ਪਿੰਡ ਬੁਰਜ 169 ਵਿਖੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਸਾਬਕਾ ਸਰਪੰਚ,ਸਾਬਕਾ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਭਾਜਪਾ ਵਿੱਚ ਸ਼ਾਮਲ
ਤਰਨਤਾਰਨ ,20 ਜੁਲਾਈ 2025
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਬੁਰਜ 169 ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਸਰਪੰਚ,ਸਾਬਕਾ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਪੰਚਾਇਤ ਮੈਂਬਰ ਹਰਮੇਸ਼ ਸਿੰਘ,ਕੁਲਦੀਪ ਸਿੰਘ,ਹਰਦੀਪ ਸਿੰਘ,ਪੂਰਨ ਸਿੰਘ,ਮਨਦੀਪ ਸਿੰਘ,ਗੁਰਬੀਰ ਸਿੰਘ,ਨਿਸ਼ਾਨ ਸਿੰਘ,ਕਰਮਜੀਤ ਸਿੰਘ,ਸੁਖਪਾਲ ਸਿੰਘ,ਪ੍ਰਗਟ ਸਿੰਘ,ਕਾਲਾ ਸਿੰਘ,ਸਰਬਜੀਤ ਸਿੰਘ,ਅਵਤਾਰ ਸਿੰਘ,ਗੁਰਮੁਖ ਸਿੰਘ ਆਦਿ ਸੈਂਕੜੇ ਲੋਕਾਂ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ‘ਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ ਤੇ ਵਿਸਥਾਰ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀਆਂ ਕਾਂਗਰਸ,ਅਕਾਲੀ ਦਲ ਵੱਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰਾਂ ਪਛਾੜ ਦਿੱਤਾ ਹੈ ਅਤੇ ਕਰਜੇ ਦੇ ਬੋਝ ਹੇਠ ਦਬਾ ਕੇ ਆਪਣੇ ਅਰਬਾਂ ਖਰਬਾਂ ਦੇ ਕਾਰੋਬਾਰ ਖੜੇ ਕਰਕੇ ਲੋਕਾਂ ਦੀ ਆਰਥਿਕ ਸਥਿਤੀ ਅਤੇ ਹੋਂਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ।ਇਸ ਮੌਕੇ ‘ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲਾ ਪੰਜਾਬ ਨੂੰ ਦੇਖਣਗੇ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ।ਉਨਾਂ ਕਿਹਾ ਕਿ ਜਿਵੇਂ ਪਿੰਡ ਬੁਰਜ 169 ਦੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ ਇਸੇ ਤਰਾਂ ਤਰਨਤਾਰਨ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ ਅਤੇ ਇਵੇਂ ਹੀ ਸਾਰਾ ਪੰਜਾਬ ਭਾਜਪਾ ਨੂੰ ਸੱਤਾ ‘ਤੇ ਬਿਠਾਉਣ ਲਈ ਉਤਾਵਲਾ ਹੈ। ਇਸ ਮੌਕੇ ‘ਤੇ ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ,ਨਿਸ਼ਾਨ ਸਿੰਘ ਗਿਆਨ ਢਾਬੇ ਵਾਲੇ,ਮਾਸਟਰ ਬਲਦੇਵ ਸਿੰਘ ਮੰਡ,ਬਲਜਿੰਦਰ ਸਿੰਘ ਚੀਮਾ,ਹਰਜਿੰਦਰ ਸਿੰਘ ਚਹਿਲ,ਸਕੱਤਰ ਸਿੰਘ ਬਾਬਾ ਭਗਤ,ਬਲਧੀਰ ਸਿੰਘ ਤੋਂ ਇਲਾਵਾ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।