ਪਿੰਡ ਝਬਾਲ ਖੁਰਦ ਵਿਖੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਸਾਬਕਾ ਸਰਪੰਚ,ਨੰਬਰਦਾਰ ਅਤੇ ਪੰਚਾਇਤ ਮੈਂਬਰ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ
ਰਾਕੇਸ਼ ਨਈਅਰ ਚੋਹਲਾ
ਝਬਾਲ/ਤਰਨਤਾਰਨ,15 ਜੁਲਾਈ
ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਪਿੰਡ ਝਬਾਲ ਖੁਰਦ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਸਰਪੰਚ ਧੰਨਬੀਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਸ਼ਮੂਲੀਅਤ ਸਮਾਗਮ ਵਿੱਚ ਸਾਬਕਾ ਸਰਪੰਚ ਧੰਨਬੀਰ ਸਿੰਘ,ਨੰਬਰਦਾਰ ਕੁਲਵੰਤ ਸਿੰਘ,ਪੰਚਾਇਤ ਮੈਂਬਰ ਕਾਲਾ ਸਿੰਘ,ਸਾਬਕਾ ਮੈਂਬਰ ਪੰਚਾਇਤ ਮਹਾਂਬੀਰ ਸਿੰਘ,ਹਰਮਨ ਲੱਠਾ,ਰਵਿੰਦਰ ਸਿੰਘ ਲੱਠਾ,ਬੀਬੀ ਬਲਬੀਰ ਕੌਰ ਸਮੇਤ ਸੈਂਕੜੇ ਮੋਹਤਬਰ ਲੋਕਾਂ ਨੇ ਪਰਿਵਾਰਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਇੰਨੇ ਗਰਕ ਹੋ ਚੁੱਕੇ ਹਨ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਨਾਮ ਦੀ ਕੋਈ ਚੀਜ ਨਹੀਂ ਹੈ,ਝੂਠ ਬੋਲ ਕੇ ਪੰਜਾਬ ਦੀ ਸੱਤਾ ਤੇ ਆਈ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਨੂੰ ਹੋਰ ਕਾਲੇ ਦਿਨਾਂ ਵਿੱਚ ਧਕੇਲ ਦਿੱਤਾ ਗਿਆ ਹੈ,ਜਿਸ ਨਾਲ ਪੰਜਾਬ ਦੇ ਲੋਕ ਬਹੁਤ ਪੱਛੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜੀ ਕੁਰਾਹੇ ਪੈ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੀ ਹੈ ਅਤੇ ਪੰਜਾਬ ਨੂੰ ਵਿਕਾਸ ਦੇ ਨਾਮ ‘ਤੇ ਪਿਛਲੀਆਂ ਸਰਕਾਰਾਂ ਨੇ ਲੋਕਾਂ ਨਾਲ ਧੋਖਾ ਕੀਤਾ ਹੈ, ਪਰ ਹੁਣ ਹੌਲੀ ਹੌਲੀ ਲੋਕ ਜਾਗਰੁਕ ਹੋ ਰਹੇ ਹਨ ਕਿ ਅਗਰ ਪੰਜਾਬ ਦਾ ਭਲਾ ਹੋ ਸਕਦਾ ਹੈ ਤਾਂ ਉਹ ਇੱਕੋ ਇੱਕ ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਭਾਰਤੀ ਜਨਤਾ ਪਾਰਟੀ ਹੈ।ਜਦੋਂ ਤੋਂ ਦੇਸ਼ ਦੀ ਸੱਤਾ ‘ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦੇਸ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੋਂ ਹੀ ਦੇਸ਼ ਦੁਨੀਆ ਦੇ ਨਕਸ਼ੇ ਤੇ ਉੱਭਰ ਕੇ ਸਾਹਮਣੇ ਆਇਆ ਹੈ ਅਤੇ ਦੇਸ਼ ਦੇ ਜਿੰਨਾਂ ਸੂਬਿਆਂ ਵਿੱਚ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਉੱਥੋਂ ਸੂਬਿਆਂ ਦੇ ਲੋਕ ਬਹੁਤ ਵਧੀਆ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਆਪਾਂ ਵੀ ਭਾਰਤੀ ਜਨਤਾ ਪਾਰਟੀ ਨੂੰ ਮਜਬੂਤ ਕਰੀਏ ਅਤੇ ਪੰਜਾਬ ਦਾ ਭਲਾ ਕਰਨ ਵਿੱਚ ਯੋਗਦਾਨ ਪਾਈਏ। ਇਸ ਮੌਕੇ ‘ਤੇ ਪਿੰਡ ਝਬਾਲ ਖੁਰਦ ਦੇ ਲੋਕਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹਨ ਕਿਉਂਕਿ ਸਾਨੂੰ ਪਤਾ ਹੈ ਕਿ ਗੁਆਂਢੀ ਸੂਬਿਆਂ ਅਤੇ ਦਿੱਲੀ ਵਿੱਚ ਲੋਕ ਭਾਜਪਾ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਤੋਂ ਬਹੁਤ ਹੀ ਸੰਤੁਸ਼ਟ ਹਨ। ਇਸ ਮੌਕੇ ‘ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ, ਮਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ ਗਿੱਲ,ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂ ਕੋਠੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ,ਸੀਨੀਅਰ ਆਗੂ ਪਵਨ ਦੇਵਗਨ, ਮਾਸਟਰ ਬਲਦੇਵ ਸਿੰਘ ਮੰਡ,ਬਲਜਿੰਦਰ ਸਿੰਘ ਚੀਮਾ,ਬਲਧੀਰ ਸਿੰਘ,ਬਾਬਾ ਸਕੱਤਰ ਸਿੰਘ ਭਗਤ,ਗੁਰਲਾਲ ਸਿੰਘ ਮੂਸੇ ਕਲਾਂ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।