ਬਬਨਪੁਰ ਅਤੇ ਰੁਲਦੂ ਸਿੰਘ ਵਾਲਾ ਵਿੱਚ ਵੀ ਪ੍ਰਸ਼ਾਸਨ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਦੀ ਸ਼ੁਰੂਆ

0
60
ਪਿੰਡਾਂ ਵਿੱਚ ਸਵੱਛਤਾ ਵਧਾਉਣ ਲਈ ਲਾਹੇਵੰਦ ਬਣਨਗੇ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ
ਬਬਨਪੁਰ ਅਤੇ ਰੁਲਦੂ ਸਿੰਘ ਵਾਲਾ ਵਿੱਚ ਵੀ ਪ੍ਰਸ਼ਾਸਨ ਵੱਲੋਂ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਦੀ ਸ਼ੁਰੂਆਤ
ਧੂਰੀ/ਸੰਗਰੂਰ, 13 ਫਰਵਰੀ, 2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿੱਚ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਚੱਲ ਰਹੇ ਕੰਮਾਂ ਦੀ ਲੜੀ ਤਹਿਤ ਅੱਜ ਦੋ ਹੋਰ ਪਿੰਡਾਂ ਬਬਨਪੁਰ ਅਤੇ ਰੁਲਦੂ ਸਿੰਘ ਵਾਲਾ ਵਿਖੇ ਠੋਸ ਕੂੜਾ ਪ੍ਰਬੰਧਨ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਵੀ ਧੂਰੀ ਦੇ ਦੋ ਪਿੰਡਾਂ ਜੱਖਲਾਂ ਅਤੇ ਮੀਰਹੇੜੀ ਵਿੱਚ ਅਜਿਹੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਸੀ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਏ.ਡੀ.ਸੀ (ਵਿਕਾਸ) ਵਰਜੀਤ ਵਾਲੀਆ ਦੀ ਨਿਗਰਾਨੀ ਹੇਠ ਆਰੰਭ ਕੀਤੀ ਇਸ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ ਪ੍ਰੋਫੈਸਰ ਓਂਕਾਰ ਸਿੰਘ ਨੇ ਦੋਹਾਂ ਪਿੰਡਾਂ ਵਿੱਚ ਲੋਕਾਂ ਨੂੰ ਇਸ ਪ੍ਰੋਜੈਕਟ ਦੇ ਫਾਇਦਿਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਇਹ ਇੱਕ ਅਗਾਂਹਵਧੂ ਪਹਿਲ ਹੈ ਅਤੇ ਲੋਕਾਂ ਨੂੰ ਘਰਾਂ ਵਿੱਚ ਇਕੱਤਰ ਹੁੰਦੇ ਕੂੜੇ ਦਾ ਸੁਚੱਜਾ ਨਿਪਟਾਰਾ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਉਣ ਚਾਹੀਦੀ ਹੈ ਅਤੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿਚ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਰਗਰਮ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ,  ਐਸ ਡੀ ਓ ਪੰਚਾਇਤੀ ਰਾਜ ਪ੍ਰਭਜੋਤ ਕੌਰ, ਰਾਊਂਡ ਗਲਾਸ ਫਾਊਂਡੇਸ਼ਨ ਤੋਂ ਭਰਪੂਰ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here