ਬੀਕੇਯੂ ਉਗਰਾਹਾਂ ਵੱਲੋਂ ਫਸਲਾਂ ਦੇ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ ਨੂੰ ਲੈਕੇ ਰੋਸ ਪ੍ਰਦਰਸ਼ਨ

0
124

ਬੇਵਕਤੀਂ ਭਾਰੀ ਬਾਰਿਸ਼, ਹਨੇਰੀ ਅਤੇ ਗੜੇਮਾਰੀ ਨਾਲ ਫਸਲਾਂ ਦੇ ਨੁਕਸਾਨ ਦੀ ਪੂਰਤੀ ਲਈ ਮੁਆਵਜ਼ੇ ਦੀ ਮੰਗ

ਘਰਾਂ ਅਤੇ ਮਾਲ ਪਸ਼ੂ ਅਤੇ ਦੁਕਾਨਦਾਰਾਂ ਦੇ ਹੋਏ ਨੁਕਸਾਨ ਦਾ ਸਰਕਾਰ ਤੋ ਫੋਰੀ ਤੋਰ ‘ਤੇ ਮੁਆਵਜ਼ਾ ਦੇਵੇ

ਸੰਗਰੂਰ, 5 ਅਪ੍ਰੈਲ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵੱਲੋਂ ਪੰਜਾਬ ਕਮੇਟੀ ਦੇ ਸੱਦੇ ਅਨੁਸਾਰ ਜ਼ਿਲ੍ਹਾ ਡਿਪਟੀ ਕਮਿਸ਼ਨਰ ਸੰਗਰੂਰ ਦੇ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਜ਼ਿਲੇ ਦੇ ਪਿੰਡਾਂ ਵਿੱਚ ਹੋਈ ਬੇਵਕਤੀਂ ਭਾਰੀ ਬਾਰਿਸ਼, ਹਨੇਰੀ ਅਤੇ ਗੜੇਮਾਰੀ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਣਕਾਂ ਅਤੇ ਸਬਜ਼ੀਆਂ, ਬਾਗਾਂ ਦੇ ਨੁਕਸਾਨ ਦੀ ਪੂਰਤੀ ਲਈ ਅਤੇ ਘਰਾਂ ਅਤੇ ਮਾਲ ਪਸ਼ੂ ਅਤੇ ਦੁਕਾਨਦਾਰਾਂ ਦੇ ਹੋਏ ਨੁਕਸਾਨ ਦਾ ਸਰਕਾਰ ਤੋ ਫੋਰੀ ਤੋਰ ‘ਤੇ ਮੁਆਵਜ਼ਾ ਪ੍ਰਾਪਤ ਕਰਨ ਲਈ ਅਨਾਜ ਮੰਡੀ ਵਿੱਚ ਇਕੱਠੇ ਹੋਕੇ ਸ਼ਹਿਰ ਵਿਚ ਦੀ ਰੋਹ ਭਰਪੂਰ ਮੁਜ਼ਾਹਰਾ ਕਰਕੇ ਕਿਸਾਨਾਂ ਮਜ਼ਦੂਰਾਂ ਅਤੇ ਮਾਵਾਂ ਭੈਣਾਂ ਦੀ ਮੌਜੂਦਗੀ ਵਿੱਚ ਡਿਪਟੀ ਕਮਿਸ਼ਨਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ।

ਇਸ ਮੌਕੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਨੇ ਸੰਘਰਸ਼ ਕਰਕੇ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਪ੍ਰਤੀ ਏਕੜ 17 ਹਜ਼ਾਰ ਰੁਪਏ ਕਰਵਾਇਆਂ ਸੀ। ਮੌਕੇ ਦੀ ਪੰਜਾਬ ਸਰਕਾਰ ਵੱਲੋਂ ਉਸ ਵਿੱਚੋਂ ਵੀ ਦੋ ਹਜ਼ਾਰ ਦਾ ਕੱਟ ਲਗਾ ਕੇ ਪੰਦਰਾਂ ਹਜ਼ਾਰ ਪ੍ਰਤੀ ਏਕੜ ਦਾ ਸਿਰਫ਼ ਐਲਾਨ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੋਟਾਂ ਤੋਂ ਪਹਿਲਾਂ ਵੱਡੇ ਵਾਅਦੇ ਕੀਤੇ ਸੀ ਵੀ ਫ਼ਸਲਾਂ ਦੀਆਂ ਗਿਰਦਾਵਰੀਆਂ ਬਾਅਦ ਵਿੱਚ ਹੋਣਗੀਆ ਪਹਿਲਾਂ ਮੁਆਵਜ਼ਾ ਦਿੱਤਾ ਜਾਵੇਗਾ ਪਰ ਇਹ ਵੀ ਪਹਿਲਾਂ ਦੀਆਂ ਸਰਕਾਰਾਂ ਵਾਂਗ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਤੇ ਲੱਗੇ ਹੋਏ ਹਨ। ਦੂਜੇ ਪਾਸੇ ਕਿਸਾਨ ਮਜ਼ਦੂਰ ਹਰ ਦਿਨ ਖ਼ੁਦਕੁਸ਼ੀਆਂ ਕਰ ਰਹੇ ਹਨ ਅਤੇ ਜਿਹੜੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਸੰਗਰੂਰ ਜ਼ਿਲ੍ਹੇ ਦੇ ਵਿੱਚ ਪਿਛਲੇ ਸਾਲਾਂ ਦੌਰਾਨ ਹੋਇਆ ਸੀ ਉਹਨਾਂ ਦਾ ਮੁਆਵਜ਼ਾ ਹਾਲੇ ਤੱਕ ਨਹੀਂ ਦਿੱਤਾ ਗਿਆ, ਜੋ ਪਟਿਆਲਾ ਜ਼ਿਲ੍ਹੇ ਦੇ ਵਿੱਚ ਪਿਛਲਾ ਮੁਆਵਜ਼ਾ ਵੰਡ ਦਿੱਤਾ ਗਿਆ ਹੈ।

ਆਗੂਆਂ ਨੇ ਕਿਹਾ ਕਿ ਜੇਕਰ ਸੰਗਰੂਰ ਜ਼ਿਲ੍ਹੇ ਦੇ ਨਾਲ ਸਬੰਧਤ ਪਿਛਲਾ ਮੁਆਵਜ਼ਾ ਜਲਦੀ ਤੋਂ ਜਲਦੀ ਨਾ ਦਿੱਤਾ ਗਿਆ ਤਾਂ ਜਥੇਬੰਦੀ ਵੱਲੋਂ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕੀਤਾ ਜਾਵੇਗ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੋ ਵੀ ਨੁਕਸਾਨ ਕਿਸਾਨਾਂ ਮਜ਼ਦੂਰਾਂ ਦਾ ਹੋਇਆ ਹੈ ਉਸਦੀਆ ਫੌਰੀ ਤੋਰ ਤੇ ਗਿਰਦਾਵਰੀਆਂ ਕਰਕੇ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਜਿਸ ਨਾਲ ਪੀੜਤਾਂ ਨੂੰ ਕੁੱਝ ਰਾਹਤ ਦੀ ਸਾਹ ਮਿਲ ਸਕੇ

ਇਸ ਮੌਕੇ ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ, ਬਹਾਦਰ ਸਿੰਘ ਭੁਟਾਲ, ਹਰਪਾਲ ਸਿੰਘ ਪੇਧਨੀ, ਦਿੜ੍ਹਬਾ ਬਲਾਕ ਦੇ ਪ੍ਰਧਾਨ ਬਲਵੀਰ ਸਿੰਘ ਕੌਹਰੀਆ, ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਧੂਰੀ ਬਲਾਕ ਦੇ ਪ੍ਰਧਾਨ ਹਰਬੰਸ ਸਿੰਘ ਲੱਡਾ, ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਮੂਣਕ ਬਲਾਕ ਦੇ ਪ੍ਰਧਾਨ ਸੁਖਦੇਵ ਸਿੰਘ ਕੜੈਲ, ਸੰਗਰੂਰ ਬਲਾਕ ਦੇ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ, ਲਹਿਰਾ ਬਲਾਕ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਸਮੇਂਤ ਸਾਰੇ ਬਲਾਕਾਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਮਾਵਾਂ ਭੈਣਾਂ ਸ਼ਾਮਲ ਸਨ

LEAVE A REPLY

Please enter your comment!
Please enter your name here