ਬਰੇਸ਼ੀਆ ਵਿਖੇ ਵਿਸ਼ਾਲ ਨਗਰ ਕੀਰਤਨ 15 ਅਪ੍ਰੈਲ 2023 ਨੂੰ

0
124

ਨਗਰ ਕੀਰਤਨ ਮੌਕੇ ਖਾਲਸਾਈ ਰੰਗ ਵਿੱਚ ਰੰਗਿਆ ਜਾਵੇਗਾ ਬਰੇਸ਼ੀਆਂ ਸ਼ਹਿਰ- ਸੁਰਿੰਦਰਜੀਤ ਸਿੰਘ ਪੰਡੌਰੀ , ਬਲਕਾਰ ਸਿੰਘ ਘੋੜੇਸ਼ਾਹਵਾਨ*
ਮਿਲਾਨ (ਦਲਜੀਤ ਮੱਕੜ)- ਖਾਲਸਾ ਪੰਥ ਦਾ ਸਾਜਨਾ ਦਿਵਸ ਹਰ ਸਾਲ ਬੜੀ ਧੁਮ ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਵਿਦੇਸ਼ਾਂ ਵਿੱਚ ਵੀ ਅਲੌਕਿਕ ਨਗਰ ਕੀਰਤਨ ਸਜਾਏ ਜਾਂਦੇ ਹਨ। ਇਟਲੀ ਵਿੱਚ ਵੀ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਵੱਖ ਵੱਖ ਸ਼ਹਿਰਾਂ ਵਿੱਚ ਨਗਰ ਕੀਰਤਨ ਸਜਾਏ ਜਾਂਦੇ ਹਨ। ਇਟਲੀ ਵਿੱਚ ਪੰਜਾਬੀਆ ਦੀ ਸੰਘਣੀ ਵੱਸੋਂ ਵਾਲੇ ਸ਼ਹਿਰ ਬਰੇਸ਼ੀਆ ਵਿਖੇ ਵੀ ਹਰ ਸਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਬਰੇਸ਼ੀਆ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਿੰੰਘ ਸਭਾ ਫਲੇਰੋ ਬਰੇਸ਼ੀਆ ਦੁਆਰਾ ਸਜਾਂਏ ਜਾਂਦੇ ਇਸ ਨਗਰ ਕੀਰਤਨ ਵਿੱਚ ਯੂਰਪ ਭਰ ਤੋਂ ਸੰਗਤ ਆਉਂਦੀ ਹੈ। ਇਸ ਸਾਲ ਵੀ ਇਹ ਨਗਰ ਕੀਰਤਨ 15 ਅਪ੍ਰੈਲ 2023 ਨੂੰ ਦਿਨ ਸ਼ਨੀਵਾਰ ਨੂੰ ਸਜਾਇਆ ਜਾ ਰਿਹਾ ਹੈ। ਜਿਸ ਦੀਆ ਤਿਆਰੀਆ ਸ਼ੁਰੂ ਕਰ ਦਿੱਤੀਆ ਗਈਆ ਹਨ।ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੌਰੀ ਅਤੇ ਵਾਇਸ ਪ੍ਰਧਾਨ ਬਲਕਾਰ ਸਿੰਘ ਘੋੜੇਸ਼ਾਹਵਾਨ ਨੇ ਦੱਸਿਆ ਕਿ ਹਰ ਸਾਲ ਖਾਲਸਾ ਪੰਥ ਦੇ ਸਾਜਨਾ ਦਿਵਸ (ਵਿਸਾਖੀ) ਨੂੰ ਸਮਰਪਿਤ ਬਰੇਸ਼ੀਆ ਵਿਖੇ ਸਜਾਇਆ ਜਾਂਦਾ ਵਿਸ਼ਾਲ ਨਗਰ ਕੀਰਤਨ 15 ਅਪ੍ਰੈਲ 2023 ਨੂੰ ਸਜਾਇਆ ਜਾ ਰਿਹਾ ਹੈ। ਜਿਸ ਸੰਬੰਧੀ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੀਆਂ ਤਿਆਰੀਆਂ ਹੁਣ ਤੋਂ ਹੀ ਸ਼ੁਰੂ ਹੋ ਚੱੁਕੀਆਂ ਹਨ।ਧੰਨ ਧੰਨ ਸ਼੍ਰੀ ਗੁਰੁ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਸ਼ੁਰੂਆਤ ਵੀਆ ਕੋਰਸੀਕਾ ਤੋਂ ਹੋਵੇਗੀ। ਇਸ ਮੌਕੇ ਇਟਲੀ ਦਾ ਬਰੇਸ਼ੀਆ ਸ਼ਹਿਰ ਖਾਲਸਾਈ ਰੰਗ ਵਿੱਚ ਰੰਗਿਆ ਜਾਵੇਗਾ। ਹਰ ਸਾਲ ਦੀ ਤਰਾਂ ਨਗਰ ਕੀਰਤਨ ਮੌਕੇ ਹੈਲੀਕਾਪਟਰ ਦੁਆਰਾ ਫੁੱਲਾਂ ਦੀ ਵਰਖਾ ਵੀ ਹੋਵੇਗੀ। ਸਮੂਹ ਪ੍ਰਬੰਧਕ ਕਮੇਟੀ ਜਿਨ੍ਹਾਂ ਵਿਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰਜੀਤ ਸਿੰਘ ਪੰਡੌਰੀ, ਵਾਇਸ ਪ੍ਰਧਾਨ ਬਲਕਾਰ ਸਿੰਘ ਘੋੜੇਸ਼ਾਹਵਾਨ, ਸ਼ਰਨਜੀਤ ਸਿੰਘ ਠਾਕਰੀ, ਮਹਿੰਦਰ ਸਿੰਘ ਮਾਜਰਾ, ਸਵਰਨ ਸਿੰਘ ਲਾਲੋਵਾਲ, ਕੁਲਵੰਤ ਸਿੰਘ ਬੱਸੀ, ਨਿਸ਼ਾਨ ਸਿੰਘ ਭਦਾਸ, ਭੁਪਿੰਦਰ ਸਿੰਘ ਰਾਵਾਲੀ, ਭਗਵਾਨ ਸਿੰਘ ਬਰੇਸ਼ੀਆ, ਬਲਵਿੰਦਰ ਸਿੰਘ ਘੋੜੇਚੱਕ, ਅਮਰੀਕ ਸਿੰਘ ਚੋਹਾਨਾਂ ਅਤੇ ਲੰਗਰ ਦੇ ਸਮੂਹ ਸੇਵਾਦਾਰ ਸੇਵਾ ਲਈ ਹਾਜਿਰ ਰਹਿਣਗੇ।ਕਮੇਟੀ ਮੈਂਬਰਾਂ ਨੇ ਵੱਧ ਚੜ ਕੇ ਸੰਗਤਾਂ ਨੂੰ ਨਗਰ ਕੀਰਤਨ ਦੀ ਸੇਵਾ ਲਈ ਅੱਗੇ ਆੳੇਣ ਦੀ ਬੇਨਤੀ ਕੀਤੀ ਹੈ। ਪ੍ਰਬੰਧਕਾਂ ਨੇ ਅੱਗੇ ਕਿਹਾ ਕਿ ਸੰਗਤਾਂ ਨੇ ਸਟਾਲ ਲਾਉਣੇ ਹਨ,ਉਹ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕਰਨ।

LEAVE A REPLY

Please enter your comment!
Please enter your name here