ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

0
10

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਡਾ. ਰਵਜੋਤ ਸਿੰਘ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੂੰ ਸਮਾਗਮਾਂ ‘ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਚੰਡੀਗੜ੍ਹ, 28 ਅਕਤੂਬਰ:

ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਅੱਜ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਗਰਤਲਾ ਵਿਖੇ ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨਾਲ ਮੁਲਾਕਾਤ ਕਰਕੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਡਾ. ਰਵਜੋਤ ਸਿੰਘ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲੀਦਾਨ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਦਿੱਤੀ।

ਕੈਬਨਿਟ ਮੰਤਰੀ ਨੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਸਮੇਤ ਇਨ੍ਹਾਂ ਯਾਦਗਾਰੀ ਸਮਾਰੋਹਾਂ ਦੇ ਮੁੱਖ ਪਹਿਲੂਆਂ ਬਾਰੇ ਵੀ ਚਾਨਣਾ ਪਾਇਆ। ਉਨਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸਹਾਦਤ ਸਿਰਫ ਸਿੱਖ ਇਤਿਹਾਸ ਦਾ ਹਿੱਸਾ ਨਹੀਂ ਹੈ, ਇਹ ਸਾਰੀ ਮਨੁੱਖਤਾ ਲਈ ਆਜਾਦੀ, ਸਹਿਣਸੀਲਤਾ ਅਤੇ ਨਿਆਂ ਦਾ ਸੰਦੇਸ਼ ਹੈ।

ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਤ੍ਰਿਪੁਰਾ ਨੂੰ ਦੱਸਿਆ ਕਿ ਇੱਕ ਪੂਰੇ ਮਹੀਨੇ ਦੌਰਾਨ ਹੋਣ ਵਾਲੇ ਇਨ੍ਹਾਂ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਫਲਸਫੇ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਵਿਦੇਸ਼ੀ ਰਾਜਦੂਤਾਂ ਨੂੰ ਵੀ ਸ਼ਮੂਲੀਅਤ ਲਈ ਸੱਦਾ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਮਾਨਿਕ ਸਾਹਾ ਨੇ ਸੱਦੇ ਨੂੰ ਸਵੀਕਾਰ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸ਼ਾਂਤੀ, ਧਾਰਮਿਕ ਆਜ਼ਾਦੀ, ਸਦਭਾਵਨਾ ਅਤੇ ਆਪਸੀ ਭਾਈਚਾਰੇ ਦਾ ਸਦੀਵੀਂ ਸੰਦੇਸ਼ ਮਨੁੱਖਤਾ ਨੂੰ ਪ੍ਰੇਰਿਤ ਕਰਦਾ ਰਹੇਗਾ।

LEAVE A REPLY

Please enter your comment!
Please enter your name here