂਹ ਸਟਾਫ਼ ਕਰਮਚਾਰੀ ਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ। ਇਸ ਮੌਕੇ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here