ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ : ਅਨਿਲ ਠਾਕੁਰ
ਬਰਨਾਲਾ ਲਈ ਫੋਕਲ ਪੁਆਇੰਟ ਕੀਤਾ ਗਿਆ ਪਾਸ, ਜਲਦ ਹੋਵੇਗਾ ਕੰਮ ਸ਼ੁਰੂ
ਕਰ ਵਿਭਾਗ ਚ ਵਪਾਰੀਆਂ ਦੇ ਬੈਠਣ ਲਈ ਕੀਤਾ ਜਾਵੇ ਵਿਸ਼ੇਸ਼ ਪ੍ਰਬੰਧ
ਟੈਕਸ ਸੁਧਾਰਾਂ, ਓ. ਟੀ. ਐਸ ਸਕੀਮ ਅਤੇ ਵਪਾਰਕ ਸਮੱਸਿਆਵਾਂ ‘ਤੇ ਖੁੱਲ ਕੇ ਹੋਈ ਵਿਚਾਰ ਚਰਚਾ
ਬਰਨਾਲਾ, 7 ਜੁਲਾਈ 2025
ਪੰਜਾਬ ਸਰਕਾਰ ਵਪਾਰੀ ਵਰਗ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨ ਲਈ ਵਚਨਬੱਧ ਹੈ। ਇਸ ਤਹਿਤ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਇੱਕ ਜ਼ਿਲ੍ਹੇ ‘ਚ ਵਿਸ਼ੇਸ਼ ਬੈਠਕਾਂ ਕੀਤੀਆਂ ਜਾ ਰਹੀਆਂ ਹਨ।
ਸ਼੍ਰੀ ਅਨਿਲ ਠਾਕੁਰ, ਚੇਅਰਮੈਨ, ਪੰਜਾਬ ਵਪਾਰ ਕਮਿਸ਼ਨ, ਆਬਕਾਰੀ ਅਤੇ ਕਰ ਵਿਭਾਗ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਪਾਰਕ ਸੰਗਠਨਾਂ ਅਤੇ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਅਹਿਮ ਬੈਠਕ ਕਰਦਿਆਂ ਕੀਤਾ।
ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਚ ਵਪਾਰਕ ਅਦਾਰਿਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਫੋਕਲ ਪੁਆਇੰਟ ਪਾਸ ਕਰ ਦਿੱਤਾ ਗਿਆ ਹੈ ਜਿਸ ਦੀ ਉਸਾਰੀ ਸਬੰਧੀ ਕੰਮ ਜਲਦ ਸ਼ੁਰੂ ਹੋ ਜਾਵੇਗਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅਨੁਸਾਰ, ਉਨ੍ਹਾਂ ਨੇ ਸਾਲ 2017-18 ਦੀ ਪਹਿਲੀ ਤਿਮਾਹੀ ਦੇ ਬਕਾਇਆ ਟੈਕਸ ਬਕਾਏ ਦੇ ਮਾਮਲਿਆਂ ਦੇ ਹੱਲ ਲਈ ਓ. ਟੀ. ਐਸ (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕਰਨ ਲਈ ਵਿੱਤ ਮੰਤਰੀ, ਪੰਜਾਬ ਨੂੰ ਸਿਫ਼ਾਰਸ਼ ਭੇਜੀ ਹੈ ਅਤੇ ਇਹ ਸਕੀਮ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ।
ਚੇਅਰਮੈਨ ਵੱਲੋਂ ਵਪਾਰੀਆਂ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਵਿਭਾਗੀ ਅਧਿਕਾਰੀਆਂ ਦੀ ਮਦਦ ਨਾਲ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ। ਬਾਕੀ ਰਹਿੰਦੇ ਗੁੰਝਲਦਾਰ ਮੁੱਦਿਆਂ ਨੂੰ ਜੀਐਸਟੀ ਕੌਂਸਲ ਰਾਹੀਂ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ।
ਉਨ੍ਹਾਂ ਜੀ ਐੱਸ ਟੀ ਨਾਲ ਸਬੰਧਿਤ ਕਰ ਵਿਭਾਗ ਨੂੰ ਸਖ਼ਤ ਹਿਦਾਇਤ ਕੀਤੀ ਕਿ ਉਹ ਆਪਣੇ ਦਫਤਰ ਵਿਖੇ ਵਪਾਰੀਆਂ ਦੇ ਬੈਠਣ ਲਈ ਵਿਸ਼ੇਸ਼ ਵੇਟਿੰਗ ਹਾਲ ਤਿਆਰ ਕਰਨ ਅਤੇ ਵਿਭਾਗ ਵਿਖੇ ਆਉਣ ਵਾਲੇ ਹਰ ਇੱਕ ਵਪਾਰੀ ਦੀ ਗੱਲ ਧਿਆਨ ਨਾਲ. ਸੁਣੀ ਜਾਵੇ।
ਸ੍ਰੀ ਠਾਕੁਰ ਨੇ ਸਾਰੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਟੈਕਸ ਅਦਾ ਕਰਨ ਵਿੱਚ ਸਹਿਯੋਗ ਕਰਨ ਤਾਂ ਜੋ ਸੂਬੇ ਦੇ ਮਾਲੀਏ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਹੋਰਨਾ ਤੋਂ ਇਲਾਵਾ ਏ.ਸੀ.ਐਸ.ਟੀ. ਸੁਮਿਤ ਥਾਪਰ, ਈ.ਟੀ.ਓ. ਸੁਨੀਲ ਗੋਇਲ, ਈ.ਟੀ.ਓ. ਜਸਿਵੰਦਰ ਸਿੰਘ, ਨੀਰਜ ਜਿੰਦਲ, ਪ੍ਰਧਾਨ ਵਪਾਰ ਮੰਡਲ, ਅਨਿਲ ਬਾਂਸਲ,ਪ੍ਰਧਾਨ ਵਪਾਰ ਮੰਡਲ, ਵਿਕਾਸ ਗੋਇਲ, ਪ੍ਰਧਾਨ ਇੰਡਸਟਰੀਅਲ ਚੈਂਬਰ, ਵਿਜੈ ਗਰਗ, ਚੈਅਰਮੈਨ ਇੰਡਸਟਰੀਅਲ ਚੈਂਬਰ, ਵਿਜੈ ਕੁਮਾਰ ਭਦੌੜ, ਪ੍ਰਧਾਨ ਵਪਾਰ ਮੰਡਲ ਅਤੇ ਜਿਲ੍ਹਾ ਪ੍ਰਧਾਨ ਅਗਰਵਾਲ ਸਭਾ, ਪਵਨ ਬਾਂਸਲ, ਚੇਅਰਮੈਨ ਕਰਿਆਣਾ ਐਸੋਸੀਏਸਨ, ਰਾਕੇਸ ਸਿੰਗਲ, ਪ੍ਰਧਾਨ ਕਰਿਆਣਾ ਐਸੋਸੀਏਸ਼ਨ, ਦੀਨੇਸ਼ ਕੁਮਾਰ, ਸੈਕਟਰੀ ਜਿਲ੍ਹਾ ਇੰਟਸਟਰੀਅਲ ਚੈਂਬਰ, ਵਿਜੇ ਕੁਮਾਰ, ਚੇਅਰਮੈਨ ਭੱਠਾ ਐਸੋਸੀਏਸਨ, ਸੀਤਲ ਕੁਮਾਰ, ਪ੍ਰਧਾਨ ਵਪਾਰ ਮੰਡਲ ਅਤੇ ਬਰਨਾਲਾ ਸ਼ਹਿਰ ਦੇ ਵਪਾਰੀ ਹਾਜ਼ਰ ਸਨ