ਪਰਾਲੀ ਸਾੜਨ ਨਾਲ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ :ਡਾ ਸੁਖਦੇਵ ਸਿੰਘ

0
149
ਕਪੂਰਥਲਾ,ਸੁਖਪਾਲ ਸਿੰਘ ਹੁੰਦਲ -ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫਸਰ ਬਲਬੀਰ ਚੰਦ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਐਚ ਪੀ ਐਸ ਭਰੋਤ ਬਲਾਕ ਖੇਤੀਬਾੜੀ ਅਫਸਰ ਕਪੂਰਥਲਾ ਦੀ ਅਗਵਾਈ ਹੇਠ ਬਲਾਕ ਕਪੂਰਥਲਾ ਵਿਚ ਪਿੰਡ ਕਾਲਾ ਸੰਘਿਆਂ, ਔਜਲਾ ਜੋਗੀ ਅਤੇ ਖੀਰਾਂਵਾਲੀ ਵਿਖੇ ਪਿੰਡ ਪੱਧਰ ਦੇ ਕਿਸਾਨ ਟ੍ਰੇਨਿੰਗ ਕੈਂਪ ਲਗਾਏ ਗਏ ।ਇਸ ਸਬੰਧੀ ਬਲਾਕ ਖੇਤੀਬਾੜੀ ਅਫਸਰ,ਵੱਲੋਂ ਦੱਸਿਆ ਗਿਆ ਕੀ ਇਨ੍ਹਾਂ ਕੈਂਪਾਂ ਦਾ ਉਦੇਸ਼ ਮਸ਼ੀਨਰੀ ਦੀ ਸੁਚੱਜੀ ਵਰਤੋਂ ਅਤੇ ਪਰਾਲੀ ਨੂੰ ਅੱਗ ਲਗਾਏ ਬਿਨਾਂ ਮੈਨੇਜ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕਰਨਾ ਹੈ। ਡਾ ਸੁਖਦੇਵ ਸਿੰਘ ਖੇਤੀਬਾੜੀ ਸੂਚਨਾ ਅਫਸਰ ਕਪੂਰਥਲਾ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਫਸਲ ਦੀ ਰਹਿੰਦ ਖੂਹੰਦ ਪਰਾਲੀ ਸਾੜਨ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉਥੇ ਬਹੁਤ ਸਾਰੇ ਜੀਵ ਜੰਤੂਆਂ ਤੇ ਮਾੜਾ ਅਸਰ ਪੈਂਦਾ ਹੈ। ਉਹਨਾਂ ਇਹ ਵੀ ਜਾਣਕਾਰੀ ਸਾਂਝੀ ਕੀਤੀ ਕਿ ਪਰਾਲੀ ਸਾੜਨ ਨਾਲ ਉਸ ਵਿਚੋਂ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ ਸੋ ਮਨੁੱਖੀ ਸਿਹਤ ਉੱਤੇ ਮਾੜਾ ਅਸਰ ਪਾਉਂਦੀਆਂ ਹਨ।ਡਾ ਹਰਦੀਪ ਕੌਰ ਟੇਨਿੰਗ ਅਫਸਰ ਕਪੂਰਥਲਾ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਸਟਮ ਹਾਇਰਿੰਗ ਸੈਂਟਰਾਂ ਵਿਚ ਉਪਲੱਬਧ ਮਸ਼ੀਨਾਂ ਦਾ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ ਤਾਂ ਜੋ ਮਸ਼ੀਨ ਦੀ ਉਪਜਾਊ ਸ਼ਕਤੀ ਵੀ ਬਈ। ਇਹਨਾਂ ਕੈਂਪਾਂ ਵਿੱਚ ਭਾਰੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ ।ਇਨ੍ਹਾਂ ਕੈਂਪਾਂ ਨੂੰ ਕਾਮਯਾਬ ਕਰਨ ਲਈ ਜਗਜੀਤ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ ਪਵਨਦੀਪ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ, ਬਲਵਿੰਦਰ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ ਵੱਲੋਂ ਯੋਗਦਾਨ ਪਾਇਆ ਗਿਆ ।

LEAVE A REPLY

Please enter your comment!
Please enter your name here