ਪਿੰਡ ਮੂਸੇ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਮੋਦੀ ਸਰਕਾਰ ਦੀਆਂ ਸਹੂਲਤਾਂ ਦਾ ਵਿਸ਼ਾਲ ਕੈਂਪ ਆਯੋਜਿਤ

0
29
ਤਰਨਤਾਰਨ,17 ਜੁਲਾਈ
ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਮੂਸੇ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਆਗੂ ਸਾਬਕਾ ਸਰਪੰਚ ਕੁਲਵਿੰਦਰ ਸਿੰਘ,ਗੁਰਲਾਲ ਸਿੰਘ,ਜਤਿੰਦਰ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਸਾਥੀਆਂ ਦੇ ਸਹਿਯੋਗ ਨਾਲ ਆਨਲਾਈਨ ਕੈਂਪ ਲਗਾ ਕੇ ਮੌਕੇ ‘ਤੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਗਿਆ।ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਕੀਮਾਂ ਦਾ ਲਾਭ ਲੈਣ ਆਏ ਲੋਕਾਂ ਨੂੰ ਵਿਸਥਾਰ ਨਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਤਰੀ ਪਾਰਟੀਆਂ ਨੇ ਗੁੰਮਰਾਹ ਕੀਤਾ ਹੈ ਅਤੇ ਵੱਖ-ਵੱਖ ਸਮੇਂ ਤਹਿਤ ਝੂਠ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦਬਾਈ ਰੱਖਿਆ ਹੈ ਪਰ ਹੁਣ ਲੋਕਾਂ ਦੇ ਘਰਾਂ ਤੱਕ ਭਾਜਪਾ ਆਪਣੀਆਂ ਨੀਤੀਆਂ ਪਹੁੰਚਾਉਣ ਵਿੱਚ ਕਾਮਯਾਬ ਹੋ ਰਹੀ ਹੈ ਅਤੇ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਜਿੰਨੀਆਂ ਵੀ ਸਹੂਲਤਾਂ ਸਰਕਾਰੀ ਤੌਰ ‘ਤੇ ਲੋਕਾਂ ਨੂੰ ਮਿਲਦੀਆਂ ਹਨ ਉਹ ਸਾਰੀਆਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਦੇਸ਼ ਵਿੱਚ ਬਰਾਬਰ ਦਿੱਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਹਾਕਮਾਂ ਦੀ ਮਾੜੀ ਨੀਤੀ ਕਰਕੇ ਸਾਡੇ ਤੱਕ ਪਹੁੰਚਣ ਵਿੱਚ ਜੋ ਮੁਸ਼ਕਿਲ ਆ ਰਹੀ ਸੀ ਉਹ ਹੁਣ ਜਲਦੀ ਦੂਰ ਹੋ ਜਾਵੇਗੀ ਕਿਉਂਕਿ ਭਾਜਪਾ ਦੇ ਆਗੂ ਆਪ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਟੀਚਾ ਹੈ ਦੇਸ਼ ਦੇ ਹਰ ਘਰ ਤੱਕ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਸਹੂਲਤਾਂ ਨਿਰਵਿਘਨ ਪਹੁੰਚਣ।ਇਸੇ ਤਹਿਤ ਹੀ ਪਿੰਡਾਂ ਵਿੱਚ ਡਿਜੀਟਲ ਕੈਂਪ ਲਗਾ ਕੇ ਪੰਜ ਲੱਖ ਤੱਕ ਰੁਪਏ ਦਾ ਮੁਫਤ ਇਲਾਜ ਲਈ ਮੈਡੀਕਲ ਕਾਰਡ,ਕਿਸਾਨ ਸਨਮਾਨ ਨਿਧੀ,ਅਵਾਸ ਯੋਜਨਾ ਤਹਿਤ ਗਰੀਬਾਂ ਦੇ ਕੱਚੇ ਮਕਾਨ ਪੱਕੇ ਕਰਨ ਦੀ ਸਹੂਲਤ,ਈ-ਸ਼੍ਰਮ ਕਾਰਡ,ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ,
ਐਨਐਸਏਪੀ ਤਹਿਤ ਪੈਨਸ਼ਨ,ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ,ਟੂਰ ਕਿੱਟ ਵੰਡ ਪ੍ਰੋਗਰਾਮ ਆਦਿ ਸਕੀਮਾਂ ਮੌਕੇ ‘ਤੇ ਹੀ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ‘ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮੀਤ ਪ੍ਰਧਾਨ ਰਾਣਾ ਗੁਲਬੀਰ ਸਿੰਘ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਕੈਪਟਨ ਪੂਰਨ ਸਿੰਘ,ਘੁੱਲਾ ਸਿੰਘ ਮਿਆਣੀ,ਬਲਜਿੰਦਰ ਸਿੰਘ ਚੀਮਾ,ਬਲਧੀਰ ਸਿੰਘ,ਸਾਬਕਾ ਇੰਸਪੈਕਟਰ ਗੱਜਣ ਸਿੰਘ,ਮਾਸਟਰ ਪ੍ਰਤਾਪ ਸਿੰਘ,ਸੇਵਾ ਮੁਕਤ ਜੇਈ ਗੁਰਬਚਨ ਸਿੰਘ,ਮਨਬੀਰ ਸਿੰਘ,ਅਮਰ ਸਿੰਘ,ਨਿਸ਼ਾਨ ਸਿੰਘ,ਅਵਤਾਰ ਸਿੰਘ,ਉਂਕਾਰ ਸਿੰਘ, ਕਸ਼ਮੀਰ ਸਿੰਘ,ਤਰਸੇਮ ਸਿੰਘ,ਸੁਖਦੇਵ ਸਿੰਘ,ਜੋਤਾ ਸਿੰਘ,ਪ੍ਰਭਜੀਤ ਸਿੰਘ,ਗੁਰਸਿਮਰਤ ਸਿੰਘ,ਗੁਰਭੇਜ ਸਿੰਘ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

LEAVE A REPLY

Please enter your comment!
Please enter your name here