ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਸਮਰਪਿਤ ਸਮਾਗਮ ਆਯੋਜਿਤ

0
7
ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਹਾੜਾ ਸਮਰਪਿਤ ਸਮਾਗਮ ਆਯੋਜਿਤ
ਅੰਮ੍ਰਿਤਸਰ (  ): ਬਾਬਾ ਜੀਵਨ ਸਿੰਘ ਮੈਮੋਰੀਅਲ ਐਂਡ ਰਿਸਰਚ ਟਰੱਸਟ (ਰਜਿ.) ਅਤੇ ਦਿ ਹੋਪ ਸੋਸਾਇਟੀ ਅੰਮ੍ਰਿਤਸਰ ਵੱਲੋਂ ਸਾਂਝੇ ਉਪਰਾਲੇ ਤਹਿਤ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਮੌਕੇ ਟਰੱਸਟ ਦੇ ਪ੍ਰਧਾਨ ਸਾਬਕਾ ਡੀ.ਐੱਸ.ਪੀ. ਪਰਲਾਦ ਸਿੰਘ ਨੇ ਬਾਬਾ ਸਾਹਿਬ ਦੀ ਜੀਵਨੀ ਬਾਰੇ ਵਿਸਥਾਰ ਨਾਲ ਚਰਚਾ ਕਰਦਿਆਂ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਨਵੀਂ ਪੀੜੀ ਨੂੰ ਸੰਦੇਸ਼ ਦਿੱਤਾ ਕਿ ਅਸੀਂ ਬਾਬਾ ਸਾਹਿਬ ਦੇ ਦਿਖਾਏ ਰਾਹ ‘ਤੇ ਚੱਲਦਿਆਂ ਆਪਣੇ ਜੀਵਨ ਵਿੱਚ ਅੱਗੇ ਵਧੀਏ। ਇਸ ਦੌਰਾਨ ਕੇਕ ਕੱਟ ਕੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ ਗਿਆ।
ਦਿ ਹੋਪ ਸੋਸਾਇਟੀ ਅੰਮ੍ਰਿਤਸਰ ਦੇ ਚੇਅਰਮੈਨ ਡਾ. ਲਖਬੀਰ ਸਿੰਘ ਰੰਧਾਵਾ ਅਤੇ ਟਰੱਸਟ ਦੇ ਮੈਂਬਰਾਂ ਤੇ ਸਲਾਹਕਾਰਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਲਗਾਤਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੋਸਾਇਟੀ ਦਾ ਮੁੱਖ ਉਦੇਸ਼ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਲੋਕਾਂ ਨੂੰ ਪੋਸ਼ਟਿਕ ਖੁਰਾਕ ਵੱਲ ਪ੍ਰੇਰਿਤ ਕਰਨਾ ਹੈ, ਤਾਂ ਜੋ ਹਰ ਵਿਅਕਤੀ ਤੰਦਰੁਸਤ ਜੀਵਨ ਜੀ ਸਕੇ।
ਇਸ ਮੌਕੇ ਡਾ. ਸਰਬਜੀਤ ਸਿੰਘ, ਰਾਮ ਸਿੰਘ, ਸਾਬਕਾ ਐੱਸ.ਪੀ. ਗੁਰਨਾਮ ਸਿੰਘ, ਗੁਰਸੇਵਕ ਸਿੰਘ (ਸਾਬਕਾ ਇੰਸਪੈਕਟਰ), ਕੈਪਟਨ ਸਤਨਾਮ ਸਿੰਘ ਸਮੇਤ ਹੋਰ ਸ਼ਖਸੀਅਤਾਂ ਮੌਜੂਦ ਸਨ।

LEAVE A REPLY

Please enter your comment!
Please enter your name here