ਨਸ਼ਾ ਪੀੜਤਾਂ ਨੂੰ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਲ ਬਣਾਉਣਾ ਵੀ ਨਸ਼ਿਆਂ ਵਿਰੁੱਧ ਯੁੱਧ ਦਾ ਮਕਸਦ-ਡਿਪਟੀ ਕਮਿਸ਼ਨਰ*

0
87

*ਨਸ਼ਾ ਪੀੜਤਾਂ ਨੂੰ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਲ ਬਣਾਉਣਾ ਵੀ ਨਸ਼ਿਆਂ ਵਿਰੁੱਧ ਯੁੱਧ ਦਾ ਮਕਸਦ-ਡਿਪਟੀ ਕਮਿਸ਼ਨਰ*

*ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ ਵਿਖੇ ਖੋਲ੍ਹਿਆ ਜਾਵੇਗਾ ਸਕਿੱਲ ਸੈਂਟਰ*

*ਡਿਪਟੀ ਕਮਿਸ਼ਨਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ*

ਮਾਨਸਾ, 29 ਜੂਨ 2025:

ਪੰਜਾਬ ਸਰਕਾਰ ਵੱਲੋਂ ਚਲਾਏ ਯੁੱਧ ਨਸ਼ਿਆਂ ਵਿਰੁੱਧ ਦਾ ਮੰਤਵ ਜਿੱਥੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਕੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਉਣਾ ਹੈ ਉੱਥੇ ਹੀ ਨਸ਼ੇ ਤੋਂ ਪੀੜਤ ਵਿਅਕਤੀਆਂ ਦਾ ਇਲਾਜ਼ ਕਰਵਾ ਕੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਹੁਨਰ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਲ ਬਣਾਉਣਾ ਵੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।

ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ “ਯੁੱਧ ਨਸ਼ਿਆਂ ਵਿਰੁੱਧ” ਦਾ ਮਸਦ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈਇਸ ਮੁਹਿੰਮ ਦੇ ਤਹਿਤ ਸਰਕਾਰ ਦੁਆਰਾ ਵੱਖ ਵੱਖ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ, ਜਿਸ ਵਿਚ ਨਸ਼ਾ ਪੀੜਤਾਂ ਨੂੰ ਹੁਨਰ ਸਿਖਲਾਈ ਮੁਹੱਈਆ ਕਰਵਾ ਕੇ ਰੋਜ਼ਗਾਰ ਦੇ ਕਾਬਲ ਬਣਾਇਆ ਜਾਣਾ ਵੀ ਸਰਕਾਰ ਦਾ ਉਦੇਸ਼ ਹੈ ਤਾਂ ਜੋ ਨਸ਼ੇ ਨਾਲ ਪੀੜਤ ਨੌਜਵਾਨ ਰੋਜ਼ਗਾਰ ਸ਼ੁਰੂ ਕਰਕੇ ਨਸ਼ੇ ਦੀ ਲਤ ਤੋ ਛੁਟਕਾਰਾ ਪਾ ਸਕਣ

          ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਵੱਧ ਵੱਧ ਹੁਨਰ ਸਿਖਲਾਈ ਵਾਲੇ ਪਾਸੇ ਲੈ ਕੇ ਆਇਆ ਜਾਵੇ, ਇਸ ਦੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨਸ਼ਾ ਛੁਡਾਊ ਕੇਂਦਰ ਖਿਆਲਾ ਕਲਾਂ ਵਿਖੇ ਸਕਿੱਲ ਸੈਂਟਰ ਸਥਾਪਤ ਕਰਕੇ ਪੀੜਤਾਂ ਲਈ ਮੋਬਾਇਲ ਰਿਪੇਅਰ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈਉਨ੍ਹਾਂ ਕਿਹਾ ਕਿ ਜੋ ਪ੍ਰਾਰਥੀ ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਹੁਨਰ ਵਿਕਾਸ ਅਤੇ ਰੋਜ਼ਗਾਰ ਸਬੰਧੀ ਜਾਣਕਾਰੀ ਲੈਣਾ ਚਾਹੁੰਦੇ ਹਨ ਉਹ ਜ਼ਿਲ੍ਹਾ ਮਾਨਸਾ ਦੇ ਓਟ ਕੇਂਦਰਾਂ ਅਤੇ ਜ਼ਿਲ੍ਹਾ ਰੋਜ਼ਗਾਰ ਉਤਪਤੀਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰਮਾਨਸਾ ਵਿਖੇ ਸੰਪਰਕ ਕਰ ਸਕਦੇ ਹਨ

ਇਸ ਮੌਕੇ ਸਿਵਲ ਸਰਜਨਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾਕ੍ਰਿਸ਼ੀ ਵਿਗਿਆਨ ਕੇਂਦਰਮੱਛੀ ਪਾਲਣਪਸ਼ੂ ਪਾਲਣਬਾਗਬਾਨੀ ਡੇਅਰੀ ਵਿਕਾਸਰੈੱਡ ਕਰਾਸ ਸੋਸਾਇਟੀਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈਪੰਜਾਬ ਹੁਨਰ ਵਿਕਾਸ ਮਿਸ਼ਨ ਆਦਿ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here