ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ: ਨਿਗਰਾਨ ਖਰਚਾ ਸੈੱਲ

0
37
ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ: ਨਿਗਰਾਨ ਖਰਚਾ ਸੈੱਲ

ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ
ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ: ਨਿਗਰਾਨ ਖਰਚਾ ਸੈੱਲ
ਦਲਜੀਤ ਕੌਰ
ਸੰਗਰੂਰ, 6 ਮਈ, 2024:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਤਹਿਤ ਖ਼ਰਚਾ ਸੈੱਲ ਸੰਗਰੂਰ ਦੇ ਨਿਗਰਾਨ-ਕਮ-ਡੀ.ਸੀ.ਐਫ.ਏ. ਅਸ਼ਵਨੀ ਜਿੰਦਲ ਨੇ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕਾਂ ਅਤੇ ਆਪ੍ਰੇਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ।
ਡੀ.ਸੀ.ਐਫ.ਏ. ਨੇ ਕਿਹਾ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 127-ਏ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਸਮੇਂ-ਸਮੇਂ ‘ਤੇ ਇਨ੍ਹਾਂ ਇਸ਼ਤਿਹਾਰਾਂ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਪ੍ਰਕਾਰ ਦੇ ਪੈਂਫਲਟ, ਪੋਸਟਰ, ਬੈਨਰ, ਫਲੈਕਸ ਨੂੰ ਛਪਾਉਂਦੇ ਸਮੇਂ ਉਸ ਤੇ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਤੇ ਪਤਾ ਲਿਖਿਆ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਛਾਪੇ ਜਾ ਰਹੇ ਮਟੀਰੀਅਲ ਦੀ ਗਿਣਤੀ ਵੀ ਲਾਜ਼ਮੀ ਤੌਰ ‘ਤੇ ਪੈਂਫਲੇਟ, ਬੈਨਰ, ਫਲੈਕਸ ਆਦਿ ‘ਤੇ ਦਰਸਾਈ ਜਾਵੇ।
ਇਸੇ ਤਰ੍ਹਾਂ ਉਨ੍ਹਾਂ ਆਖਿਆ ਕਿ ਆਦਰਸ਼ ਚੋਣ ਜ਼ਾਬਤੇ ਅਨੁਸਾਰ ਚੋਣ ਪ੍ਰਚਾਰ ਲਈ ਛਾਪੇ ਜਾਣ ਵਾਲੇ ਬੈਨਰ, ਪੈਂਫਲੇਟ, ਫਲੈਕਸ ਆਦਿ ਉਮੀਦਵਾਰਾਂ ਜਾਂ ਸਿਆਸੀ ਪਾਰਟੀਆਂ ਦੀਆਂ ਨੀਤੀਆਂ ‘ਤੇ ਕੇਂਦਰਿਤ ਹੋਵੇ ਅਤੇ ਦੂਜਿਆਂ ਦੀ ਨਿੱਜੀ ਜ਼ਿੰਦਗੀ ‘ਤੇ ਟਿੱਪਣੀ ਕਰਨ ਜਾਂ ਅਜਿਹੇ ਫਿਰਕੂ ਭਾਸ਼ਣ ਦੇਣ ਤੋਂ ਗੁਰੇਜ਼ ਕਰਨ ਜਿਸ ਨਾਲ ਸਮਾਜ ਵਿੱਚ ਤਣਾਅ ਪੈਦਾ ਹੋਣ ਦਾ ਡਰ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਜਾਤੀ ਜਾਂ ਧਰਮ ਦੇ ਆਧਾਰ ‘ਤੇ ਕੋਈ ਵੀ ਮਤਦਾਨ ਲਈ ਅਪੀਲ ਨਹੀਂ ਕੀਤੀ ਜਾ ਸਕਦੀ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰੇਗਾ ਉਸਦੇ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here