ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

0
6

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ – ਭਗਵੰਤ ਸਿੰਘ ਮਾਨ

ਸਦਨ ਤੋਂ ਕਾਂਗਰਸ ਦੀ ਗੈਰਹਾਜ਼ਰੀ ਵੀ ਇੱਕ ਤਰ੍ਹਾਂ ਨਾਲ ਸਰਕਾਰ ਦੇ ਭਰੋਸੇ ਦੇ ਵੋਟ ਦਾ ਸਮਰਥਨ- ਭਗਵੰਤ ਸਿੰਘ ਮਾਨ

ਅਸੀਂ ਸਾਰਿਆਂ ਨੇ ਆਪਣੀ ਮਿਹਨਤ ਅਤੇ ਪਸੀਨੇ ਨਾਲ ਆਮ ਆਦਮੀ ਪਾਰਟੀ ਖੜ੍ਹੀ ਕੀਤੀ ਹੈ ਅਤੇ ਅਸੀਂ ਕੇਜਰੀਵਾਲ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਾਂ – ਭਗਵੰਤ ਸਿੰਘ ਮਾਨ

ਭਾਜਪਾ ਦੇ ਕੋਲ ਆਪਣਾ ਕੁਝ ਨਹੀਂਜਿਸਨੂੰ ਟਿਕਟਾਂ ਲਈ 117 ਉਮੀਦਵਾਰ ਵੀ ਨਹੀਂ ਲੱਭਣਗੇਸੰਸਦ ਵਿੱਚ ਵੀ ਭਾਜਪਾ ਦੇ 240 ਵਿੱਚੋਂ 125 ਚਿਹਰੇ ਕਾਂਗਰਸ ਦੇ ਹਨ – ਭਗਵੰਤ ਸਿੰਘ ਮਾਨ

ਮੈਂ ਭਰੋਸੇ ਦੇ ਵੋਟ ਦੀ ਕਾਪੀ ਲੈ ਕੇ ਸਾਰੇ ਵਿਧਾਇਕਾਂ ਦੇ ਨਾਲ ਰਾਸ਼ਟਰਪਤੀ ਨੂੰ ਮਿਲਾਂਗਾ- ਭਗਵੰਤ ਸਿੰਘ ਮਾਨ

ਪੰਜਾਬ ਪਹਿਲਾ ਰਾਜ ਹੈ ਜਿਸਨੇ ਰਾਸ਼ਟਰਪਤੀ ਤੋਂ ਦਲ ਬਦਲੀ ਵਿਰੋਧੀ ਕਾਨੂੰਨ ਨੂੰ ਸਖ਼ਤ ਕਰਨ ਜਾਂ ਰੀ-ਕਾਲ ਸਬੰਧੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ- ਭਗਵੰਤ ਸਿੰਘ ਮਾਨ

ਈ.ਡੀ.ਸੀ.ਬੀ.ਆਈ. ਅਤੇ ਫਰਜ਼ੀ ਵੋਟਰਾਂ ਰਾਹੀਂ ਬਾਬਾ ਸਾਹਿਬ ਦੇ ਸੰਵਿਧਾਨ ਦਾ ਕਤਲ ਕੀਤਾ ਜਾ ਰਿਹੈ- ਭਗਵੰਤ ਸਿੰਘ ਮਾਨ

ਹੰਗਰੀ ਵਿੱਚ ਵੀ ਮੋਦੀ ਵਰਗਾ ਸ਼ਾਸਨ ਚੱਲ ਰਿਹਾ ਸੀਪਰ ਲੋਕਾਂ ਨੇ ਵਿਰੋਧੀ ਧਿਰ ਨੂੰ ਭਾਰੀ ਫਤਵਾ ਦੇ ਕੇ ਆਪਣੀ ਤਾਕਤ ਦਿਖਾਈ- ਭਗਵੰਤ ਸਿੰਘ ਮਾਨ

ਆਮ ਆਦਮੀ ਪਾਰਟੀ ਇੱਕ ਕੌਮੀ ਪਾਰਟੀ ਹੈਦੋ-ਚਾਰ ਦੇ ਜਾਣ ਨਾਲ ਕੁਝ ਨਹੀਂ ਹੋਣ ਵਾਲਾਇਹ ਕੋਈ ਪਾਰਟੀ ਨਹੀਂਸਗੋਂ ਲੋਕਾਂ ਦਾ ਵਿਸ਼ਵਾਸ ਹੈਜਿਸਨੂੰ ਕਦੇ ਤੋੜਿਆ ਨਹੀਂ ਜਾ ਸਕਦਾ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਨੂੰ ਰਾਜਨੀਤਿਕ ਅਧਿਕਾਰ ਦੇ ਇੱਕ ਫੈਸਲਾਕੁੰਨ ਦਾਅਵੇ ਵਿੱਚ ਬਦਲ ਦਿੱਤਾਜਿਸ ਵਿੱਚ ਉਨ੍ਹਾਂ ਦੀ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਪ੍ਰਸਤਾਵ ਜਿੱਤ ਕੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਅਸਫ਼ਲ ਰਹੀਆਂ ਹਨ। ਲੋਕਾਂ ਦੇ ਫਤਵੇ ਨੂੰ ਦ੍ਰਿੜ੍ਹ ਵਿਸ਼ਵਾਸ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਦਾ ਬਹੁਮਤ ਅਧਾਰ ਬਰਕਰਾਰ ਹੈਜੋ 2027 ਵਿੱਚ ਹੋਰ ਵੀ ਵੱਡੇ ਫਤਵੇ ਨਾਲ ਸਪੱਸ਼ਟ ਦਿਖਾਈ ਦੇਵੇਗਾ। ਉਨ੍ਹਾਂ ਨੇ “ਖੂਨ-ਪਸੀਨੇ” ਨਾਲ ਬਣੀ ਪਾਰਟੀ ਦੀ ਜ਼ਮੀਨੀ ਤਾਕਤ ਅਤੇ ਅਰਵਿੰਦ ਕੇਜਰੀਵਾਲ ਨਾਲ ਇਸ ਦੇ ਅਟੁੱਟ ਬੰਧਨ ਨੂੰ ਉਜਾਗਰ ਕੀਤਾ।

 

ਵਿਰੋਧੀ ਧਿਰ ਦੇ ਸਬੰਧ ਵਿੱਚ ਉਨ੍ਹਾਂ ਨੇ ਸਦਨ ਵਿੱਚ ਕਾਂਗਰਸ ਦੀ ਗੈਰਹਾਜ਼ਰੀ ਨੂੰ ਮੌਨ ਸਮਰਥਨ ਦੱਸਿਆ ਅਤੇ ਭਾਜਪਾ ਦੇ ਸੰਗਠਨਾਤਮਕ ਢਾਂਚੇ ਤੇ ਸਵਾਲ ਉਠਾਏ। ਉਨ੍ਹਾਂ ਨੇ ਨਾਲ ਹੀ ਇਹ ਐਲਾਨ ਕਰਕੇ ਇੱਕ ਵੱਡੀ ਸੰਵਿਧਾਨਕ ਲੜਾਈ ਦਾ ਸੰਕੇਤ ਦਿੱਤਾ ਕਿ ਪੰਜਾਬ ਸਰਕਾਰ ਰਾਸ਼ਟਰਪਤੀ ਕੋਲ ਪਹੁੰਚ ਕਰਕੇ ਦਲ-ਬਦਲੀ ਵਿਰੋਧੀ ਸਖ਼ਤ ਕਾਨੂੰਨੀ ਤਜਵੀਜ਼ਾਂ ਜਾਂ ਰੀ-ਕਾਲ ਦੇ ਅਧਿਕਾਰੀ ਦੀ ਮੰਗ ਕਰੇਗਾ। ਆਪ‘ ਨੂੰ ਦਲ-ਬਦਲੀ ਤੋਂ ਪ੍ਰਭਾਵਿਤ ਨਾ ਹੋਣ ਵਾਲੀ ਇੱਕ ਟਿਕਾਊ ਕੌਮੀ ਤਾਕਤ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਪਾਰਟੀ ਲੋਕਾਂ ਦੇ ਵਿਸ਼ਵਾਸ ਦੀ ਨੁਮਾਇੰਦਗੀ ਕਰਦੀ ਹੈਜਿਸ ਨੂੰ ਤੋੜਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਈਡੀ ਅਤੇ ਸੀਬੀਆਈ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਵਰਗੇ ਢੰਗ-ਤਰੀਕੇ ਬਾਬਾ ਸਾਹਿਬ ਅੰਬੇਡਕਰ ਦੁਆਰਾ ਬਣਾਏ ਸੰਵਿਧਾਨ ਨੂੰ ਕਮਜ਼ੋਰ ਕਰਦੇ ਹਨ।

 

ਸਦਨ ਦੀ ਕਾਰਵਾਈ ਦੌਰਾਨ  ਕੁੱਲ 88 ‘ਆਪ‘ ਵਿਧਾਇਕ ਮੌਜੂਦ ਸਨਜਦੋਂ ਕਿ ਆਪ‘ ਦੇ ਦੋ ਵਿਧਾਇਕ ਇਸ ਸਮੇਂ ਵਿਦੇਸ਼ ਵਿੱਚ ਹਨ ਅਤੇ ਦੋ ਜੇਲ੍ਹ ਵਿੱਚ ਹਨ। ਇਸ ਤੋਂ ਇਲਾਵਾ ਦੋ ਵਿਧਾਇਕ ਹਸਪਤਾਲ ਵਿੱਚ ਦਾਖ਼ਲ ਹਨ। ਭਰੋਸੇ ਦੇ ਪ੍ਰਸਤਾਵ ਨੂੰ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਪ੍ਰਾਪਤ ਹੋਇਆਜਿਸ ਨੇ ਭਗਵੰਤ ਮਾਨ ਸਰਕਾਰ ਦੀ ਤਾਕਤ ਅਤੇ ਏਕਤਾ ਨੂੰ ਉਜਾਗਰ ਕੀਤਾ।

 

ਭਰੋਸੇ ਦਾ ਪ੍ਰਸਤਾਵ ਪੇਸ਼ ਕਰਕੇ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਗਲਤ ਤੇ ਗੁੰਮਰਾਹਕੁਨ ਜਾਣਕਾਰੀ ਰਾਹੀਂ ਸਰਕਾਰ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨਪਰ ਪੰਜਾਬ ਦੇ ਲੋਕ ਸਰਕਾਰ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਸੂਬਾ ਸਰਕਾਰ ਨੂੰ ਅਸਥਿਰ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨਜਿਸ ਨਾਲ ਲੋਕਾਂ ਦੇ ਮਨਾਂ ਵਿੱਚ ਸ਼ੱਕ ਦੀ ਭਾਵਨਾ ਪੈਦਾ ਹੋ ਰਹੀ ਹੈ। ਹਾਲਾਂਕਿਪੰਜਾਬ ਦੇ ਲੋਕਾਂ ਨੇ ਵਾਰ-ਵਾਰ ਸਰਕਾਰ ਅਤੇ ਇਸ ਦੀਆਂ ਨੀਤੀਆਂ ਵਿੱਚ ਸਪੱਸ਼ਟ ਵਿਸ਼ਵਾਸ ਦਿਖਾਇਆ ਹੈ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਵਿਰੋਧੀ ਧਿਰ ਨਿਰਾਸ਼ਾ ਦੇ ਆਲਮ ਵਿੱਚ ਹੈ ਕਿਉਂਕਿ ਉਨ੍ਹਾਂ ਦੇ ਨਕਾਰਾਤਮਕ ਕੂੜ ਪ੍ਰਚਾਰ ਦੇ ਬਾਵਜੂਦ ਉਨ੍ਹਾਂ ਨੂੰ ਲੋਕਾਂ ਤੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ।

 

ਵਿਰੋਧੀ ਧਿਰ ਦੇ ਅੰਦਰੂਨੀ ਕਾਟੋ-ਕਲੇਸ਼ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਆਪਸ  ਵਿੱਚ ਹੀ ਉਲਝੀ ਹੋਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਸੱਤਾ ਲਈ ਆਪਸ ਵਿੱਚ ਲੜ ਰਹੇ ਆਗੂਆਂ ਨਾਲ ਵੰਡੀ ਹੋਈ ਹੈ। ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦਾ ਆਪਣਾ ਭਰਾ ਇੱਕੋ ਘਰ ਵਿੱਚ ਰਹਿੰਦੇ ਹਨ ਪਰ ਉਨ੍ਹਾਂ ਦੀਆਂ ਪਾਰਟੀਆਂ ਦੇ ਝੰਡੇ ਵੱਖ-ਵੱਖ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਆਪ‘ ਸੱਤਾਧਾਰੀ ਆਪ‘ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈਜਿਸਦਾ ਹਰ ਵਲੰਟੀਅਰ ਪੰਜਾਬ ਦੀ ਤਰੱਕੀ ਲਈ ਠੋਸ ਯਤਨ ਕਰ ਰਿਹਾ ਹੈ।

 

ਵਿਧਾਨਕ ਅਤੇ ਰਾਜਨੀਤਿਕ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਪਾਸ ਹੋ ਗਿਆ ਹੈਕਿਉਂਕਿ ਇਹ ਐਕਟ ਉਨ੍ਹਾਂ ਨੂੰ ਆਪਣੇ ਫੁੱਟ ਪਾਊ ਏਜੰਡੇ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਗੁਜਰਾਤ ਤੋਂ ਲੈ ਕੇ ਦੇਸ਼ ਭਰ ਵਿੱਚ ਆਪ‘ ਦੀ ਵਧ ਰਹੀ ਮੌਜੂਦਗੀ ਨੇ ਭਾਜਪਾ ਅਤੇ ਇਸਦੇ ਸਹਿਯੋਗੀਆਂ ਨੂੰ ਬੇਚੈਨੀ ਵਿੱਚ ਪਾ ਦਿੱਤਾ ਹੈ। ਆਪ‘ ਹੁਣ ਜੰਮੂ ਤੋਂ ਗੋਆ ਤੱਕ ਫੈਲ ਚੁੱਕੀ ਹੈਜੋ ਭਾਜਪਾ ਅਤੇ ਕਾਂਗਰਸ ਦੋਵਾਂ ਦੀ ਨੀਂਦ ਹਰਾਮ ਕਰ ਰਹੀ ਹੈਕਿਉਂ ਜੋ ਇਹ ਪਾਰਟੀਆਂ ਲੋਕ ਕੇਂਦਰਿਤ ਮੁੱਦਿਆਂ ਨੂੰ ਉਠਾਉਣ ਨਾਲੋਂ ਸੱਤਾ ਦਾ ਦੋਸਤਾਨਾ ਮੈਚ ਖੇਡਣ ਨੂੰ ਤਰਜੀਹ ਦਿੰਦੀਆਂ ਆਈਆਂ ਹਨ।

 

ਪਾਰਟੀ ਦੀ ਵਿਚਾਰਧਾਰਕ ਤਾਕਤ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸਅਕਾਲੀ ਦਲ ਜਾਂ ਭਾਜਪਾ ਦੇ ਉਲਟ, ‘ਆਪ‘ ਨੂੰ ਤੋੜਿਆ ਨਹੀਂ ਜਾ ਸਕਦਾ ਕਿਉਂਕਿ ਇਹ ਪਾਰਟੀ ਰਾਜਨੀਤਿਕ ਪ੍ਰਣਾਲੀ ਨੂੰ ਸਾਫ਼ ਕਰਨ ਲਈ ਉਭਰੀ ਹੈ। ਉਨ੍ਹਾਂ ਕਿਹਾ ਕਿ ਕੁਝ ਮੌਕਾਪ੍ਰਸਤ ਆਗੂਆਂ ਦੀ ਵਫ਼ਾਦਾਰੀ ਬਦਲਣ ਨਾਲ ਕੋਈ ਫ਼ਰਕ ਨਹੀਂ ਪੈਂਦਾਕਿਉਂਕਿ ਪੰਜਾਬ ਦੇ ਲੋਕ ਸਰਕਾਰ ਅਤੇ ਇਸ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਨਾਲ ਡਟ ਕੇ ਖੜ੍ਹੇ ਹਨ।

 

ਉਨ੍ਹਾਂ ਅੱਗੇ ਕਿਹਾ ਕਿ ਦਲ-ਬਦਲੂਆਂ ਦੇ ਜਾਣ ਤੋਂ ਬਾਅਦ ਵਿਰੋਧੀ ਪਾਰਟੀਆਂ ਝੂਠੇ ਦਾਅਵੇ ਕਰ ਰਹੀਆਂ ਸਨ ਕਿ ਆਪ‘ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨਜਦਕਿ ਉਨ੍ਹਾਂ ਦੇ ਆਪਣੇ ਨੇਤਾ ਹੀ ਇੱਕ-ਦੂਜੇ ਨਾਲ ਅੱਖ ਨਹੀਂ ਮਿਲਾਉਂਦੇ।

 

ਲੋਕਤੰਤਰੀ ਮਾਹੌਲ ਬਾਰੇ ਚਿੰਤਾਵਾਂ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਤਿ ਦੇਸ਼ ਔਖੇ ਸਮੇਂ ਵਿੱਚੋਂ ਲੰਘ ਰਿਹਾ ਹੈਜਿੱਥੇ ਲੋਕਤੰਤਰੀ ਨਿਯਮਾਂ ਨੂੰ ਖ਼ਤਰੇ ਵਿੱਚ ਪਾਇਆ ਜਾ ਰਿਹਾ ਹੈ ਅਤੇ ਸੰਵਿਧਾਨ ਨੂੰ ਤੋੜਿਆ ਜਾ ਰਿਹਾ ਹੈ। ਇਹ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਘੋਰ ਅਪਮਾਨ ਹੈਜੋ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਵੋਟਾਂ ਨੂੰ ਹਾਈਜੈਕ ਕੀਤਾ ਜਾ ਰਿਹਾ ਹੈ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।

 

ਭਾਜਪਾ ਵਿਰੁੱਧ ਆਪਣੀ ਆਲੋਚਨਾ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ ਕਿ ਭਾਜਪਾ ਦਾ ਆਪਣਾ ਕੋਈ ਕੇਡਰ ਨਹੀਂ ਹੈ। ਮਸ਼ਹੂਰ ਹਸਤੀਆਂ ਆਉਂਦੀਆਂ ਹਨਚੋਣਾਂ ਲੜਦੀਆਂ ਹਨ ਅਤੇ ਫਿਰ ਚਲੀਆਂ ਜਾਂਦੀਆਂ ਹਨ। ਜੇ ਦੇਖਿਆ ਜਾਵੇ ਤਾਂ ਉਨ੍ਹਾਂ ਦੇ 240 ਸੰਸਦ ਮੈਂਬਰਾਂ ਵਿੱਚੋਂ 125 ਕਾਂਗਰਸ ਦੇ ਹਨਜੋ ਦਰਸਾਉਂਦਾ ਹੈ ਕਿ ਉਨ੍ਹਾਂ ਦਾ ਆਪਣਾ ਕੋਈ ਅਧਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀਆਂ ਬਦਲਣ ਵਾਲੇ ਆਗੂਆਂ ਨੇ ਲੋਕਾਂ ਅਤੇ ਉਨ੍ਹਾਂ ਦੇ ਫਤਵੇ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਰਾਸ਼ਟਰਪਤੀ ਨੂੰ ਮਿਲ ਕੇ ਸੋਧਾਂ ਦੀ ਮੰਗ ਕਰਾਂਗਾ ਤਾਂ ਜੋ ਅਜਿਹੇ ਆਗੂਆਂ ਨੂੰ ਵਾਪਸ ਬੁਲਾਇਆ ਜਾ ਸਕੇ।

 

ਸ਼ਾਸਨ ਅਤੇ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡੀ ਸਿੰਚਾਈ ਪਹਿਲਕਦਮੀ ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 1 ਮਈ ਤੋਂ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਇਸਦਾ ਲਾਭ ਹੋ ਸਕੇ। ਝੋਨੇ ਦੇ ਸੀਜ਼ਨ ਤੋਂ ਪਹਿਲਾਂ 4,000 ਕਿਲੋਮੀਟਰ ਨਵੇਂ ਰਜਵਾਹਿਆਂ ਅਤੇ 3,000 ਕਿਲੋਮੀਟਰ ਪਾਈਪਲਾਈਨਾਂ ਨੂੰ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਦੀ ਜਾਂਚ ਕਰਨ ਅਤੇ ਕਿਸੇ ਵੀ ਕਮੀ ਨੂੰ ਦੂਰ ਕਰਨ ਲਈ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ।

 

ਉਨ੍ਹਾਂ ਅੱਗੇ ਕਿਹਾ ਕਿ “ਛੱਡਿਆ ਗਿਆ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈਜਿਸਦਾ ਕਿਸਾਨਾਂ ਨੂੰ ਵਧੇਰੇ ਲਾਭ ਹੋਵੇਗਾ। ਇਹ ਸਮਰਪਿਤ ਰੀਚਾਰਜ ਸਕੀਮਾਂ ਰਾਹੀਂ ਭੂਮੀਗਤ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਕਰੇਗਾਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਾਭ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨਜਿਸ ਨਾਲ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਦਾ ਵਾਧਾ ਹੋਇਆ ਹੈ।

 

ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਹੈਕਿਉਂਕਿ ਪੰਜਾਬ ਦਾ ਵਜੂਦ ਪਾਣੀ ਤੇ ਨਿਰਭਰ ਕਰਦਾ ਹੈ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਿਛਲੇ ਸਾਲ 21 ਲੱਖ ਘਣ ਮੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ। ਇਹ ਇਤਿਹਾਸਕ ਪਹਿਲਕਦਮੀ ਧਰਤੀ ਹੇਠਲੇ ਪਾਣੀ ਦੀ ਸੰਭਾਲ ਦੇ ਨਾਲ-ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ।

 

LEAVE A REPLY

Please enter your comment!
Please enter your name here