ਤਰਨਤਾਰਨ,15 ਜੁਲਾਈ
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਮੈਂਬਰ ਪੰਚਾਇਤ ਜੋਗਿੰਦਰ ਸਿੰਘ,ਸਾਬਕਾ ਮੈਂਬਰ ਪੰਚਾਇਤ ਕੁਲਵੰਤ ਸਿੰਘ,ਸਤਨਾਮ ਸਿੰਘ,ਅਮਰ ਸਿੰਘ,ਗੁਰਦੇਵ ਸਿੰਘ,ਮੰਗਲ ਸਿੰਘ,ਸਕੱਤਰ ਸਿੰਘ,ਹਰਭਜਨ ਸਿੰਘ,ਹਰਤਾਜ ਸਿੰਘ,ਸੁਖਵਿੰਦਰ ਕੌਰ,ਸਰਬਜੀਤ ਕੌਰ,ਮਨਦੀਪ ਮਹੰਤ,ਜੋਗਿੰਦਰ ਸਿੰਘ,ਮੁਖਤਾਰ ਸਿੰਘ,ਅੰਗਰੇਜ ਸਿੰਘ,ਧਰਮਿੰਦਰ ਸਿੰਘ ਆਦਿ ਸੈਂਕੜੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ ‘ਤੇ ਵਿਸਥਾਰ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ ‘ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀ ਕਾਂਗਰਸ,ਅਕਾਲੀ ਦਲ ਵੱਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰਾਂ ਪਛਾੜ ਦਿੱਤਾ ਹੈ ਅਤੇ ਕਰਜੇ ਦੇ ਬੋਝ ਹੇਠ ਦਬਾ ਕੇ ਆਪਣੇ ਅਰਬਾਂ ਖਰਬਾਂ ਦੇ ਕਾਰੋਬਾਰ ਖੜੇ ਕਰਕੇ ਲੋਕਾਂ ਦੀ ਆਰਥਿਕ ਸਥਿਤੀ ਅਤੇ ਹੋਂਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ।ਇਸ ਮੌਕੇ ‘ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲਾ ਪੰਜਾਬ ਨੂੰ ਦੇਖਣਗੇ,ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ।ਉਨਾਂ ਕਿਹਾ ਕਿ ਜਿਵੇਂ ਪਿੰਡ ਪੰਡੋਰੀ ਰਣ ਸਿੰਘ ਦੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ।ਇਸੇ ਤਰਾਂ ਤਰਨਤਾਰਨ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ ਅਤੇ ਇਵੇਂ ਹੀ ਸਾਰਾ ਪੰਜਾਬ ਭਾਜਪਾ ਨੂੰ ਸੱਤਾ ਤੇ ਬਿਠਾਉਣ ਲਈ ਉਤਾਵਲਾ ਹੈ। ਇਸ ਮੌਕੇ ‘ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮੀਤ ਪ੍ਰਧਾਨ ਜਸਕਰਨ ਸਿੰਘ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਸਰਕਲ ਪ੍ਰਧਾਨ ਦਿਲਬਾਗ ਸਿੰਘ ਖਾਰਾ,ਨਿਸ਼ਾਨ ਸਿੰਘ ਗਿਆਨ ਢਾਬੇ ਵਾਲੇ,ਮਾਸਟਰ ਬਲਦੇਵ ਸਿੰਘ ਮੰਡ,ਬਲਜਿੰਦਰ ਸਿੰਘ ਚੀਮਾ,ਸਕੱਤਰ ਸਿੰਘ,ਰਾਜ ਕੁਮਾਰ, ਬਲਧੀਰ ਸਿੰਘ,ਮਨਜਿੰਦਰ ਸਿੰਘ ਖਾਰਾ,ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।