ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

0
101

ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਮਾਨਸਾ, 11 ਜੁਲਾਈ 2025 :

ਆਮ ਲੋਕਾਂ ਨੂੰ ਬਰਸਾਤੀ ਮੌਸਮ ਸਬੰਧੀ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਣੂ ਕਰਵਾਉਣ ਲਈ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਵਿੱਚ ਮੱਖੀਆਂਮੱਛਰ ਅਤੇ ਪਾਣੀ ਨਾਲ ਹੋਣ ਵਾਲੀ ਬਿਮਾਰੀਆਂ ਦਾ ਖਦਸਾ ਬਣਿਆ ਰਹਿੰਦਾ ਹੈਜਿਸ ਦਾ ਮੁੱਖ ਕਾਰਨ ਬਰਸਾਤਾਂ ਦੇ ਮੌਸਮ ਚ ਦੂਸ਼ਿਤ ਪਾਣੀ ਹੈ

ਸਿਵਲ ਸਰਜਨ ਨੇ ਕਿਹਾ ਕਿ ਗਰਮੀਆਂ ਵਿਚ ਖ਼ਾਸ ਕਰ ਬਰਸਾਤੀ ਮੌਸਮ ਵਿਚ ਦਸਤਉਲਟੀਆਂਪੇਚਸ ਅਤੇ ਪੀਲੀਆਟਾਈਫਾਈਡਦੂਸ਼ਿਤ ਪਾਣੀ ਅਤੇ ਗਲਤ ਖਾਣਪੀਣ ਦੀਆਂ ਚੀਜ਼ਾਂ ਦਾ ਸੇਵਨ ਕਰਨਾਆਲੇਦੁਆਲੇ ਗੰਦਗੀ ਦੇ ਢੇਰ ਲੱਗੇ ਹੋਣੇ ਅਤੇ ਆਲੇ-ਦੁਆਲੇ ਦੀ ਸਾਫ਼ ਸਫ਼ਾਈ ਨਾ ਹੋਣਾ ਆਦਿ ਹੈ। ਜਿਸ ਕਾਰਨ ਮੱਖੀਆਂ ਦਾ ਵਾਧਾ ਹੁੰਦਾ ਹੈ ਜੋ ਕਿ ਇਸ ਮੌਸਮ ਵਿੱਚ ਬਿਮਾਰੀਆਂ ਦਾ ਮੁੱਖ ਕਾਰਨ ਹੈ। ਇਨ੍ਹਾਂ ਬਿਮਾਰੀਆਂ ਤੋਂ ਬਚਾਓ ਲਈ ਪੀਣ ਦਾ ਪਾਣੀ ਹਮੇਸ਼ਾ ਸਾਫ਼ ਸੋਮਿਆਂ ਤੋਂ ਲਿਆ ਜਾਵੇ ਅਤੇ ਪਾਣੀ ਪੁਣ ਕੇਉਬਾਲ ਕੇ ਠੰਢਾ ਕਰਕੇ ਪੀਣਾ ਯਕੀਨੀ ਬਣਾਇਆ ਜਾਵੇ।

 

ਇਸੇ ਤਰ੍ਹਾਂ ਗਰਮੀ ਦੇ ਮੌਸਮ ਵਿੱਚ ਫਾਸਟ ਫੂਡਜਿਆਦਾ ਤਲੀਆਂ ਚੀਜ਼ਾਂਬਾਜ਼ਾਰ ਦਾ ਖਾਣਾਗਲੇ ਸੜੇ ਫਲ ਨਹੀਂ ਖਾਣੇ ਚਾਹੀਦੇ । ਉਨ੍ਹਾਂ ਕਿਹਾ ਕਿ ਸਾਨੂੰ ਘਰ ਦਾ ਬਣਿਆ ਤਾਜ਼ਾ ਭੋਜਨ ਹਰੀਆਂ ਸਬਜੀਆਂ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਤੋਂ ਇਲਵਾ ਮੱਖੀਆਂਮੱਛਰਾਂ ਤੋਂ ਬਚਣ ਲਈ ਸਾਨੂੰ ਘਰਾਂ ਵਿਚ ਜਾਲੀ ਵਾਲੇ ਦਰਵਾਜ਼ਿਆਂ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਆਪਣੇ ਆਲੇਦੁਆਲੇ ਗੰਦਾ ਪਾਣੀ ਜਾਂ ਗੰਦਗੀ ਦੇ ਢੇਰ ਨਹੀਂ ਲੱਗਣ ਦੇਣੇ ਚਾਹੀਦੇਜੇਕਰ ਕਿਤੇ ਪਾਣੀ ਖੜਾ ਹੈ ਤਾਂ ਉਸ ਵਿੱਚ ਤੁਰੰਤ ਕਾਲੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹਰ ਹਫਤੇ ਕੁੱਲਰਗਮਲੇਫਰਿਜ ਦੀ ਟਰੇਛੱਤਾਂ ਤੇ ਪਏ ਟਾਇਰਗਮਲੇ ਆਦਿ ਦਾ ਧਿਆਨ ਰੱਖ ਕੇ ਉਸ ਵਿੱਚੋਂ ਪਾਣੀ ਕੱਢਿਆ ਜਾਵੇ ਤਾਂ ਜੋ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਤੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਬਿਨਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ।

 

LEAVE A REPLY

Please enter your comment!
Please enter your name here